Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮਦਦ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮਦਦ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

Vijesh by Vijesh
September 11, 2020
in INDIA, PUNJAB
0
18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ


Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਸਤੰਬਰ – (ਅਸ਼ੋਕ ਵਰਮਾ) – ਕੌਮੀ ਰਾਜਧਾਨੀ ਵਿੱਚ ਕੋਵਿਡ ਦੀ ਭਿਆਨਕ ਸਥਿਤੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਮਾਰੀ ‘ਤੇ ਘਟੀਆ ਸਿਆਸਤ ਖੇਡਣ ਲਈ ਆਮ ਆਦਮ ਪਾਰਟੀ ਦੀ ਕਰੜੀ ਆਲੋਚਨਾ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ਵਿੱਚ ਪੰਜਾਬ ਸਰਕਾਰ ਵਿਰੁੱਧ ਨਾਕਾਰਤਮਕ ਪ੍ਰਚਾਰ ਕਰਨ ਲਈ ‘ਆਪ’ ਦੀ ਮੁਹਿੰਮ ਨੂੰ ‘ਗੈਰ-ਜ਼ਿੰਮੇਵਾਰਾਨਾ’ ਕਰਾਰ ਦਿੱਤਾ ਹੈ।
ਸੂਬੇ ਵਿੱਚ ਕੋਵਿਡ ਦੇ ਸੰਕਟ ‘ਤੇ ਵਿਚਾਰ ਕਰਨ ਲਈ ਕਾਂਗਰਸੀ ਵਿਧਾਇਕਾਂ ਨਾਲ ਚੌਥੇ ਦੌਰ ਦੀ ਵਰਚੂਅਲ ਮੀਟਿੰਗ ਵਿੱਚ ਮੱਖ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆਂ ਵਾਂਗ ਭਾਰਤ ਵੀ ਜੰਗ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਸਾਹਮਣਾ ਇਕਜੁਟਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੌਰਾਨ ਵੀ ਘਟੀਆ ਸਿਆਸਤ ਖੇਡਣ ‘ਤੇ ਉਤਾਰੂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਸੂਬਿਆਂ ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਵੀ ਨਹੀਂ ਹੈ, ਵਿੱਚ ਮਹਾਂਮਾਰੀ ਨਾਲ ਨਿਪਟਣ ਲਈ ਸਰਕਾਰਾਂ ਦੀ ਮਦਦ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਸੂਬੇ ਭਾਵੇਂ ਉਹ ਦਿੱਲੀ, ਹਿਮਾਚਲ ਪ੍ਰੇਦਸ਼ ਜਾਂ ਹਰਿਆਣਾ ਹੋਵੇ, ਦੀ ਮਦਦ ਕਰਨ ਲਈ ਤਿਆਰ ਹਨ। ਇਸ ਸੰਕਟ ਨਾਲ ਨਜਿੱਠਣ ਦਾ ਇਹੀ ਇਕ ਰਸਤਾ ਹੈ। ਉਨ੍ਹਾਂ ਕਿਹਾ,”ਜੇਕਰ ਕੱਲ੍ਹ ਨੂੰ ਦਿੱਲੀ ਨੂੰ ਮੇਰੀ ਮਦਦ ਦੀ ਲੋੜ ਪਈ ਤਾਂ ਮੈਂ ਬਿਲਕੁਲ ਇਸ ਮਦਦ ਦੀ ਪੇਸ਼ਕਸ਼ ਕਰਾਂਗਾ”।
ਉਨ੍ਹਾਂ ਦੱਸਿਆ ਕਿ ਆਪ ਦੁਆਰਾ ਪੇਸ਼ ਕੀਤੀ ਜਾ ਰਹੀ ਤਸਵੀਰ ਦੇ ਉਲਟ ਸੱਚਾਈ ਇਹ ਹੈ ਕਿ ਪੰਜਾਬ ਨਾਲੋਂ ਦਿੱਲੀ ਦੀ ਹਾਲਤ ਕਿਤੇ ਵੱਧ ਖਰਾਬ ਹੈ। ਪੰਜਾਬ ਵਿੱਚ 18,000 ਸਰਗਰਮ ਮਾਮਲੇ ਹਨ ਜਦਕਿ ਆਬਾਦੀ 2.90 ਕਰੋੜ ਹੈ ਜਦੋਂ ਕਿ 1.80 ਕਰੋੜ ਦੀ ਆਬਾਦੀ ਵਾਲੀ ਦਿੱਲੀ ਵਿੱਚ 25,000 ਤੋਂ ਵੀ ਵੱਧ ਐਕਟਿਵ ਮਾਮਲੇ ਹਨ। ਹਰਿਆਣਾ ਦੀ ਆਬਾਦੀ ਵੀ ਪੰਜਾਬ ਨਾਲੋਂ ਘੱਟ ਹੈ ਪਰ ਮਾਮਲੇ ਪੰਜਾਬ ਦੇ ਬਰਾਬਰ ਹੀ ਹਨ।
ਗਰੀਬ ਵਰਗ ਦੇ ਲੋਕਾਂ ਨੂੰ ਜਾਂਚ ਕਰਵਾਉਣ ਲਈ ਸਾਹਮਣੇ ਆਉਣ ਹਿੱਤ ਹੱਲਾਸ਼ੇਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਲੋਕਾਂ ਨੂੰ ਖਾਣੇ ਦੇ ਮੁਫ਼ਤ ਪੈਕੇਟ ਵੰਡਣੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਇਕਾਂਤਵਾਸ ਵਿਚ ਹਨ ਅਤੇ ਜਿਨ੍ਹਾਂ ਕੋਲ ਇਸ ਸਥਿਤੀ ਵਿਚ ਰੋਜ਼ੀ-ਰੋਟੀ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖਾਣੇ ਦੇ ਪੈਕੇਟ ਲੋੜਵੰਦ ਲੋਕਾਂ ਤੱਕ ਪਹੁੰਚ ਰਹੇ ਹਨ ਅਤੇ ਗਰੀਬ ਲੋਕ ਇਕਾਂਤਵਾਸ ਦੌਰਾਨ ਰੋਜ਼ੀ-ਰੋਟੀ ਤੋਂ ਵਿਰਵੇ ਹੋਣ ਦੇ ਡਰ ਕਾਰਨ ਜਾਂਚ ਲਈ ਸਾਹਮਣੇ ਆਉਣ ਤੋਂ ਗੁਰੇਜ਼ ਨਾ ਕਰਨ।
ਜ਼ਿਆਦਾਤਰ ਵਿਧਾਇਕਾਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਵਿਰੋਧੀ ਪਾਰਟੀਆਂ, ਜੋ ਕਿ ਸਿਆਸੀ ਗਤੀਵਿਧੀਆਂ ਲਈ ਨਿਯਮ ਕਾਨੂੰਨਾਂ ਦੀ ਉਲੰਘਣਾ ਕਰ ਰਹੇ ਹਨ, ਵੱਲੋਂ ਕੀਤਾ ਜਾ ਰਿਹਾ ਨਕਾਰਾਤਮਕ ਪ੍ਰਚਾਰ ਲੋਕਾਂ ਨੂੰ ਛੇਤੀ ਜਾਂਚ ਲਈ ਸਾਹਮਣੇ ਆਉਣ ਲਈ ਪ੍ਰੇਰਿਤ ਕਰਨ ਦੇ ਰਾਹ ਵਿਚ ਅੜਿੱਕਾ ਬਣ ਰਿਹਾ ਹੈ ਅਤੇ ਸਾਰੀਆਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ।
ਵਿਧਾਇਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਸੰਕਟ ਦੌਰਾਨ ਮੁਨਾਫਾਖੋਰੀ ਦੇ ਚੱਕਰ ਵਿਚ ਮਰੀਜ਼ਾਂ ਪਾਸੋਂ ਕਾਫੀ ਵੱਧ ਕੀਮਤਾਂ ਵਸੂਲੀਆਂ ਜਾ ਰਹੀਆਂ ਹਨ ਬਾਵਜੂਦ ਇਸ ਦੇ ਕਿ ਸੂਬਾ ਸਰਕਾਰ ਨੇ ਕੀਮਤਾਂ ਤੈਅ ਕੀਤੀਆਂ ਹੋਈਆਂ ਹਨ।
ਅੱਜ ਦੀ ਵਰਚੂਅਲ ਮੀਟਿੰਗ ਵਿਚ ਹਿੱਸਾ ਲੈਣ ਵਾਲੇ ਵਿਧਾਇਕਾਂ ਵਿੱਚ ਬੱਸੀ ਪਠਾਣਾਂ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਤਿਹਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ, ਫਿਰੋਜ਼ਪੁਰ ਸ਼ਹਿਰੀ ਤੋਂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਤੋਂ ਨੱਥੂ ਰਾਮ, ਮੋਗਾ ਤੋਂ ਹਰਜੋਤ ਕਮਲ, ਜਲਾਲਾਬਾਦ ਤੋਂ ਰਮਿੰਦਰ ਆਵਲਾ, ਜਲੰਧਰ ਕੈਂਟ ਤੋਂ ਪਰਗਟ ਸਿੰਘ ਅਤੇ ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ ਸ਼ਾਮਲ ਸਨ।

Post Views: 47
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਹਰਿਆਣਾ ਸਰਕਾਰ ਨੇ ਐਚਸੀਐਸ ਅਧਿਕਾਰੀ ਸਤੀਸ਼ ਕੁਮਾਰ ਸਿੰਗਲਾ ਨੂੰ ਤੁਰੰਤ ਪ੍ਰਭਾਵ ਨਾਲ ਇਕ ਖਾਲੀ ਅਹੁਦੇ ‘ਤੇ ਸਕੱਤਰ, ਲੋਕਾਯੁਕਤ ਹਰਿਆਣਾ ਨਿਯੁਕਤ ਕੀਤਾ

Next Post

ਹਰਿਆਣਾ ਨੇ ਆਯੂਸ਼ਮਾਨ ਭਾਰਤ ਯੋਜਨਾ ਵਿਚ ਕਰੀਬ 1.44 ਲੱਖ ਲੋਕਾਂ ਦੇ ਉਪਚਾਰ ‘ਤੇ 169.4 ਕਰੋੜ ਰੁਪਏ ਦੀ ਰਕਮ ਖਰਚ ਕੀਤੀ – ਅਨਿਲ ਵਿਜ

Next Post
हरियाणा के पुलिस विभाग में शीघ्र भर्ती की जाएगी :  अनिल विज

ਹਰਿਆਣਾ ਨੇ ਆਯੂਸ਼ਮਾਨ ਭਾਰਤ ਯੋਜਨਾ ਵਿਚ ਕਰੀਬ 1.44 ਲੱਖ ਲੋਕਾਂ ਦੇ ਉਪਚਾਰ 'ਤੇ 169.4 ਕਰੋੜ ਰੁਪਏ ਦੀ ਰਕਮ ਖਰਚ ਕੀਤੀ - ਅਨਿਲ ਵਿਜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .