ਪਟਿਆਲਾ 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ ਵਾਇਰਸ ਪਾਜ਼ੀਟਿਵ ਕੇਸ ਸਨ ਤੇ ਹੁਣ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪਾਜ਼ੀਟਿਵ ਦੀ ਗਿਣਤੀ 26 ਹੋ ਗਈ ਹੈ।