Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਬਨੂੜ, 17 ਅਗਸਤ (ਪ੍ਰੈਸ ਕੀ ਤਾਕਤ ਬਿਊਰੋ )- ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਰਾਸ਼ਟਰੀ ਰਾਜ ਮਾਰਗ ‘ਤੇ ਇਕ ਤੇਜ਼ ਰਫ਼ਤਾਰ ਅਣਪਛਾਤੇ ਟਿੱਪਰ ਨੇ ਸੜਕ ਕਿਨਾਰੇ ਖੜ੍ਹੀ ਆਲਟੋ ਕਾਰ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ। ਜਾਣਕਾਰੀ ਅਨੁਸਾਰ ਕਾਰ ਸਵਾਰ ਜ਼ੀਰਕਪੁਰ ਤੋਂ ਬਨੂੜ ਵੱਲ ਨੂੰ ਆ ਰਹੇ ਸਨ ਜਦੋਂ ਉਹ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਪਿੰਡ ਬਸੀ ਈਸੇ ਖਾਂ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਕਾਰ ਸੜਕ ਕਿਨਾਰੇ ਰੋਕ ਲਈ ਤੇ ਕਾਰ ਚਾਲਕ ਜੋਗਿੰਦਰ ਸਿੰਘ ਪਾਣੀ ਰੱਖਣ ਵਾਲੇ ਘੜੇ ਖਰੀਦਣ ਲੱਗ ਪਿਆ।ਅਚਾਨਕ ਜ਼ੀਰਕਪੁਰ ਵਲੋਂ ਇਕ ਅਣਪਛਾਤਾ ਤੇਜ਼ ਟਿੱਪਰ ਆਇਆ ਤੇ ਉਸ ਨੇ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।ਇਸ ਸੜਕ ਹਾਦਸੇ ਵਿਚ ਕਾਰ ਸਵਾਰ 2 ਔਰਤਾਂ ਦੀ ਮੌਤ, 1 ਨੌਜਵਾਨ ਤੇ ਔਰਤ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ।
Post Views: 89