Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

admin by admin
December 13, 2019
in PUNJAB
0
ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪੱਤਰਕਾਰੀ, ਸਾਹਿਤਕ, ਰਾਜਸੀ, ਸਮਾਜਿਕ, ਪ੍ਰਸ਼ਾਸਨਿਕ ਤੇ ਧਾਰਮਿਕ ਖੇਤਰ ਦੀਆਂ ਨਾਮਵਾਰ ਸ਼ਖ਼ਸੀਅਤਾਂ ਨਮ ਅੱਖਾਂ ਨਾਲ ਸਸਕਾਰ ਮੌਕੇ ਹੋਈਆਂ ਸ਼ਾਮਲ

ਚੰਡੀਗੜ੍ਹ/ਐਸ.ਏ.ਐਸ ਨਗਰ, 12 ਦਸੰਬਰ (ਸ਼ਿਵ ਨਾਰਾਇਣ ਜਾਂਗੜਾ /ਗੁਰਨਾਮ ਸਾਗਰ) : ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਜੋ ਬੁੱਧਵਾਰ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਸੰਸਕਾਰ ਮੌਕੇ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮੁਹਾਲੀ ਦੇ ਸੈਕਟਰ-57 ਸਮਸ਼ਾਨ ਘਾਟ ਵਿਖੇ ਸ. ਭੁੱਲਰ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਪੁੱਤਰ ਸ. ਰਮਣੀਕ ਸਿੰਘ ਤੇ ਸ. ਚੇਤਨ ਪਾਲ ਸਿੰਘ ਨੇ ਅਗਨੀ ਦਿਖਾਈ।
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫੋਂ ਸ਼ੰਗਾਰਾ ਸਿੰਘ ਭੁੱਲਰ ਦੀ ਮ੍ਰਿਤਕ ਦੇਹ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਸ. ਸਿੱਧੂ ਨੇ ਸ. ਭੁੱਲਰ ਦੀ ਪਤਨੀ ਸ੍ਰੀਮਤੀ ਅਮਰਜੀਤ ਕੌਰ ਭੁੱਲਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲੇ ਪਰਿਵਾਰ ਲਈ ਘਾਟਾ ਨਹੀਂ, ਸਗੋਂ ਪੱਤਰਕਾਰੀ ਜਗਤ ਅਤੇ ਸਮੂਹ ਸਮਾਜ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ। ਸ. ਭੁੱਲਰ (74 ਸਾਲ) ਜੋ ਇਸ ਵੇਲੇ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ, ਪੰਜਾਬੀ ਟ੍ਰਿਬਿਊਨ, ਪੰਜਾਬੀ ਜਾਗਰਣ ਤੇ ਦੇਸ਼ ਵਿਦੇਸ਼ ਟਾਈਮਜ਼ ਦੇ ਵੀ ਸੰਪਾਦਕ ਰਹੇ। ਇਸ ਮੌਕੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਪ੍ਰੈੱਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤਰਫੋਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਤੇ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਨੇ ਡੀ.ਪੀ.ਆਰ. ਪੰਜਾਬ ਤਰਫੋਂ ਮ੍ਰਿਤਕ ਦੇਹ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਚੰਡੀਗੜ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਸੌਰਭ ਦੁੱਗਲ ਨੇ ਵੀ ਰੀਥ ਰੱਖੀ।
ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ, ਸਾਬਕਾ ਲੋਕ ਸਭਾ ਮੈਂਬਰ ਸ. ਸਿਮਰਨਜੀਤ ਸਿੰਘ ਮਾਨ, ਰੋਜ਼ਾਨਾ ਅਜੀਤ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਡਾ. ਸਵਰਾਜਬੀਰ, ਰੋਜ਼ਾਨਾ ਸਪੋਕਸਮੈਨ ਦੇ ਐਮ.ਡੀ. ਸ੍ਰੀਮਤੀ ਜਗਜੀਤ ਕੌਰ, ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਸ. ਗੁਲਜ਼ਾਰ ਸਿੰਘ ਸੰਧੂ, ਸਿੱਧੂ ਦਮਦਮੀ ਤੇ ਸ. ਸੁਰਿੰਦਰ ਸਿੰਘ ਤੇਜ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਰੀ ਕਲਾਂ, ਚੀਫ ਜਨਰਲ ਮੈਨੇਜਰ ਆਫ ਜਾਗਰਣ ਗਰੁੱਪ ਸ੍ਰੀ ਮੋਹਿੰਦਰ ਕੁਮਾਰ, ਪੰਜਾਬੀ ਟ੍ਰਿਬਿਊਨ ਦੇ ਸਮਾਚਾਰ ਸੰਪਾਦਕ ਸ੍ਰੀਮਤੀ ਅਰਵਿੰਦਰ ਕੌਰ ਜੌਹਲ, ਲੇਖਕ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਜੀ.ਕੇ. ਸਿੰਘ, ਉੱਘੇ ਨਾਟਕਕਾਰ ਡਾ. ਆਤਮਜੀਤ, ਪ੍ਰਸਿੱਧ ਸਾਹਿਤਕਾਰ ਸ. ਮਨਮੋਹਨ ਸਿੰਘ ਦਾਊਂ, ਕਾਮੇਡੀ ਕਲਾਕਾਰ ਬਾਲ ਮੁਕੰਦ ਸ਼ਰਮਾ, ਲੋਕ ਸੰਪਰਕ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਸ. ਵਰਿਆਮ ਸਿੰਘ ਢੋਟੀਆ, ਫਿਲਮ ਪ੍ਰੋਡਿਊਸਰ ਦਰਸ਼ਨ ਔਲਖ ਸਣੇ ਪੱਤਰਕਾਰੀ, ਸਾਹਿਤਕ, ਰਾਜਸੀ, ਸਮਾਜਿਕ ਤੇ ਧਾਰਮਿਕ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

“Will not Implement Citizenship Amendment Bill (CAB) In Punjab,” Declares Capt Amarinder; Terms The Bill Unconstitutional & Divisive

Next Post

फांसी का फंदा तैयार: निर्भया के दोषियों को एक साथ दी जाएगी फांसी !

Next Post
फांसी का फंदा तैयार: निर्भया के दोषियों को एक साथ दी जाएगी फांसी !

फांसी का फंदा तैयार: निर्भया के दोषियों को एक साथ दी जाएगी फांसी !

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .