Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਅੰਤਰਰਾਸ਼ਟਰੀ ਬਜ਼ਾਰ ਵਿੱਚ ਲਗਭਗ 200 ਕਰੋੜ ਰੁਪਏ ਕੀਮਤ ਦੀ 40 ਕਿਲੋ ਹੈਰੋਇਨ ਕੀਤੀ ਜ਼ਬਤ - Ozi News
  • Login
Sunday, July 13, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਅੰਤਰਰਾਸ਼ਟਰੀ ਬਜ਼ਾਰ ਵਿੱਚ ਲਗਭਗ 200 ਕਰੋੜ ਰੁਪਏ ਕੀਮਤ ਦੀ 40 ਕਿਲੋ ਹੈਰੋਇਨ ਕੀਤੀ ਜ਼ਬਤ

admin by admin
August 21, 2021
in PUNJAB
0
ਅੰਤਰਰਾਸ਼ਟਰੀ ਬਜ਼ਾਰ ਵਿੱਚ ਲਗਭਗ 200 ਕਰੋੜ ਰੁਪਏ ਕੀਮਤ ਦੀ 40 ਕਿਲੋ ਹੈਰੋਇਨ ਕੀਤੀ ਜ਼ਬਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਅੰਮਿ੍ਤਸਰ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ )- ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਨੂੰ ਅਸਫਲ ਕਰ ਦਿੱਤਾ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਖੇਤਰ ਬੀਐਸਐਫ ਅਧੀਨ ਆਉਂਦੇ ਸਰਹੱਦੀ ਖੇਤਰ ਦਾ ਹਿੱਸਾ ਹੈ ਇਸ ਲਈ ਉਪਰੋਕਤ ਕਾਰਵਾਈ ਨੂੰ ਅੰਜਾਮ ਦੇਣ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਵਲੋਂ ਪੂਰਾ ਸਹਿਯੋਗ ਦਿੱਤਾ ਗਿਆ।
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅੰਮਿ੍ਰਤਸਰ (ਦਿਹਾਤੀ) ਗੁਲਨੀਤ ਸਿੰਘ ਖੁਰਾਣਾ ਵਲੋਂ ਤੁਰੰਤ ਬੀਐਸਐਫ ਨਾਲ ਰਾਬਤਾ ਕੀਤਾ ਕਿ ਨਿਰਮਲ ਸਿੰਘ ਉਰਫ ਸੋਨੂੰ ਮੇਅਰ, ਜੋ ਕਿ ਘਰਿੰਡਾ ਖੇਤਰ ਦਾ ਇੱਕ ਮਸ਼ਹੂਰ ਤਸਕਰ ਹੈ, ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ ਕਰ ਰਿਹਾ ਸੀ, ਉਨਾਂ ਦੱਸਿਆ ਕਿ ਇਸ ਦੌਰਾਨ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਅਤੇ ਡੀਐਸਪੀ ਅਜਨਾਲਾ ਵਿਪਨ ਕੁਮਾਰ ਦੀ ਪੁਲਿਸ ਟੀਮ ਵੀ ਬੀਐਸਐਫ ਨਾਲ ਮਿਲ ਕੇ ਨਸ਼ਾ ਤਸਕਰਾਂ ਨੂੰ ਫੜਨ ਅਤੇ ਹੈਰੋਇਨ ਬਰਾਮਦ ਕਰਨ ਲਈ ਮੌਕੇ ‘ਤੇ ਪਹੁੰਚੀ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਸਾਂਝੀਆਂ ਟੀਮਾਂ ਵਲੋਂ ਹੈਰੋਇਨ ਦੀ ਵੱਡੀ ਖੇਪ ਨੂੰ ਸਫਲਤਾਪੂਰਵਕ ਜਬਤ ਕਰਨ ਤੋਂ ਇਲਾਵਾ 180 ਗ੍ਰਾਮ ਅਫੀਮ ਅਤੇ ਦੋ ਪਲਾਸਟਿਕ ਪਾਈਪਾਂ (ਸੁਪਰ ਪੰਜਾਬ ਪੰਪ, ਪਾਕਿਸਤਾਨ ਵਿੱਚ ਨਿਰਮਿਤ) ਬਰਾਮਦ ਕਰਨ ਕੀਤਾ ਹੈ। ਪੁਲਿਸ ਨੇ ਤਸਕਰਾਂ ਨਾਲ ਸਬੰਧਤ ਇੱਕ ਮੋਟਰਸਾਈਕਲ ਅਤੇ ਇੱਕ ਸਕੂਟੀ ਵੀ ਜਬਤ ਕੀਤੀ ਹੈ ਜੋ ਕਿ ਸਮਗਲਿੰਗ ਵਾਲੀ ਥਾਂ ਤੋਂ ਮਿਲੇ ਹਨ।
ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਿਸ ਨੇ ਸੋਨੂੰ , ਜੋ ਕਿ 2020 ਵਿੱਚ 1 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਤਰਨਤਾਰਨ ਪੁਲਿਸ ਨੂੰ ਵੀ ਲੋੜੀਂਦਾ ਹੈ, ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤੇ ਜਾਣ ਦੀ ਸੰਭਾਵਨਾ ਹੈ।
ਦੋਸ਼ੀਆਂ ਵਲੋਂ ਅਪਣਾਏ ਤਸਕਰੀ ਦੇ ਤਰੀਕੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਐਸਐਸਪੀ ਖੁਰਾਣਾ ਨੇ ਕਿਹਾ ਕਿ ਤਸਕਰਾਂ ਵਲੋਂ ਹੈਰੋਇਨ ਨੂੰ ਸਾਫ -ਸੁਥਰੇ ਬੰਨੇ ਹੋਏ ਪੈਕਟਾਂ ਦੇ ਰੂਪ ਵਿੱਚ ਸਰਹੱਦ ਦੀ ਵਾੜ ਦੇ ਪਾਰ (ਭਾਰਤ ਵਿੱਚ) ਲਿਆਉਣ ਲਈ ਪਾਕਿਸਤਾਨ ਵਿਚ ਬਣੀਆਂ ਪਲਾਸਟਿਕ ਦੀਆਂ ਪਾਈਪਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 61, 85, ਵਿਦੇਸ਼ੀ ਐਕਟ ਦੀ ਧਾਰਾ 14 ਅਤੇ ਭਾਰਤੀ ਪਾਸਪੋਰਟ ਐਕਟ ਦੀ ਧਾਰਾ 3, 34, 20 ਦੇ ਅਧੀਨ 21 ਅਗਸਤ, 2021 ਨੂੰ ਐਫਆਈਆਰ ਨੰਬਰ 103 ਪੁਲਿਸ ਥਾਣਾ ਰਮਦਾਸ, ਅੰਮਿ੍ਰਤਸਰ ਵਿਖੇ ਦਰਜ ਕੀਤੀ ਗਈ ਹੈ।

Post Views: 61
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 180 grams of opium39 packets recovered40.81 kg of heroinAmritsar Rural PoliceBorder areaBorder fenceBorder outpostContacted the BSFDGP Dinkar Gupta AmritsarFailedLarge smugglinglatest newslatest updates on punjabPakistan based smugglerspress ki taquat newspunjab newsPUNJAB POLICEThe accused are likely to be arrestedtop 10 newsTwo plastic pipes
Previous Post

ਸਿੱਖਿਆ ਬੋਰਡ ਨੇ ਵਿਦਿਆਰਥੀਆਂ ਲਈ ਜਾਰੀ ਕਰ ਦਿੱਤਾ ਹੈ ਇਹ ਨਵਾਂ ਹੁਕਮ; ਪੜ੍ਹੋ ਪੱਤਰ ਦੀ ਇਹ ਕਾਪੀ

Next Post

जानिए राखी बांधने का शुभ शमय तथा ग्रहण की पूरी जानकारी

Next Post
रक्षा बंधन का पर्व, राखी बांधने का शुभ समय:

जानिए राखी बांधने का शुभ शमय तथा ग्रहण की पूरी जानकारी

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In