ਕੁਰਾਲੀ, 28 ਮਈ (ਸੁਨੀਲ ਕੁਮਾਰ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਜਲੀ ਦੇ ਬਿੱਲ ਜਮਾਂ ਕਰਵਾਉਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜਿਲ੍ਹਾ ਐਸ.ਏ.ਐਸ ਨਗਰ ਮੋਹਾਲੀ ਤੋਂ ਭਾਜਪਾ ਦੇ ਨਵਨਿਯੁਕਤ ਬੁਲਾਰੇ ਅਸਵਾਨੀ ਕੁਮਾਰ ਬਿੱਟੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੇ ਕਾਰੋਬਾਰ ਠੱਪ ਪਏ ਹਨ ਤੇ ਕਾਂਗਰਸ ਸਰਕਾਰ ਵਲੋਂ ਲੋਕਾਂ ‘ਤੇ ਆਰਥਿਕ ਬੋਝ ਪਾਉਂਦੇ ਹੋਏ ਉਨ੍ਹਾਂ ਨੂੰ ਬਿਜਲੀ ਦੇ ਬਿੱਲ ਜਮ੍ਹਾ ਕਰਵਾਉਣ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਗ਼ਰੀਬ ਤੇ ਲੋੜਵੰਦ ਵਰਗ ਲਈ ਭੇਜਿਆ ਗਿਆ ਰਾਸ਼ਨ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲਿਆ ਤੇ ਰਾਸ਼ਨ ਦੀ ਵੰਡ ਸਮੇਂ ਵੀ ਰਾਜਸੀ ਕਿੜਾ ਕੱਢਦੇ ਹੋਏ ਪੱਖਪਾਤ ਕੀਤਾ ਜਾ ਰਿਹਾ ਹੈ । ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਮਾਰਚ ਤੋਂ ਲੈਕੇ ਜੂਨ ਤੱਕ ਦੇ ਬਿਜਲੀ ਦੇ ਬਿੱਲ ਮੁਆਫ਼ ਕਰਕੇ ਪਹਿਲਾਂ ਹੀ ਕੋਵਿਡ-19 ਮਹਾਮਾਰੀ ਕਾਰਨ ਮੁਸ਼ਕਿਲਾਂ ਨਾਲ ਝੂਜ ਰਹੇ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ ।