ਅੰਮ੍ਰਿਤਸਰ ,20 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੁਰਗਿਆਣਾ ਮੰਦਿਰ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਅਸ਼ੀਰਵਾਦ ਲਿਆ। ਮੁੱਖ ਮੰਤਰੀ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਅਤੇ ਗੁਰੂ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋਏ।