Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131

Warning: getimagesize(https://presskitaquat.com/english/wp-content/uploads/2020/03/download.jpg): Failed to open stream: HTTP request failed! HTTP/1.1 404 Not Found in /home/u902433967/domains/ozinews.in/public_html/english/wp-content/plugins/easy-social-share-buttons3/lib/modules/social-share-optimization/class-opengraph.php on line 630
  • Login
Sunday, February 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ

admin by admin
March 28, 2020
in PUNJAB
0
ਪੰਜਾਬ ‘ਚ ਬੰਦ ਨਹੀਂ ਹੋਵੇਗਾ ਇੰਟਰਨੈੱਟ, ਝੂਠੀਆਂ ਅਫ਼ਵਾਹਾਂ ਤੋਂ ਬਚੋ : ਕੈਪਟਨ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

• ਕਮਰਸ਼ੀਅਲ ਬੈਂਕ ਦੇ ਉਦਯੋਗਿਕ ਤੇ ਖੇਤੀਬਾੜੀ/ਫਸਲੀ ਕਰਜ਼ੇ ਦੀਆਂ ਕਿਸ਼ਤਾਂ ਮੁਲਤਵੀ ਕਰਨ ਅਤੇ ਪੁਲਿਸ ਤੇ ਸੈਨਟਰੀ ਕਰਮੀਆਂ ਲਈ ਵਿਸ਼ੇਸ਼ ਬੀਮੇ ਦੀ ਮੰਗ ਕੀਤੀ
ਚੰਡੀਗੜ•, 28 ਮਾਰਚ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਜਿਸ ਵਿੱਚ ਪੰਜਾਬ ਦਾ 31 ਮਾਰਚ 2020 ਤੱਕ ਜੀ.ਐਸ.ਟੀ. ਮੁਆਵਜ਼ੇ ਦਾ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ ਦੇ ਉਦਯੋਗਿਕ ਤੇ ਖੇਤੀਬਾੜੀ/ਫਸਲੀ ਕਰਜ਼ੇ ਦੀਆਂ ਕਿਸ਼ਤਾਂ ਵੀ ਮੁਲਤਵੀ ਕਰਨ ਦੀ ਮੰਗ ਕੀਤੀ।
ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਫੋਨ ‘ਤੇ ਗੱਲਬਾਤ ਕਰਨ ਤੋਂ ਬਾਅਦ ਲਿਖੇ ਪੱਤਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੋਲੋਂ ਮੰਗ ਕੀਤੀ ਕਿ ਕੋਵਿਡ-19 ਦੀ ਮਹਾਮਾਂਰੀ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਕੁਝ ਹੋਰ ਜ਼ਰੂਰੀ ਕਦਮ ਚੁੱਕੇ ਜਾਣ। ਕੇਂਦਰੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਨੂੰ ਫੋਨ ਕਰ ਕੇ ਗੱਲਬਾਤ ਕੀਤੀ ਸੀ ਜਿਸ ਤੋਂ ਬਾਅਦ ਵਿੱਚ ਉਨ•ਾਂ ਵਿਸਥਾਰਤ ਪੱਤਰ ਭੇਜਿਆ ਜਿਸ ਵਿੱਚ ਸੂਬੇ ਵਿੱਚ ਪੈਦਾ ਹੋਏ ਸੰਕਟ ਦੌਰਾਨ ਮੱਦਦ ਲਈ ਅਤਿ ਜ਼ਰੂਰੀ ਪ੍ਰਸਤਾਵਾਂ ਦੀ ਸੂਚੀ ਸ਼ਾਮਲ ਕੀਤੀ ਗਈ।
ਮੁੱਖ ਮੰਤਰੀ ਨੇ ਸ੍ਰੀਮਤੀ ਸੀਤਾਰਮਨ ਨੂੰ ਦੱਸਿਆ ਕਿ ਬੈਂਕ ਖੋਲ•ਣ ਲਈ ਉਨ•ਾਂ ਸੂਬੇ ਦੇ ਵਿੱਤ ਵਿਭਾਗ ਨੂੰ ਆਮ ਆਦਮੀ ਨੂੰ ਬੈਂਕਿੰਗ ਲੋੜਾਂ ਪੂਰੀਆਂ ਕਰਨ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਨੂੰ ਕਿਹਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪ੍ਰਸਤਾਵ ਦਿੱਤਾ ਕਿ ਪੰਜਾਬ ਦੇ ਜੀ.ਐਸ.ਟੀ.ਮੁਆਵਜ਼ੇ ਦੀ ਬਕਾਇਆ ਪਈ ਰਾਸ਼ੀ ਬਾਕੀ ਸੂਬਿਆਂ ਦੇ ਨਾਲ ਜਾਰੀ ਕਰ ਦਿੱਤੀ ਜਾਵੇ।
ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਪ੍ਰਸਤਾਵ ਰੱਖਿਆ ਕਿ ਕੇਂਦਰ ਨੂੰ ਰਿਜ਼ਰਵ ਬੈਂਕ ਆਫ ਇੰਡੀਆ ਨੂੰ ਕਹਿਣਾ ਚਾਹੀਦਾ ਹੈ ਕਿ ਸਾਰੇ ਸੂਬਿਆਂ ਨੂੰ ਪ੍ਰਾਪਤੀਆਂ ਵਿੱਚ ਕਮੀ ਆਉਣ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਠੋਸ ਢੰਗ ਤਰੀਕੇ ਪਹਿਲਾਂ ਹੀ ਉਲੀਕਣੇ ਚਾਹੀਦੇ ਹਨ। ਉਨ•ਾਂ ਸੁਝਾਅ ਵੀ ਦਿੱਤਾ ਕਿ ਭਾਰਤ ਸਰਕਾਰ ਐਫ.ਆਰ.ਬੀ.ਐਮ. ਐਕਟ ਤਹਿਤ ਸੂਬਿਆਂ ਦੀ ਉਧਾਰ ਲੈਣ ਦੀ ਹੱਦ 3 ਫੀਸਦੀ ਤੋਂ ਵਧਾ ਕੇ 4 ਫੀਸਦੀ ਕਰ ਦੇਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਕਮਰਸ਼ੀਅਲ ਬੈਂਕ ਖੇਤੀਬਾੜੀ/ਫਸਲੀ ਕਰਜ਼ੇ ਦੀਆਂ ਕਿਸ਼ਤਾਂ ਵੀ ਮੁਲਤਵੀ ਕਰ ਦੇਣ ਜਿਸ ਤਰ•ਾਂ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਕੀਤਾ ਗਿਆ ਹੈ। ਉਨ•ਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਸਹਿਕਾਰੀ ਬੈਂਕਾਂ ਵੱਲੋਂ ਕੀਤੀ ਪਹਿਲਕਦਮੀ ਦੀ ਤਰਜ਼ ਉਤੇ ਕਮਰਸ਼ੀਅਲ ਬੈਂਕਾਂ ਨੂੰ ਵੀ ਖੇਤੀਬਾੜੀ/ਫਸਲੀ ਕਰਜ਼ੇ ਉਤੇ ਤਿੰਨ ਮਹੀਨੇ ਦਾ ਵਿਆਜ਼ ਮੁਆਫ ਕਰ ਦੇਣਾ ਚਾਹੀਦਾ ਹੈ।
ਕੇਂਦਰੀ ਵਿੱਤ ਮੰਤਰੀ ਵੱਲੋਂ ਸਿਹਤ ਕਾਮਿਆਂ ਲਈ ਵਿਸ਼ੇਸ਼ ਬੀਮੇ ਦੇ ਪਹਿਲਾਂ ਹੀ ਕੀਤੇ ਐਲਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੈਨਟਰੀ ਵਰਕਰਾਂ ਅਤੇ ਪੁਲਿਸ ਮੁਲਾਜ਼ਮਾਂ ਲਈ ਇਨ•ਾਂ ਲੀਹਾਂ ‘ਤੇ ਯਕਮੁਸ਼ਤ ਵਿਸ਼ੇਸ਼ ਬੀਮੇ ਦੀ ਮੰਗ ਕੀਤੀ ਕਿਉਂ ਜੋ ਇਹ ਲੋਕ ਵੀ ਕੋਵਿਡ-19 ਵਿਰੁੱਧ ਜੰਗ ਵਿੱਚ ਮੂਹਰਲੀ ਕਤਾਰ ਵਿੱਚ ਹੋ ਕੇ ਲੜ ਰਹੇ ਹਨ। ਉਨ•ਾਂ ਨੇ ਕੋਵਿਡ-19 ਵਿਰੁੱਧ ਲੜਾਈ ਲੜਨ ਲਈ ਸਿਹਤ ਦੇ ਬੁਨਿਆਦੀ ਢਾਂਚੇ ਅਤੇ ਕਰਮਚਾਰੀਆਂ ਲਈ 300 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵੀ ਮੰਗ ਕੀਤੀ।
ਮਗਨਰੇਗਾ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਤਾਲਾਬੰਦੀ ਦੇ ਮੱਦੇਨਜ਼ਰ ਪੇਂਡੂ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ 90:10 ਦੇ ਅਨੁਪਾਤ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਲਈ ਪ੍ਰਤੀ ਮਹੀਨਾ 15 ਦਿਨ ਬੇਰੋਜ਼ਗਾਰ ਭੱਤੇ ਦੀ ਅਦਾਇਗੀ ਦਾ ਪ੍ਰਸਤਾਵ ਰੱਖਿਆ। ਇਸ ਤੋਂ ਇਲਾਵਾ ਉਨ•ਾਂ ਨੇ ਮਜ਼ਦੂਰਾਂ ਦੇ ਮਿਹਨਤਾਨੇ ਦੀ ਅਦਾਇਗੀ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੀ ਮਨਰੇਗਾ ਤਹਿਤ 10 ਦਿਨ ਦਾ ਭੱਤਾ ਦੇਣ ਦਾ ਸੁਝਾਅ ਦਿੱਤਾ।
ਸੂਬਾ ਸਰਕਾਰ ਵੱਲੋਂ ਕਣਕ ਦੀ ਵਾਢੀ ਵਿੱਚ ਦੇਰੀ ਹੋਣ ਬਾਰੇ ਪਹਿਲਾਂ ਹੀ ਕੀਤੇ ਐਲਾਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਣਕ ਦੀ ਦੇਰੀ ਨਾਲ ਖਰੀਦ ਲਈ ਕਿਸਾਨਾਂ ਨੂੰ ਬੋਨਸ ਦੇਣ ਲਈ ਆਖਿਆ ਤਾਂ ਕਿ ਸਮਾਜਿਕ ਦੂਰੀ ਨੂੰ ਹੱਲਾਸ਼ੇਰੀ ਦੇਣ ਦੇ ਨਾਲ-ਨਾਲ ਮੰਡੀਆਂ ਵਿੱਚ ਭੀੜ-ਭੜੱਕਾ ਰੋਕਿਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਸਬੰਧਤ ਮੰਤਰਾਲਿਆਂ ਨੂੰ ਆਖਿਆ ਜਾ ਸਕਦਾ ਹੈ ਕਿ ਵੱਖ-ਵੱਖ ਕੇਂਦਰੀ ਸਪਾਂਸਰ ਸਕੀਮ ਤਹਿਤ ਸੂਬਿਆਂ ਵੱਲੋਂ ਕੀਤੇ ਖਰਚੇ ਬਾਰੇ ਵਿਹਾਰਕ ਨਜ਼ਰੀਆ ਰੱਖਿਆ ਜਾਵੇ ਅਤੇ ਭਾਰਤ ਸਰਕਾਰ ਵੱਲੋਂ ਐਲਾਨੀ ਗਈ ਸਥਿਤੀ ਦੇ ਮੱਦੇਨਜ਼ਰ ਅਗਲੇ ਸਾਲ ਫੰਡਾਂ ਵਿੱਚ ਕਿਸੇ ਤਰ•ਾਂ ਦੀ ਕਟੌਤੀ ਕਰਨ ਤੋਂ ਬਚਿਆ ਜਾਵੇ।
ਇਕ ਹੋਰ ਸੁਝਾਅ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਸਪਾਂਸਰ ਸੀਕਮ ਤਹਿਤ 25 ਫੀਸਦੀ ਫੰਡ ਦੇ ਹਿੱਸੇ ਨੂੰ ਦੁੱਗਣਾ ਕਰਨ ਦਾ ਪ੍ਰਸਤਾਵ ਰੱਖਿਆ ਜਿਨ•ਾਂ ਨੂੰ ਸੂਬਿਆਂ ਵੱਲੋਂ ਕੇਂਦਰੀ ਵਿੱਤ ਮੰਤਰਾਲੇ ਦੇ 6 ਸਤੰਬਰ 2016 ਦੇ ਕਦਮਾਂ ਮੁਤਾਬਕ ਕੁਦਰਤੀ ਆਫਤਾਂ ਦੀ ਸੂਰਤ ਵਿੱਚ ਦੁੱਖ-ਤਕਲੀਫਾਂ ਘਟਾਉਣ ਅਤੇ ਬਹਾਲੀ ਦੇ ਯਤਨਾਂ ਸਮੇਤ ਵਿਸ਼ੇਸ਼ ਲੋੜਾਂ ਲਈ ਫਲੈਕਸੀ ਫੰਡ ਵਜੋਂ ਵਰਤਿਆ ਜਾ ਸਕਦਾ ਹੈ। ਇਸੇ ਤਰ•ਾਂ 25 ਫੀਸਦੀ ਫਲੈਕਸੀ ਫੰਡਾਂ ਦੇ ਹਿੱਸੇ ਨੂੰ 50 ਫੀਸਦੀ ਤੱਕ ਵਧਾਇਆ ਜਾ ਸਕਦਾ ਹੈ ਅਤੇ ਸਾਲ 2020-21 ਵਿੱਚ ਇਕ ਵਾਰ ਦੇ ਉਪਾਅ ਵਜੋਂ ਭਾਰਤ ਸਰਕਾਰ ਵੱਲੋਂ ਪੂਰੇ ਫੰਡ (100 ਫੀਸਦੀ) ਵੀ ਦਿੱਤੇ ਜਾ ਸਕਦੇ ਹਨ।
ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਕੌਮੀ ਹਿੱਤ ਵਿੱਚ ਇਨ•ਾਂ ਪ੍ਰਸਤਾਵਾਂ ‘ਤੇ ਗੌਰ ਕਰਨ ਦੀ ਅਪੀਲ ਕੀਤੀ ਤਾਂ ਕਿ ਇਸ ਅਣਕਿਆਸੇ ਸੰਕਟ ਨਾਲ ਨਿਪਟਣ ਵਿੱਚ ਮਦਦ ਹੋ ਸਕੇ।

Post Views: 110
  • Facebook
  • Twitter
  • WhatsApp
  • Telegram
  • Facebook Messenger
  • Copy Link
Tags: corona virusCorona Virus Alertcorona virus in patialacorona virus news in punjabcoronavirus in punjab: Latest News & VideosCoronavirus Live Updates:Coronavirus pandemiccoronavirus rumors in patialaCoronavirus rumour-mongerscoronavirus symptomsCoronaVirus: Corona is easier to avoidHow To Prevent Coronavirus In IndiaStay home stay safeSuspected Of Corona Virus Found In PunjabToday Coronavirus positive casesਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪੰਜਾਬ ਦੇ ਲੋਕ ਕੋਵਾ ਐਪ ‘ਤੇ ਕਰਫਿਊ ਪਾਸ ਲੈਣ, ਇਕੱਠਾਂ ਦੀ ਰਿਪੋਰਟ ਕਰਨ ਅਤੇ ਕੁਆਰਨਟਾਇੰਨਡ ਟਰੈਕਿੰਗ ਅਤੇ ਹੋਰ ਕਈ ਪ੍ਰਕਾਰ ਦੀ ਜਾਣਕਾਰੀ ਉਪੱਲਬਧ

Next Post

ਕੈਨੇਡਾ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 486 ਹੋਈ

Next Post
ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਚੁੱਕ ਸਕਦੀ ਹੈ ਕਦਮ

ਕੈਨੇਡਾ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 486 ਹੋਈ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .