ਖੰਨਾ,17 ਅਗਸਤ ( ਪ੍ਰੈਸ ਕੀ ਤਾਕਤ ਬਿਊਰੋ ) : ਖੰਨਾ ਦੀ ਗਿੱਲ ਕਾਲੋਨੀ ‘ਚ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ ਮਿਲਣ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਬਜ਼ੀ ਵਿਕਰੇਤਾ ਮਿਥਲੇਸ਼ ਰਾਏ ਵੱਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮਿਥਲੇਸ਼ ਦਾ ਕਿਸੇ ਵਿਅਕਤੀ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਇਸ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ |