Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਫ਼ਰੀਦਕੋਟ, 23 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਤਿੰਨ ਲੁਟੇਰੇ ਦੁਪਹਿਰ ਦੇ ਡੇਢ ਕੁ ਵਜੇ ਦੇ ਕਰੀਬ ਇਕ ਮੋਟਰਸਾਈਕਲ ਸਵਾਰ ਦਾ ਮੋਟਰਸਾਈਕਲ ਪਿਸਤੌਲ ਦੀ ਨੋਕ ’ਤੇ ਖੋਹ ਕੇ ਫਰਾਰ ਹੋ ਗਏ ਹਨ। ਰਣਜੀਤ ਸਿੰਘ ਪੁੱਤਰ ਧਰਮਵੀਰ ਸਿੰਘ ਵਾਸੀ ਪਿੰਡ ਭੁੱਟੀਵਾਲਾ ਨੇ ਇੱਥੋਂ ਦੇ ਥਾਣਾ ਸਦਰ ਵਿਖੇ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਮੁਕਤਸਰ ਅਤੇ ਸਾਦਿਕ ਏਰੀਏ ਵਿਚ ਘਰੇਲੂ ਸਮਾਨ ਦੀ ਸਪਲਾਈ ਦਾ ਕੰਮ ਕਰਦੇ ਹਨ। ਜਦੋਂ ਉਹ ਦੁਪਹਿਰ ਦੇਡੇਢ ਵਜੇ ਕਰੀਬ ਸਪਲਾਈ ਦੇਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਡੋਡ ਲਾਗੇ ਬੀੜ ਇਲਾਕੇ ਵਿਚ ਪੁੱਜਣ ’ਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸਨੂੰ ਰੋਕ ਲਿਆ।
ਰਣਜੀਤ ਨੇ ਦੱਸਿਆ ਕਿ ਉਨ੍ਹਾਂ ਨੇ ਪਿਸਤੌਲ ਵਿਖਾ ਕੇ ਉਸਦਾ ਮੋਟਰਸਾਈਕਲ ਖੋਹ ਲਿਆ ਅਤੇ ਭੱਜ ਗਏ। ਇਸ ਮਾਮਲੇ ਦੀ ਜਾਂਚ ਕਰਨ ਵਾਲੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਨਾਖ਼ਤ ’ਤੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਲੱਖੋ ਕੇ ਬਹਿਰਾਮ, ਗੁਰਸੇਵਕ ਸਿੰਘ ਅਤੇ ਸਤਨਾਮ ਸਿੰਘ ਵਾਸੀ ਗੋਲੇਵਾਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਤੱਕ ਜਾਰੀ ਕਰ ਦਿੱਤਾ ਹੈ।
Post Views: 73