Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਤਰਨਤਾਰਨ, 23 ਸਤੰਬਰ (ਰਣਬੀਰ ਸਿੰਘ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਬੋਦਲਕੀੜੀ ਵਿਖੇ ਇੱਕ ਵਿਅਕਤੀ ਵੱਲੋਂ ਪਤਨੀ ਨਾਲ ਮਿਲ ਕੇ ਆਪਣੇ ਹੀ ਸਕੇ ਭਰਾ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਨਿਰਵੈਰ ਪੁੱਤਰ ਰੌਣਕੀ ਰਾਮ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਦੀ ਪਤਨੀ ਸੁਰਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੇ ਪਤੀ ਨਿਰਵੈਰ ਸਿੰਘ ਦਾ ਝਗੜਾ ਆਪਣੇ ਸਕੇ ਭਰਾ ਜਗਰੂਪ ਸਿੰਘ ਅਤੇ ਉਸ ਦੀ ਪਤਨੀ ਹਰਜੀਤ ਕੌਰ ਨਾਲ ਭੇਡਾਂ ਚਾਰਨ ਨੂੰ ਲੈ ਕੇ ਹੋ ਗਿਆ ਸੀ। ਜਿਸ ਦੌਰਾਨ ਉਨ੍ਹਾਂ ਨੇ ਨਿਰਵੈਰ ਸਿੰਘ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਅਤੇ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਕੋਲੋਂ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਐੱਸ.ਐੱਚ.ਓ ਵੈਰੋਵਾਲ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਗਰੂਪ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Post Views: 53