Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਨਾਮਜ਼ਦਗੀਆਂ ਦੇ ਦੂਜੇ ਦਿਨ 107 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home HARYANA

ਨਾਮਜ਼ਦਗੀਆਂ ਦੇ ਦੂਜੇ ਦਿਨ 107 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

admin by admin
February 1, 2021
in HARYANA, PUNJAB
0
ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਰਾਜਪੁਰਾ/ਨਾਭਾ/ਸਮਾਣਾ/ਪਾਤੜਾਂ/ਪਟਿਆਲਾ,(ਪ੍ਰੈਸ ਕੀ ਤਾਕਤ ਬਿਊਰੋ):ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 14 ਜਨਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਰਿਟਰਨਿੰਗ ਅਫ਼ਸਰਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਕੋਲ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦੀਆਂ ਦਾਖਲ ਕਰਨ ਦੇ ਦੂਜੇ ਦਿਨ ਰਿਟਰਨਿੰਗ ਅਫ਼ਸਰ ਸਮਾਣਾ ਕੋਲ 38 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ ਅਤੇ ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਨਾਭਾ ਕੋਲ 36 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਜਪੁਰਾ ਕੋਲ 26 ਅਤੇ ਪਾਤੜਾਂ ਕੋਲ 7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਕੰਮਰਾ ਨੰਬਰ 1 ‘ਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0175-2311306 ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਵਿਖੇ ਵੀ ਉਪ ਮੰਡਲ ਮੈਜਿਸਟਰੇਟ ਦਫ਼ਤਰ ਰਾਜਪੁਰਾ ਦੇ ਕਮਰਾ ਨੰਬਰ 102 ‘ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 01762-223000 ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਫਰਵਰੀ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਵੇਗੀ ਜਦੋਂ ਕਿ 5 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ ਅਤੇ 5 ਫਰਵਰੀ ਨੂੰ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਚਾਰ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਜਦਕਿ ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਕੰਮਰਾ ਨੰਬਰ 1 ‘ਚ ਸਥਾਪਤ ਕਰ ਦਿੱਤਾ ਗਿਆ ਹੈ ਜਿਸ ਦਾ ਟੈਲੀਫੋਨ ਨੰਬਰ 0175-2311306 ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਵੀ ਮੁਹੱਈਆ ਕਰਵਾਏ ਜਾਣਗੇ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਮੁੱਖ ਮੰਤਰੀ ਵੱਲੋਂ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਤੇ ਸਫ਼ਾਈ ਪ੍ਰਾਜੈਕਟਾਂ ਦੀ ਸ਼ੁਰੂਆਤ

Next Post

ਵਿਜੀਲੈਂਸ ਨੇ ਪੀ.ਐਸ.ਪੀ.ਸੀ.ਐਲ. ਦੇ ਜੇਈ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Next Post
ਵਿਜੀਲੈਂਸ ਵੱਲੋਂ ਲੋਕ ਨਿਰਮਾਣ ਵਿਭਾਗ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਸਹਿਦੋਸ਼ੀੇ ਜੇ.ਈ ਖਿਲਾਫ ਵੀ ਮੁਕੱਦਮਾ ਦਰਜ

ਵਿਜੀਲੈਂਸ ਨੇ ਪੀ.ਐਸ.ਪੀ.ਸੀ.ਐਲ. ਦੇ ਜੇਈ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .