Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Sunday, February 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

admin by admin
January 9, 2020
in PUNJAB
0
ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਜਨਵਰੀ (ਸ਼ਿਵ ਨਾਰਾਇਣ ਜਾਂਗੜਾ)
‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।
ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਸੂਬੇ ਦੀ ਇਸ ਦੀ ਤਰੱਕੀ ਤੇ ਵਿਕਾਸ ਲਈ ਇਸ ਨੂੰ ਆਪਣੀ ਅਗਵਾਈ ਦੇਣੀ ਜਾਰੀ ਰੱਖਣਗੇ।
ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਨਾਅਰਿਆਂ ਦੀ ਗੂੰਜ ਵਿੱਚ ਮੁੱਖ ਮੰਤਰੀ ਨੇ ਤਹੱਈਆ ਕਰਦਿਆਂ ਕਿਹਾ,”ਇਹ ਮੇਰਾ ਸੂਬਾ ਹੈ ਅਤੇ ਤੁਸੀਂ ਸਾਰੇ ਮੇਰੇ ਆਪਣੇ ਲੋਕ ਹੋ। ਮੈਂ ਤੁਹਾਡੀ ਖਾਤਰ ਸਦਾ ਇੱਥੇ ਹੀ ਰਹਾਂਗਾ ਅਤੇ ਤਦ ਤੱਕ ਕਿਤੇ ਨਹੀਂ ਜਾਵਾਂਗਾ, ਜਦੋਂ ਤੱਕ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਨੂੰ ਯਕੀਨੀ ਨਹੀਂ ਬਣਾ ਲੈਂਦਾ।” ਬਹੁਤੇ ਨੌਜਵਾਨ ਤਾਂ ਇਹ ਮੰਗ ਕਰਦੇ ਵੀ ਸੁਣੇ ਗਏ ਕਿ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਹੋਰ ਕਈ ਵਾਰ ਸੂਬੇ ਦੀ ਵਾਗਡੋਰ ਸੰਭਾਲਦੇ ਰਹਿਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮੁਲਕ ਦੀ ਰਾਖੀ ਅਤੇ ਜਮਹੂਰੀਅਤ ਤੇ ਧਰਮ ਨਿਰਪੇਖ ਸੰਵਿਧਨਾਕ ਕਦਰਾਂ-ਕੀਮਤਾਂ ਦੀ ਸੁਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਸੂਬੇ ਦੀ ਮੌਜੂਦਾ ਸਥਿਤੀ ਨੂੰ ਬਹੁਤ ਹੀ ਚਿੰਤਾਜਨਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਧਰਮ ਨਿਰਪੇਖ ਅਤੇ ਜਮਹੂਰੀ ਸ਼ਾਸਨ ਮੁਹੱਈਆ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁਲਕ ਦੀ ਆਜ਼ਾਦੀ ਲਈ ਲੜਾਈ ਲੜੀ ਅਤੇ ਸੰਵਿਧਾਨ ਨੂੰ ਸਮਾਜਵਾਦੀ ਜਮਹੂਰੀ ਗਣਤੰਤਰ ਦੀ ਪ੍ਰਸਤਾਵਨਾ ਦੇ ਆਧਾਰ ‘ਤੇ ਤਿਆਰ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਵਿੱਚ ਕਈ ਵਾਰ ਸੋਧਾਂ ਕੀਤੀਆਂ ਗਈਆਂ ਪਰ ਸੰਵਿਧਾਨ ਦੀ ਪ੍ਰਸਤਾਵਨਾ ਸਦਾ ਹੀ ਅਣਛੋਹੀ ਰਹੀ ਹੈ।
ਪੰਜਾਬ ਲਈ ਆਪਣੀ ਸਰਕਾਰ ਦੇ ਵਿਕਾਸ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸੰਕਲਪ ਸੂਬੇ ਦੀ ਅਰਥ ਵਿਵਸਥਾ ਨੂੰ ਪੈਰਾ ਸਿਰ ਕਰਨਾ ਹੈ ਅਤੇ ਇਸ ਵਾਸਤੇ ਢੰਗ-ਤਰੀਕੇ ਲੱਭਣ ਲਈ ਨਿਰੰਤਰ ਸੋਚ-ਵਿਚਾਰ ਕਰ ਰਹੇ ਹਨ। ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਪ੍ਰਾਈਵੇਟ ਸੈਕਟਰ ਵੱਡੇ ਪੱਧਰ ‘ਤੇ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਹਾਸਲ ਹੋਇਆ ਹੈ ਅਤੇ ਇਕ ਲੜਕੀ ਨੂੰ ਤਾਂ 42 ਲੱਖ ਰੁਪਏ ਦਾ ਸਾਲਾਨਾ ਪੈਕੇਜ ਵੀ ਮਿਲਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਉਦਯੋਗ ਨੂੰ ਸੂਬੇ ਵਿੱਚ ਲਿਆਉਣ ਲਈ ਆਪਣੇ ਪੱਧਰ ‘ਤੇ ਪੂਰੇ ਯਤਨ ਕਰ ਰਹੀ ਹੈ ਤਾਂ ਕਿ ਰੋਜ਼ਗਾਰ ਦੇ ਹੋਰ ਮੌਕੇ ਸਿਰਜੇ ਜਾ ਸਕਣ।
ਅਕਾਲੀਆਂ ਵੱਲੋਂ ਆਪਣੇ ਨਿੱਜੀ ਸਵਾਰਥਾਂ ਖਾਤਰ ਸੂਬੇ ਦਾ ਭੱਠਾ ਬਿਠਾ ਦੇਣ ਦੇ ਦੋਸ਼ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਪੈਰ ਪਸਾਰਨ ਅਤੇ ਗੈਂਗਸਟਰਾਂ ਦੇ ਵਧਣ-ਫੁੱਲਣ ਲਈ ਸਿੱਧੇ ਤੌਰ ‘ਤੇ ਅਕਾਲੀ ਜ਼ਿੰਮੇਵਾਰ ਹਨ। ਉਨ੍ਹਾਂ ਨੇ ਸੂਬੇ ਦੀ ‘ਦੂਜੀ ਵੰਡ’ ਲਈ ਅਕਾਲੀਆਂ ਨੂੰ ਆੜੇ ਹੱਥੀਂ ਲਿਆ ਕਿਉਂ ਜੋ ਇਨ੍ਹਾਂ ਦੀਆਂ ਨੀਤੀਆਂ ਸਦਕਾ ਇੰਡਸਟਰੀ ਹਰਿਆਣਾ/ਐਨ.ਸੀ.ਆਰ. ਵੱਲ ਹਿਜਰਤ ਕਰ ਗਈ ਅਤੇ ਸੈਰ-ਸਪਾਟਾ ਹਿਮਾਚਲ ਪ੍ਰਦੇਸ਼ ਵੱਲ ਚਲਾ ਗਿਆ ਜਿਸ ਨਾਲ ਪੰਜਾਬ ਥੋੜ੍ਹੇ ਜਿਹੇ ਵਸੀਲਿਆਂ ਨਾਲ ਜੂਝ ਰਿਹਾ ਹੈ

Post Views: 44
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ: ਰਾਜੋਆਣਾ ਨਾਲ ਲੌਂਗੋਵਾਲ ਮੁਲਾਕਾਤ ਮਾਮਲਾ

Next Post

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

Next Post

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .