ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ : ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਕੋਰੋਨਾ ਮਹਾਮਾਰੀ ਦੀ ਪੁਸ਼ਟੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੋਰਨਾਂ ਮੰਤਰੀਆਂ ਸਣੇ ਕੋਰੋਨਾ ਦੀ ਜਾਂਚ ਲਈ ਨਮੂਨੇ ਦਿੱਤੇ ਗਏ ਸਨ।
ਖੁਸ਼ੀ ਦੀ ਖਬਰ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੀ ਜਾਂਚ ਲਈ ਕਰਵਾਇਆ ਗਿਆ ਟੈਸਟ ਨੈਗੇਟਿਵ ਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਪੰਜਾਬ ਦੇ ਕੈਬਿਨੇਟ ਮੰਤਰੀਆਂ ਦੀਆਂ ਕਰੋਨਾ ਟੇਸਟ ਦੀਆਂ ਰਿਪੋਰਟਾਂ ਆਉਣੀਆਂ ਫਿਲਹਾਲ ਬਾਕੀ ਹਨ।
ਇਹ ਵੀ ਦੱਸ ਦਈਏ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕਰਵਾਈ ਗਈ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਹੁਣ ਬਾਜਵਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ।
ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਵਿਭਾਗ ਵਲੋਂ ਬਾਜਵਾ ਦੇ ਘਰ ਨੂੰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲਿਆਂ ਦੇ ਵੀ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।