Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫ ਕਰਨ ਦਾ ਐਲਾਨ ; 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ - Ozi News
  • Login
Monday, June 23, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫ ਕਰਨ ਦਾ ਐਲਾਨ ; 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ

admin by admin
July 14, 2021
in PUNJAB, WORLD
0
ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫ ਕਰਨ ਦਾ ਐਲਾਨ ; 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 14 ਜੁਲਾਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।

ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ।

ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰਨ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨਾਂ ਵਿਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।

ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜਰ ਸਨ।

Post Views: 40
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Chief Ministers flagship Debt Waiver SchemeConsumption Loan to members of Primary Agricultural Cooperative Societies advanced by District Central Cooperative Banks in Punjab through Primary Agricultural Cooperative SocietiesDebt Relief Scheme for Farm Labourers and Landless Farming Members of PACS-2019farm debt waiver scheme for labourers and the landless farming communityFinance Minister Manpreet Singh Badal Cooperation Minister Sukhjinder Singh Randhawa Additional Chief Secretary (Agriculture) Anirudh Tewari and Financial Cooperation K. Siva PrasadPunjab Chief Minister Captain Amarinder Singh ANNOUNCES WAIVER OF RS. 590 CRore LOAN OF 2.85 LAKH FARM LABOURERS & LANDLESS FARMERSPunjab Government will pay off loans Rs. 590 crore of 285325 members of the Primary Agricultural Cooperative Societies (PACS)
Previous Post

ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰਾਂ ਦੇ ਮਡਿਊਲ ਦਾ ਪਰਦਾਫਾਸ਼

Next Post

The very best International Online dating Site

Next Post

The very best International Online dating Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In