ਜਲੰਧਰ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਸ ਵੱਲੋਂ ਇਕ ਨੌਜਵਾਨ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨੌਜਵਾਨ ਦੀ ਪਛਾਣ ਮੁਨੀਸ਼ ਕੁਮਾਰ ਪੁੱਤਰ ਨਿਸ਼ੀ ਚੰਦ ਕੁਮਾਰ ਸਿੰਘ ਵਾਸੀ ਜ਼ਿਲ੍ਹਾ ਨਾਲੰਦਾ ਬਿਹਾਰ ਵਜੋਂ ਹੋ ਰਹੀ ਹੈ। ਇਸ ਮਾਮਲੇ ਸਬੰਧੀ ਜੀ. ਆਰ. ਪੀ. ਦੇ ਐੱਸ. ਐੱਚ. ਓ. ਧਰਮਿੰਦਰ ਕਲਿਆਣ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ, ਏ. ਐੱਸ. ਆਈ. ਅਸ਼ੋਕ ਕੁਮਾਰ, ਏ. ਐੱਸ. ਆਈ. ਅਮਰਦੀਪ ਸਿੰਘ ਸਮੇਤ ਪੁਲਸ ਪਾਰਟੀ ਨੇ ਚੈਕਿੰਗ ਦੌਰਾਨ ਪਲੇਟ ਫਾਰਮ ਨੰਬਰ 01 ਰੇਲਵੇ ਸਟੇਸ਼ਨ ਤੋਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।