Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ) : ਹਰਿਆਣਾ ‘ਚ ਕੋਰੋਨਾ ਦੀ ਰਫ਼ਤਾਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਐਤਵਾਰ ਤੱਕ ਦੀ ਰਿਪੋਰਟ ਮੁਤਾਬਕ ਹਰਿਆਣਾ ਵਿਚ ਕੁਲ ਕਰੋਨਾ ਮਾਮਲਿਆਂ ਦੀ ਗਿਣਤੀ 54,000 ਤੋਂ ਜ਼ਿਆਦਾ ਪਹੁੰਚ ਚੁੱਕੀ ਸੀ। ਉਥੇ ਹੀ ਹਰਿਆਣਾ ‘ਚ ਕੋਰੋਨਾ ਹੁਣ ਤੱਕ 603 ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਚੁਕਿਆ ਹੈ।
ਜਿਸ ਤੋਂ ਬਾਅਦ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਹਫਤੇ ਜੋ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ ਹਨ ਉਹ ਛੇਤੀ ਆਪਣਾ ਕੋਰੋਨਾ ਟੈਸਟ ਕਰਵਾ ਲੈਣ ਅਤੇ ਉਹਨਾਂ ਨੂੰ ਕੁਆਰੰਟੀਨ ‘ਚ ਰਹਿਣ ਦੀ ਸਲਾਹ ਦਿੱਤੀ ਹੈ।
ਇਥੇ ਇਹ ਵੀ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਸਮੇਤ ਵਿਧਾਨ ਸਭਾ ਦੇ 7 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ। ਉਥੇ ਹੀ ਬੀਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਚੰਡੀਗੜ੍ਹ ਸਥਿਤ ਘਰ ‘ਚ 9 ਵਿਅਕਤੀਆਂ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਸੀ।
Post Views: 68