ਖਾਲੜਾ/ਭਿੱਖੀਵਿੰਡ, 8 ਸਤੰਬਰ (ਰਣਬੀਰ ਸਿੰਘ)- ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਪਲੋਪੱਤੀ ਵਿਖੇ ਬੀ.ਐੱਸ.ਐੱਫ. ਦੀ 103 ਬਟਾਲੀਅਨ ਦੇ ਜਵਾਨਾਂ ਵੱਲੋਂ 7/8 ਸਤੰਬਰ ਦੀ ਦਰਮਿਆਨੀ ਰਾਤ ਨੂੰ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਪਲੋਪੱਤੀ ਤੋਂ ਇੱਕ ਪਾਕਿ ਬੱਚੇ ਨੂੰ ਗ੍ਰਿਫ਼ਤਾਰ ਕਰ ਲੈਣ ਦੀ ਖਬਰ ਹੈ। ਉਕਤ ਛੋਟਾ ਬੱਚਾ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਅੰਦਰ ਦਾਖਲ ਹੋਇਆ ਸੀ। ਸੂਤਰਾਂ ਦੇ ਹਵਾਲੇ ਅਨੁਸਾਰ ਪਾਕਿ ਬੱਚੇ ਦੀ ਉਮਰ 10-12 ਸਾਲ ਦੇ ਕਰੀਬਚ ਦੱਸੀ ਜਾ ਰਹੀ ਹੈ। ਬੱਚੇ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਬੀ.ਐੱਸ.ਐੱਫ. ਦੇ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਬੱਚਾ ਭਾਰਤ ਅੰਦਰ ਕਿਵੇਂ ਦਾਖਲ ਹੋਇਆ ਹੈ। ਬੀ.ਐੱਸ.ਐੱਫ. ਦੇ ਅਧਿਕਾਰੀਆਂ ਵੱਲੋਂ ਬੱਚੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਵੀ ਪੁੱਛਿਆ ਜਾ ਰਿਹ ਹੈ ਕਿ ਇਹ ਭਾਰਤ ਕਿਵੇਂ ਦਾਖ਼ਲ ਹੋਇਆ। ਖਬਰ ਲਿਖੇ ਜਾਣ ਤੱਕ ਪਾਕਿ ਬੱਚਾ ਬੀ.ਐੱਸ.ਐੱਫ ਦੀ ਹਿਰਾਸਤ ਵਿੱਚ ਹੀ ਸੀ।