ਬਰਨਾਲਾ, 3 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਹਿ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ’ਤੇ ਇਸਤਰੀ ਤੇ ਬਾਲ ਵਿਕਾਸ ਵੱੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਤਹਿਤ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕਤਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਜਿੱਥੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹਦੇ ਬੱਚਿਆਂ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਲੋਕਾਂ ਨੂੰ ਕਰੋਨਾ ਵਿਰੁੱਧ ਜਾਗਰੂਕ ਕਰਨ ਵਿੱੱਚ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਵੱਖ ਵੱੱਖ ਬਲਾਕਾਂ ਵਿਚ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜਿਵੇਂ ਮਾਸਕ ਪਾਉਣ, ਹੱਥਾਂ ਦੀ ਸਫਾਈ ਰੱਖਣ ਅਤੇ ਸਮਾਜਿਕ ਦੂਰੀ ਰੱਖਣ ਬਾਰੇ ਅਪੀਲ ਕੀਤੀ ਗਈ।