ਪਟਿਆਲਾ, 30 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਤੇ ਉਹਨਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਪਟਿਆਲਾ ਜ਼ਿਲ੍ਹੇ ‘ਚ ਬਲਾਕ ਪੱਧਰ ‘ਤੇ ਲੋਨ ਮੇਲੇ ਲਗਾਏ ਜਾਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ , ਜ਼ਿਲ੍ਹਾ ਰੁਜ਼ਗਾਰ ਬਿਊਰੋ, ਪੰਜਾਬ ਹੁਨਰ ਵਿਕਾਸ ਮਿਸ਼ਨ, ਅਜੀਵਕਾ ਮਿਸ਼ਨ ਅਤੇ ਸਵੈ ਸੇਵੀ ਸੰਸਥਾ ‘ਸੇਵਾ’ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਸਵੈ ਨਿਰਭਰ ਬਣਾਉਣ ਲਈ ਲਗਾਏ ਲੋਨ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ।
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕਰਾਏ ਗਏ ਇਸ ਸਮਾਰੋਹ ਵਿੱਚ ਉਹਨਾਂ ਔਰਤ ਸ਼ਸ਼ਕਤੀਕਰਨ ‘ਤੇ ਕਿਹਾ ਕਿ ਅਗਰ ਇੱਕ ਕਦਮ ਘਰ ਤੋਂ ਬਾਹਰ ਨਿਕਲ ਕੇ ਸਹੀ ਦਿਸ਼ਾ ਵਿੱਚ ਉਠਾਇਆ ਜਾਵੇ ਤਾਂ ਘਰ ਪਰਿਵਾਰ ਵਿੱਚ ਕਾਫ਼ੀ ਮਦਦ ਹੁੰਦੀ ਹੈ।
ਮੈਂਬਰ ਪਾਰਲੀਮੈਂਟ ਸ਼੍ਰੀਮਤੀ ਪਰਨੀਤ ਕੌਰ ਨੇ ‘ਸੇਵਾ’ ਐਨ.ਜੀ.ਓ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਐਨ.ਜੀ.ਓ. ਦੇ ਨਾਲ ਪੰਜਾਬ ਸਰਕਾਰ ਨੇ ਸਮਝੌਤਾ ਸਹੀਬੰਦ ਕੀਤਾ ਹੈ ਅਤੇ ਹੁਣ ਲਖਨਊ ਵਰਕ ਵਰਗੇ ਸਿਲਾਈ ਕਢਾਈ ਦੇ ਕੰਮਾਂ ਦੀ ਸਿਖਲਾਈ ਪੰਜਾਬ ਵਿੱਚ ਵੀ ਦਿੱਤੀ ਜਾਵੇਗੀ।
ਵਰਕਸ਼ਾਪ ਮੌਕੇ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਪਰਨੀਤ ਕੌਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਜ਼ਿਲ੍ਹੇ ਦੇ 5 ਕਲੱਸਟਰਾਂ ਨੂੰ ਕਈ ਕਰੋੜ ਰੁਪਏ ਦੇ ਲੋਨ ਦਿਵਾਏ ਗਏ ਹਨ ਅਤੇ ਅੱਜ ਵੀ ਇੱਕ ਕਰੋੜ ਰੁਪਏ ਦੇ ਲੋਨ ਦਿੱਤੇ ਗਏ। ਔਰਤ ਸ਼ਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਇੱਕ ਬਿਹਤਰੀਨ ਕਦਮ ਹੈ। ਉਹਨਾਂ ਕਿਹਾ ਕਿ ਬਲਾਕ ਪੱਧਰ ‘ਤੇ ਅਜਿਹੇ ਕੈਂਪ ਲਗਾ ਕੇ ਇਹਨਾਂ ਮਹਿਲਾਵਾਂ ਦੇ ਸਮੂਹ ਬਣਾ ਕੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਅੱਗੇ ਵਧਾਇਆ ਜਾਵੇ। ਸੈਲਫ਼ ਹੈਲਪ ਗਰੁੱਪ ਬਣਾ ਕੇ ਸਵੈ ਰੁਜ਼ਗਾਰ ਸ਼ੁਰੂ ਕਰਵਾਏ ਜਾਣ।
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੇਂਡੂ ਖੇਤਰਾਂ ਵਿੱਚ ਕੀਤੇ ਗਏ ਵਧੀਆ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੀਮਤੀ ਪਰਨੀਤ ਕੌਰ ਨੇ ਸ਼ਹਿਰ ਵਿੱਚ ਸੈਲਫ਼ ਹੈਲਪ ਗਰੁੱਪ ਬਣਾਉਣ ਲਈ ਮਹਿਲਾ ਕੌਂਸਲਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਾਰੀ ਸ਼ਕਤੀ ਨੂੰ ਸਹੀ ਰੂਪ ਵਿੱਚ ਅੱਗੇ ਲਿਆਂਦਾ ਜਾਵੇ।
ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਨੇ ਪਟਿਆਲਾ ਵਿੱਚ ਜਨ ਸੰਖਿਆ ਦੇ ਨਿਯੰਤਰਨ ਦਾ ਜਿਕਰ ਕਰਦੇ ਹੋਏ ਕਿਹਾ ਕਿ ਪਿੰਡ ਵਿੱਚ ਸਮਝਾਇਆ ਜਾਵੇ ਕਿ ਜੋ ਰਿਸੋਰਸ ਜਿਆਦਾ ਬੱਚਿਆਂ ‘ਤੇ ਖਰਚ ਕਰ ਰਹੇ ਹੋ ਉਹੀ ਦੋ ‘ਤੇ ਕੀਤੇ ਜਾਣ ਤਾਂ ਜਿਆਦਾ ਬਿਹਤਰ ਹੋਵੇਗਾ।
ਨਾਲ ਹੀ ਸ਼੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਹਿਲੀ ਵਾਰ ਬੈਂਕ ਸਖੀ ਦੀ ਗੱਲ ਸੁਣ ਰਹੀ ਹਾਂ ਅਤੇ ਪ੍ਰਭਾਵਿਤ ਹੋ ਰਹੀ ਹੈ। ਜਦ ਕਿ ਪਰਾਲੀ ਅਤੇ ਪਲਾਸਟਿਕ ਦੇ ਪ੍ਰਦੂਸ਼ਣ ‘ਤੇ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲ ‘ਤੇ ਹੁਣ ਪ੍ਰਧਾਨ ਮੰਤਰੀ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਨਾ ਜਲਾਊਣ ‘ਤੇ ਮੁਆਵਜਾ ਦੇਣ ਦੀ ਗੱਲ ਕਹੀ ਹੈ। ਇਸ ਕੰਮ ਵਿੱਚ ਪਲਾਸਟਿਕ ਬੈਗ ‘ਤੇ ਕਿਹਾ ਕਿ ਔਰਤਾਂ ਜਦ ਵੀ ਖਰੀਦਦਾਰੀ ਕਰਨ ਜਾਣ ਤਾਂ ਆਪਣੇ ਬੈਗ ਨਾਲ ਲੈ ਕੇ ਚੱਲਣ। ਇਹੀ ਸਭ ਤੋਂ ਆਸਾਨ ਤਰੀਕਾ ਹੈ ਜਿਸ ਨਾਲ ਸ਼ਹਿਰ ਨੂੰ ਪਲਾਸਟਿਕ ਦੇ ਪ੍ਰਦੂਸ਼ਣ ਤੋਂ ਮੁਕਤ ਕੀਤਾ ਜਾ ਸਕਦਾ ਹੈ।ਜਦ ਕਿ ਪੰਜਾਬ ਸਰਕਾਰ ਦੇ ਜੰਗਲਾਤ, ਸਮਾਜਿਕ ਨਿਆਂ, ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਸ਼੍ਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ਵੱਲੋਂ ਆਏ ਸਾਰੇ ਐਨ.ਜੀ.ਓ. ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਹਨਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤਾਂ ਦੇ ਹੱਕ ਵਿੱਚ ਉਠਾਈ ਆਵਾਜ ਦਾ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਸਮਾਂ ਹੋਣ ਦੇ ਬਾਵਜੂਦ ਕੰਮ ਨਹੀਂ ਹੁੰਦਾ ਜਦ ਕਿ ਘਰ ਦੀ ਔਰਤ ਜਦੋਂ ਕੰਮ ਕਰਦੀ ਹੈ ਤਾਂ ਬੱਚਿਆਂ ਦੀ ਫੀਸ ਤੋਂ ਲੈ ਕੇ ਹਰ ਖਰਚੇ ਵਿੱਚ ਮਦਦ ਕਰ ਸਕਦੀ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਮੇਅਰ ਸ਼੍ਰੀ ਸੰਜੀਵ ਸ਼ਰਮਾ ਬਿੱਟੂ, ਸਨੌਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸ਼੍ਰੀ ਹਰਿੰਦਰਪਾਲ ਸਿੰਘ ਹੈਰੀਮਾਨ, ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਰਾਜੇਸ਼ ਕੁਮਾਰ, ਡਿਪਟੀ ਮੇਅਰ ਸ਼੍ਰੀਮਤੀ ਵਿਨਤੀ ਸੰਗਰ, ਸੇਵਾ ਸੰਸਥਾ ਦੀ ਪ੍ਰਧਾਨ ਸ਼੍ਰੀਮਤੀ ਰੇਨਾਨਾ ਜਾਂਭਵਾਲਾ, ਕਾਂਗਰਸ ਦੇ ਸੀਨੀਅਰ ਆਗੂ ਸ਼੍ਰੀ ਅਸ਼ਵਨੀ ਬੱਤਾ, ਕਈ ਮਹਿਲਾ ਕੌਂਸਲਰ, ਬਲਾਕ ਸੰਮਤੀ ਦੇ ਮੈਂਬਰਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ,……
