Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ - Ozi News
  • Login
Friday, June 20, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

admin by admin
August 15, 2020
in INDIA, PUNJAB
0
ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

File Photo

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੁਹਾਲੀ (ਐਸ.ਏ.ਐਸ.ਨਗਰ), 15 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਸਰਹੱਦਾਂ ’ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਇਥੇ ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਸਰਹੱਦਾਂ ’ਤੇ ਵਧ ਰਹੇ ਤਣਾਓ ਕਰਕੇ ਭਾਰਤ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਹਮੇਸ਼ਾ ਤਿਆਰ ਰਿਹਾ ਹੈ।
ਹਾਲ ਹੀ ਵਿੱਚ ਚੀਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ ’ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖਤਰਾ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨਾਂ ਨਾਲ ਨਿਪਟਣ ਦਾ ਇਕੋ-ਇਕ ਤਰੀਕਾ ਹੈ, ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ।
ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ ਵਿਚ ਪਾਏ ਯੋੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਹੋ ਕੇ ਲੜੇ ਹਨ। ਉਨਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ ਜੇਲ ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਮ ਉਨਾ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨਾਂ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਕਾਰਨ ਆਜ਼ਾਦੀ ਦਿਵਸ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ।
ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।
ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ ਕੋਵਿਡ ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੇ ਹਨ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ, ਨੂੰ ਵੀ ਸਲਾਮ ਕੀਤਾ। ਉਨਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖਾਧ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੁਸ਼ਕਿਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਂਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨਾਂ ਨੇ ਆਨ-ਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਅਧਿਆਪਕਾਂ ਜਿਨਾਂ ਵੱਲੋਂ ਆਨ-ਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ।
ਉਨਾਂ ਮਹਾਂਮਾਰੀ ਸਦਕਾ ਆਈ ਆਰਥਿਕ ਮੰਦੀ ਵਿਚੋਂ ਨਿਕਲਣ ਲਈ ਪੂਰੀ ਦਿ੍ਰੜਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨਾਂ ਨੂੰ ਮਹਾਂਮਾਰੀ ਦੇ ਮੁੱਢਲੇ ਡਰ ਕਾਰਨ ਮਜਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ, ਵੱਲੋਂ ਪੰਜਾਬ ਸਰਕਾਰ ’ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿਨੀਂ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ।

Post Views: 29
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghamrinder singh unfurls the national flag at mohalicarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਜ਼ਿਲ੍ਹਾ ਬਰਨਾਲਾ ਵਿਚ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

Next Post

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ ’ਤੇ ਨਹੀਂ ਆਉਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ ਅਮਰਿੰਦਰ ਸਿੰਘ

Next Post
ਮੁੱਖ ਮੰਤਰੀ ਨੇ ਲਹਿਰਾਇਆ ਕੌਮੀ ਤਿਰੰਗਾ, ਕਿਹਾ : ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ ’ਤੇ ਨਹੀਂ ਆਉਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ ਅਮਰਿੰਦਰ ਸਿੰਘ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In