Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਵਾਲੇ ਕਿਸਾਨ ਅਮਰਜੀਤ ਸਿੰਘ ਦੀ ਕੀਤੀ ਸ਼ਲਾਘਾ - Ozi News
  • Login
Monday, June 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਵਾਲੇ ਕਿਸਾਨ ਅਮਰਜੀਤ ਸਿੰਘ ਦੀ ਕੀਤੀ ਸ਼ਲਾਘਾ

Rakesh Goyal by Rakesh Goyal
October 30, 2020
in PUNJAB
0
ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਵਾਲੇ ਕਿਸਾਨ ਅਮਰਜੀਤ ਸਿੰਘ ਦੀ ਕੀਤੀ ਸ਼ਲਾਘਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਅਕਤੂਬਰ (ਰਾਕੇਸ਼ ਗੋਇਲ/ਰਾਹੁਲ ਬਾਲੀ):- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਾਤਾਵਰਣ ਪੱਖੀ ਨਿਬੇੜੇ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਧਨੌਲਾ ਦੇ ਕਿਸਾਨ ਅਮਰਜੀਤ ਸਿੰਘ ਦੇ ਖੇਤ ਦਾ ਦੌਰਾ ਕੀਤਾ ਗਿਆ, ਜਿੱਥੇ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਹੌਸਲਾ ਅਫਜ਼ਾਈ ਕੀਤੀ ਤੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਅਸਿਹੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਆਧੁਨਿਕ ਨਵੀਂ ਮਸ਼ੀਨਰੀ ਨਾਲ ਆਪਣੀ ਅਗਲੀ ਫਸਲ ਦੀ ਬਿਜਾਈ ਕਰਨ। ਉਨ੍ਹਾਂ ਦੱਸਿਆ ਕਿ ਸੁਪਰਸੀਡਰ ਨਾਲ ਝੋਨੇ ਦੀ ਪਰਾਲੀ ਅੰਦਰ ਹੀ ਖਪਤ ਹੋ ਜਂਦੀ ਹੈ ਤੇ ਨਾਲ ਹੀ ਕਣਕ ਬੀਜੀ ਜਾਂਦੀ ਹੈ, ਜਿਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਤੇ ਧਰਤੀ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਤੋਂ ਬੱਚਦਾ ਹੈ।
ਇਸ ਮੌਕੇ ਡਾ. ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆ ਕਿਹਾ ਕਿ ਜਿਹੜੇ ਕਿਸਾਨ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਵਿਗਿਆਨਕ ਤੇ ਨਵੀਆਂ ਤਕਨੀਕਾਂ ਨਾਲ ਖੇਤੀ ਕਰਨ ਲੱਗੇ ਹਨ, ਇੱਕ ਪਾਸੇ ਜਿੱਥੇ ਉਹ ਕਿਸਾਨ ਵਾਤਾਵਰਣ ਪ੍ਰੇਮੀ ਹੌਣ ਦਾ ਸਬੂਤ ਦਿੰਦੇ ਹਨ, ਦੂਜੇ ਪਾਸੇ ਉਹ ਧਰਤੀ ਦੀ ਸਿਹਤ ਨੂੰ ਵੀ ਨਰੋਆ ਬਣਾਉਂਦੇ ਹਨ।
ਉੁਨ੍ਹਾਂ ਜਾਣਕਾਰੀ ਦਿੰਦਿਆ ਕਿਹਾ ਕਿ ਸੀਆਰਐਮ ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾ ਚੁੱਕੀ ਹੈ ਤੇ ਬਰਨਾਲਾ ਜ਼ਿਲ੍ਹੇ ਵਿੱਚ ਕਿਸਾਨ ਸੁਸਾਇਟੀਆਂ ਅਤੇ ਸੈਲਫ ਹੈਲਪ ਗਰੁੱਪਾਂ ਨੂੰ ਸੁਪਰਸੀਡਰ ਦਿੱਤੇ ਗਏ ਹਨ, ਜਿਨ੍ਹਾਂ ਕਿਸਾਨਾਂ ਕੋਲ ਸੁਪਰ ਸੀਡਰ ਜਾਂ ਹੋਰ ਮਸ਼ੀਨਰੀ ਨਹੀਂ ਹੈ, ਉਹ ਕਿਸਾਨ ਆਪਣੇ ਪਿੰਡ ਦੀ ਸੁਸਾਇਟੀ ਜਾਂ ਫਿਰ ਸੈਲਫ ਹੈਲਪ ਗਰੁੱਪ ਤੋਂ ਮਸ਼ੀਨਰੀ ਲੈ ਕੇ ਬਿਜਾਈ ਕਰ ਸਕਦੇ ਹਨ, ਇਸ ਲਈ ਆਪਣੇ ਬਲਾਕ/ਸਰਕਲ ਦੇ ਖੇਤੀਬਾੜੀ ਅਧਿਕਾਰੀ ਨਾਲ ਰਾਬਤਾ ਕਰਕੇ ਮਸ਼ੀਨਰੀ ਹਾਸਲ ਕਰ ਸਕਦੇ ਹਨ। ਇਸ ਮੌਕੇ ਬਹਾਦਰ ਸਿੰਘ, ਮੈਨੇਜਿੰਗ ਡਾਇਰੈਕਟਰ, ਪੰਜਾਬ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਮਿਸਾਲ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।





Reply, Reply all or Forward

Post Views: 36
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

CENTRE’S DECISION ON RDF UNFORTUNATE, HAS NO PRECEDENCE, SAYS PUNJAB CM

Next Post

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

Next Post
ਮੁੱਖ ਸਕੱਤਰ ਕਰਨਗੇ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In