ਚੰਡੀਗੜ੍ਹ, (ਨਾਗਪਾਲ)- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮਿੱਡੂ ਖੇੜਾ ਦੀ ਅਗਵਾਈ ‘ਚ ਪਾਕਿਸਤਾਨ ਗਈ 60 ਕਬੱਡੀ ਖਿਡਾਰੀਆਂ ਦੀ ਟੀਮ, ਜਿਸ ਦੇ ਬਾਰੇ ‘ਚ ਪਾਕਿਸਤਾਨੀ ਕਬੱਡੀ ਫੈਡਰੇਸ਼ਨ ਦਾ ਕਹਿਣਾ ਹੈ ਕਿ ਖਿਡਾਰੀਆਂ ਨੂੰ ਪਾਕਿਸਤਾਨ ਵਲੋਂ ਸੱਦਾ ਨਹੀਂ ਦਿੱਤਾ ਗਿਆ ਸੀ, ਦੇ ਮਾਮਲੇ ‘ਚ ਗ੍ਰਹਿ ਮੰਤਰੀ ਕਿਸੇ ਕੇਂਦਰੀ ਜਾਂਚ ਏਜੰਸੀ ਕੋਲੋਂ ਜਾਂਚ ਕਰਾਉਣ।