ਬਰਨਾਲਾ, 8 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਆਬਾਦੀ ਸਥਿਰਤਾ ਪ੍ਰੋਗਰਾਮ ਤਹਿਤ ਪੰਦਰਵਾੜਾ ਮਨਾਇਆ ਜਾਣਾ ਹੈ। ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ‘ਛੋਟਾ ਪਰਿਵਾਰ, ਸੁਖੀ ਪਰਿਵਾਰ’ ਸਲੋਗਨ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਆਬਾਦੀ ਵਿਚ ਵਾਧੇ ਨੂੰ ਰੋਕਿਆ ਜਾ ਸਕੇ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਲਖਬੀਰ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਲਈ ‘ਛੋਟਾ ਪਰਿਵਾਰ ਸੁਖੀ ਪਰਿਵਾਰ’ ਬਾਰੇ ਅਤੇ ਮਾਪਿਆਂ ਨੂੰ ਦੋ ਬੱਚਿਆਂ ਵਿਚਕਾਰ ਤਿੰਨ ਸਾਲ ਦਾ ਅੰਤਰ ਪਾਉਣ ਬਾਰੇ ਪ੍ਰੇਰਿਤ ਕੀਤਾ ਜਾਵੇਗਾ। 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਵੀ ‘ਪਰਿਵਾਰ ਨਿਯੋਜਨ ਦੀ ਤਿਆਰੀ, ਸਖਸ਼ਮ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ’ ਸਲੋਗਨ ਤਹਿਤ ਮਨਾਇਆ ਜਾਵੇਗਾ। 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ। ਇਸ ਪ੍ਰੋਗਰਾਮ ਰਾਹੀਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ, ਕਰਮਚਾਰੀ, ਆਸ਼ਾ ਵਰਕਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਲੋਕਾਂ ਨੂੰ ਆਬਾਦੀ ਕੰਟਰੋਲ ਸਬੰਧੀ ਜਾਗਰੂਕ ਕੀਤਾ ਜਾਵੇਗਾ।