Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ

admin by admin
June 12, 2020
in INDIA
0
ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਫਰੀਦਕੋਟ, 12 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ-19 ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਪਹਿਲ ਵਜੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵੱਲੋਂ ਇਲਾਜ ਦੇ ਨਵੀਨ ਢੰਗ-ਤਰੀਕਿਆਂ ਦੇ ਹਿੱਸੇ ਵਜੋਂ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਕੀਤੀ ਗਈ ਹੈ।
ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਡਾਕਟਰਾਂ ਦੀ ਟੀਮ ਵੱਲੋਂ ਕੋਵਿਡ -19 ਦੇ ਗੰਭੀਰ ਰੂਪ ਨਾਲ ਬਿਮਾਰ ਮਰੀਜ਼ ਨੂੰ ਇਹ ਥੈਰੇਪੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਆਈਸੀਐਮਆਰ (ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ) ਅਧੀਨ ਨੈਸ਼ਨਲ ਕਲੀਨਿਕਲ ਟਰਾਇਲ ਦੇ ਹਿੱਸੇ ਵਜੋਂ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊ ਬਣ ਗਿਆ ਹੈ।
ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਵਿੱਚ ਕੋਵਿਡ -19 ਦੇ ਇੱਕ ਮਰੀਜ਼ ਨੂੰ ਦਿੱਤੀ ਗਈ ਇਹ ਪਹਿਲੀ ਥੈਰੇਪੀ ਹੈ।ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਕੁਝ ਦਿਨ ਪਹਿਲਾਂ ਜੀ.ਜੀ.ਐਸ. ਮੈਡੀਕਲ ਕਾਲਜ ਫਰੀਦਕੋਟ ਵਿਖੇ ਕੋਵਿਡ ਤੋਂ ਸਿਹਤਯਾਬ ਹੋਏ ਮਰੀਜ਼ ਦਾ ਪਲਾਜ਼ਮਾ ਲੈ ਕੇ ਸਟੋਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਲਾਜ਼ਾ ਇਸ ਵਾਇਰਸ ਤੋਂ ਗੰਭੀਰ ਰੂਪ ਵਿੱਚ ਪੀੜਤ ਵਿਅਕਤੀ ਨੂੰ ਦਿੱਤਾ ਗਿਆ।ਪਲਾਜ਼ਮਾ ਥੈਰੇਪੀ ਤੋਂ ਬਾਅਦ ਮਰੀਜ਼ ਦੀ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ।
ਸ੍ਰੀ ਸੋਨੀ ਨੇ ਕੋਵਿਡ-19 ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਜੀ.ਜੀ.ਐਸ. ਮੈਡੀਕਲ ਕਾਲਜ ਤੇ ਹਸਪਤਾਲ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਸ਼੍ਰੀ ਡੀ. ਕੇ. ਤਿਵਾੜੀ ਨੇ ਦੱਸਿਆ ਕਿ ਜੀ.ਐੱਮ.ਸੀ. ਪਟਿਆਲਾ ਵੀ ਜਲਦੀ ਹੀ ਪਲਾਜ਼ਮਾ ਥੈਰੇਪੀ ਸ਼ੁਰੂ ਕਰਨ ਜਾ ਰਿਹਾ ਹੈ ਅਤੇ ਜੀ.ਐਮ.ਸੀ. ਅੰਮ੍ਰਿਤਸਰ ਲਈ ਪ੍ਰਵਾਨਗੀ ਪ੍ਰਕਿਰਿਆ ਅਧੀਨ ਹੈ।
ਇਸ ਦੌਰਾਨ ਸੰਸਥਾ ਦੀ ਇਸ ਵੱਡੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀਐਫਯੂਐਚਐਸ) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਕਿਹਾ ਕਿ ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਮਰੀਜ਼ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬਿਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ।
ਪ੍ਰਿੰਸੀਪਲ ਡਾ. ਦੀਪਕ ਜੋਨ ਭੱਟੀ ਅਤੇ ਮੈਡੀਕਲ ਸੁਪਰਡੰਟ ਡਾ. ਰਾਜੀਵ ਜੋਸ਼ੀ ਨੇ ਇਸ ਥੈਰੇਪੀ ਨੂੰ ਕੋਵਿਡ -19 ਮਹਾਂਮਾਰੀ ਤੋਂ ਪੀੜਤ ਲੋਕਾਂ ਦੇ ਇਲਾਜ ਵਿੱਚ ਮੀਲ ਪੱਥਰ ਦੱਸਿਆ।
ਟੀਮ ਵਿੱਚ ਸ਼ਾਮਲ ਡਾ. ਰਵਿੰਦਰ ਗਰਗ (ਮੈਡੀਸਨ ਵਿਭਾਗ), ਡਾ. ਨੀਤੂ ਕੁੱਕਰ (ਬਲੱਡ ਟਰਾਂਸਫਿਊਜ਼ਨ ਵਿਭਾਗ), ਡਾ. ਨੀਰਜਾ ਜਿੰਦਲ (ਮਾਈਕਰੋਬਾਇਓਲੋਜੀ ਵਿਭਾਗ) ਅਤੇ ਡਾ. ਦਿਵਿਆ ਕਵਿਤਾ (ਕ੍ਰਿਟੀਕਲ ਕੇਅਰ ਵਿਭਾਗ) ਨੇ ਇਸ ਚੁਣੌਤੀ ਨੂੰ ਸਫਲ ਬਣਾਉਣ ਵਿੱਚ ਨਿਰੰਤਰ ਸਹਾਇਤਾ ਅਤੇ ਮਾਰਗ ਦਰਸ਼ਨ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।

Post Views: 14
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

‘ਮਿਸ਼ਨ ਫ਼ਤਿਹ’ ਤਹਿਤ ਸਮਾਰਟ ਕਾਰਡ ਤੋਂ ਬਿਨਾਂ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਹਾਸਿਲ ਕਰਨਗੇ ਰਾਸ਼ਨ

Next Post

ਸਾਰੀਆਂ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਤੱਕ ਖੁੱਲ੍ਹਣ ਦੀ ਇਜ਼ਾਜਤ

Next Post
ਪੰਜਾਬ ਦੇ ਟੈਸਟਿੰਗ ਅੰਕੜੇ ਕੌਮੀ ਔਸਤ ਨਾਲੋਂ ਜ਼ਿਆਦਾ, ਸੂਬੇ ਵਿੱਚ ਹੁਣ ਤੱਕ ਕੋਵਿਡ-19 ਦੇ 41849 ਟੈਸਟ ਕੀਤੇ ਗਏ : ਬਲਬੀਰ ਸਿੰਘ ਸਿੱਧੂ

ਸਾਰੀਆਂ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਤੱਕ ਖੁੱਲ੍ਹਣ ਦੀ ਇਜ਼ਾਜਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .