ਪਟਿਆਲਾ 30 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵਿਸ਼ਵ ਜਾਗਰਤੀ ਮਿਸ਼ਨ ਵੱਲੋਂ ਵੀਰ ਹਕੀਕਤ ਰਾਏ ਗਰਾਊਂਡ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਧਾਂਸ਼ੂ ਜੀ ਵੱਲੋਂ ਕੀਤੇ ਜਾ ਰਹੇ ਸਤਿਸੰਗ ਪ੍ਰੋਗਰਾਮ ਵਿੱਚ ਸ਼ਿਰਕਤ ਕਰਦੇ ਹੋਏ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਸ਼ਰਧਾਲੂਆਂ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਐਮ.ਐਲ.ਏ. ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ, ਐਮ.ਐਲ.ਏ. ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ, ਕੇ.ਕੇ. ਸ਼ਰਮਾ, ਪੰਜਾਬ ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਅਤੇ ਵੱਡੀ ਗਿਣਤੀ ਸਤਸੰਗੀ ਵੀ ਹਾਜ਼ਰ ਸਨ।
