Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Friday, February 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home DELHI

ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ

admin by admin
February 24, 2021
in DELHI, HARYANA, INDIA, PUNJAB, WORLD
0
ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 24 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : ਵੱਧਦੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਅਤੇ ਸਾਈਬਰ ਜਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ 200 ਦੇ ਕਰੀਬ ਸਾਈਬਰ ਕ੍ਰਾਈਮ ਅਤੇ ਡਿਜੀਟਲ ਫੌਰੈਂਸਿਕ ਮਾਹਰਾਂ ਦੀ ਭਰਤੀ ਅਤੇ ਸਾਰੇ ਜਿਲਿਆਂ ਵਿੱਚ ਸਾਈਬਰ ਕ੍ਰਾਈਮ ਯੂਨਿਟਾਂ ਸਥਾਪਤ ਕਰਨ ਦਾ ਐਲਾਨ ਕੀਤਾ।
ਡੀ.ਜੀ.ਪੀ. ਗੁਪਤਾ ਨੇ ਕਿਹਾ ਕਿ ਕੋਵਿਡ -19 ਦੇ ਮੱਦੇਨਜ਼ਰ ਅਸੀਂ ਜ਼ਿਆਦਾਤਰ ਆਪਣੀ ਜਿੰਦਗੀ ਸਾਈਬਰ ਜਗਤ ਵਿੱਚ ਹੀ ਬਤੀਤ ਕਰ ਰਹੇ ਹਾਂ ਅਤੇ ਆਨਲਾਈਨ ਬੈਂਕਿੰਗ ਕਰ ਰਹੇ ਜ਼ਿਆਦਤਰ ਲੋਕ ਜਾਂ ਫਿਰ ਆਨਲਾਈਨ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਬਾਰੇ ਪਤਾ ਵੀ ਨਹੀਂ ਹੈ। ਡੀ.ਜੀ.ਪੀ. ਨੇ ਇਹ ਪ੍ਰਗਟਾਵਾ ਵੈਬਿਨਾਰ ਰਾਹੀਂ ਚਲਾਈ ਜਾ ਰਹੀ ਆਨਲਾਈਨ ਜਾਗਰੂਕਤਾ ਮੁਹਿੰਮ ‘ ਸਾਈਬਰ ਸੁਰੱਖਿਆ’ ਦੇ ਸਮਾਪਤੀ ਸਮਾਰੋਹ ਦੌਰਾਨ ਕੀਤਾ।
ਤਿੰਨ ਮਹੀਨਿਆਂ ਦੀ ਇਹ ਸਾਈਬਰ ਜਾਗਰੂਕਤਾ ਮੁਹਿੰਮ ਪੰਜਾਬ ਪੁਲਿਸ ਅਤੇ ਸਾਈਬਰ ਪੀਸ ਫਾਉਂਡੇਸ਼ਨ (ਸੀ.ਪੀ.ਐਫ) ਦਾ ਸਾਂਝਾ ਉਪਰਾਲਾ ਸੀ।
ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਨਾਗਰਿਕਾਂ ਵਿਸ਼ੇਸ਼ ਕਰਕੇ ਔਰਤਾਂ ਅਤੇ ਬੱਚਿਆਂ, ਜਿਹਨਾਂ ਦੇ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਸਭ ਤੋਂ ਵਧੇਰੇ ਹੁੰਦੀ ਹੈ, ਲਈ ਸੁਰੱਖਿਅਤ ਸਾਈਬਰ ਮਾਹੌਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਜਿੱਥੇ ਸਾਈਬਰ ਕ੍ਰਾਈਮ ਅਤੇ ਡਿਜੀਟਲ ਫੌਰੈਂਸਿਕ ਮਾਹਰਾਂ ਦੀ ਭਰਤੀ ਅਪ੍ਰੈਲ 2021 ਤੋਂ ਸ਼ੁਰੂ ਹੋ ਜਾਵੇਗੀ ਉੱਥੇ ਹੀ ਜ਼ਿਲਾ ਪੱਧਰੀ ਸਾਈਬਰ ਕ੍ਰਾਈਮ ਯੂਨਿਟਸ ਅਗਲੇ 6 ਤੋਂ 8 ਮਹੀਨਿਆਂ ਵਿਚ ਸਥਾਪਤ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਪਹਿਲਾਂ ਹੀ ਪੰਜਾਬ ਪੁਲਿਸ ਦਾ ਰਾਜ ਪੱਧਰੀ ਸਾਈਬਰ ਕ੍ਰਾਈਮ ਸੈੱਲ ਮੌਜੂਦ ਹੈ।
ਡੀਜੀਪੀ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਟੈਲੀਫੋਨ ਅਤੇ ਵਿੱਤੀ ਧੋਖਾਧੜੀ, ਪਛਾਣ ਚੋਰੀ ਦੇ ਅਪਰਾਧ (ਫਿਸ਼ਿੰਗ), ਅਤੇ ਮਾਲਵੇਅਰ ਦੀ ਪਛਾਣ ਆਦਿ ਸਬੰਧੀ ਨਾਗਰਿਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਸਾਈਬਰ ਖਤਰਿਆਂ ਦੀ ਪਛਾਣ ਕਰਨ ਤੇ ਇਨਾਂ ਖਤਰਿਆਂ ਨੂੰ ਟਾਲਣ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਉਨਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸੀ.ਪੀ.ਐਫ ਨੇ ਜਾਗਰੂਕਤਾ ਦੀ ਅਣਹੋਂਦ ਕਾਰਨ ਪੈਦਾ ਹੋਏ ਇਸ ਪਾੜੇ ਨੂੰ ਸਮਝਣ ਲਈ ਇੱਕ ਸਰਵੇਖਣ ਵੀ ਕੀਤਾ ਹੈ ਅਤੇ ਸਾਈਬਰ ਕ੍ਰਾਈਮ ਵਿਰੁੱਧ ਲੜਨ ਲਈ ਸੁਰੱਖਿਆ ਅਤੇ ਨਵੇਂ ਢੰਗ ਅਮਲ ਵਿੱਚ ਲਿਆਂਦੇ ਹਨ।
ਸੀ.ਪੀ.ਐਫ. ਦੇ ਸਲਾਹਕਾਰ ਡਾ. ਰਕਸ਼ਿਤ ਟੰਡਨ ਨੇ ਸਰਵੇਖਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ 8505 ਵਿਅਕਤੀਆਂ ਨੇ ਇਸ ਵਿੱਚ ਭਾਗ ਲਿਆ ਜਿਹਨਾਂ ਵਿੱਚ 3342 ਮਰਦ, 5101 ਔਰਤਾਂ ਅਤੇ 72 ਹੋਰ ਵਿਅਕਤੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਸਾਈਬਰ ਸਟੱਡੀ ਦੌਰਾਨ ਪਤਾ ਲੱਗਿਆ ਕਿ ਲੋਕਾਂ ਨੂੰ ਪਤਾ ਹੈ ਕਿ ਵਿੱਚ ਕੰਪਿਊਟਰ ਹਾਰਡਵੇਅਰ (51%) ਤੋਂ ਡਾਟਾ ਚੋਰੀ ਕਰਨ ਸਮੇਤ ਹੈਕਿੰਗ (51%),ਆਨਲਾਈਨ ਇੰਪ੍ਰੈਸ਼ਨ (39%), ਅਤੇ ਆਨਲਾਈਨ ਹਰਾਸਮੈਂਟ (38%) ਜਦਕਿ 34% ਰਿਸਪਾਂਡੈਂਟਸ ਨੇ ਇਹ ਵੀ ਦੱਸਿਆ ਕਿ ਕਿਸੇ ਹੋਰ ਦੇ ਖਾਤੇ ਵਿੱਚੋਂ ਗੈਰਕਾਨੂੰਨੀ ਲੈਣ-ਦੇਣ ਕਰਨਾ ਅਤੇ ਜਾਅਲੀ ਖਬਰਾਂ (36% ) ਫੈਲਾਉਣਾ ਵੀ ਸਾਈਬਰ ਕ੍ਰਾਈਮ ਦਾ ਹੀ ਇੱਕ ਰੂਪ ਹੈ। .
ਉਹਨਾਂ ਦੱਸਿਆ ਕਿ ਇਹ ਸਰਵੇਖਣ, ਜਿਸ ਵਿੱਚ ਜ਼ਿਆਦਾਤਰ ਭਾਗ ਲੈਣ ਵਾਲੇ 10 ਤੋਂ 20 ਸਾਲ ਦੀ ਉਮਰ ਦੇ ਸਨ ਅਤੇ ਸਕੂਲ ਜਾ ਰਹੇ ਹਨ, ਨੇ ਮੰਨਿਆ ਕਿ ਉਨਾਂ ਵਿੱਚੋਂ ਲਗਭਗ 56% ਨੂੰ ਸਾਈਬਰ ਕ੍ਰਾਈਮ ਦੀ ਰਿਪੋਰਟ ਕਰਨ ਬਾਰੇ ਪਤਾ ਹੈ ਅਤੇ 50% ਨੇ ਕਿਹਾ ਕਿ ਸਾਈਬਰ ਕ੍ਰਾਈਮ ਬਾਰੇ ਥਾਣੇ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਉਨਾਂ ਕਿਹਾ ਕਿ 70% ਵਿਅਕਤੀ ਇਸ ਗੱਲ ਤੋਂ ਵੀ ਜਾਣੂ ਸਨ ਕਿ ਪੰਜਾਬ ਪੁਲਿਸ ਕੋਲ ਵਿਸ਼ੇਸ਼ ਸਾਈਬਰ ਕ੍ਰਾਈਮ ਸੈੱਲ ਤੋਂ ਇਲਾਵਾ ਕ੍ਰਾਈਮ ਐਂਡ ਕਿ੍ਰਮੀਨਲ ਟ੍ਰੈਕਿੰਗ ਨੈਟਵਰਕ ਮੌਜੂਦ ਹੈ ਅਤੇ 44% ਰਿਸਪਾਂਡੈਂਟਸ ਇਸ ਗੱਲ ਤੋਂ ਜਾਣੂ ਸਨ ਕਿ ਉਹ ਸੂਚਨਾ ਟੈਕਨਾਲੌਜੀ ਐਕਟ, 2000 ਤਹਿਤ ਸਾਈਬਰ ਕ੍ਰਾਈਮ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਨਾਗਰਿਕਾਂ ਨੂੰ ਨਵੇਂ ਯੁੱਗ ਦੀ ਤਕਨਾਲੋਜੀ ਅਤੇ ਇਸਦੇ ਲਾਭ-ਨੁਕਸਾਨ ਨੂੰ ਸਮਝਾਉਣ ਲਈ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਵਾਲੇ 26 ਵੈਬਿਨਾਰ ਆਯੋਜਿਤ ਕੀਤੇ ਗਏ । ਜਿਸ ਵਿੱਚ 22 ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਾਈਬਰ ਪੀਸ ਫਾਉਂਡੇਸ਼ਨ ਦੇ 33 ਮਾਹਰ ਸਪੀਕਰਾਂ ਵਲੋਂ ਭਾਸ਼ਣ ਵੀ ਦਿੱਤੇ ਗਏ। ਉਹਨਾਂ ਕਿਹਾ ਕਿ ਵੈਬਿਨਾਰ ਤੋਂ ਇਲਾਵਾ ਬ੍ਰੇਨ ਓਲੰਪਿਕ, ਸਲੋਗਨ ਸਲੈਮ ਅਤੇ ਪੈਂਟ-ਏ-ਥੋਨ ਵਰਗੇ ਮੁਕਾਬਲੇ ਵੀ ਦਰਸ਼ਕਾਂ ਲਈ ਆਯੋਜਿਤ ਕੀਤੇ ਗਏ ।
ਇਸ ਦੌਰਾਨ ਸੀ.ਪੀ.ਐਫ. ਦੇ ਫਾਊਂਡਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿਛਲੇ 3 ਮਹੀਨਿਆਂ ਵਿੱਚ 20 ਲੱਖ ਤੋਂ ਵੱਧ ਇੰਪੈਸ਼ਨ ਹਾਸਲ ਕੀਤੇ ਅਤੇ 3 ਲੱਖ ਤੋਂ ਵੱਧ ਲੋਕਾਂ ਨੇ ਮੁਹਿੰਮ ਦੌਰਾਨ ਵੈਬਿਨਾਰ ਵੇਖੇ । ਉਨਾਂ ਨੇ ਅੱਗੇ ਕਿਹਾ ਕਿ ਇਹ ਵੈਬਿਨਾਰ ਫੇਸਬੁੱਕ ਪੇਜ “ਪੰਜਾਬ ਪੁਲਿਸ ਇੰਡੀਆ’’ ‘ਤੇ ਕਦੇ ਵੀ ਵੇਖੇ ਜਾ ਸਕਦੇ ਹਨ।

Post Views: 34
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਆਪ੍ਰੇਸ਼ਨ ਗ੍ਰੀਨਜ਼ ਸਕੀਮ -ਟਾਪ ਟੂ ਟੋਟਲ ਤਹਿਤ ਕਿਨੂੰ ਦੀ ਫਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ  

Next Post

ਪੰਜਾਬ ਦੀਆਂ ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਿਰੀ ਮੌਕਾ

Next Post
ਪੰਜਾਬ ਦੀਆਂ ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਿਰੀ ਮੌਕਾ

ਪੰਜਾਬ ਦੀਆਂ ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਿਰੀ ਮੌਕਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .