Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home DELHI

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

Vijesh by Vijesh
October 21, 2020
in DELHI, PUNJAB
0
ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਕਤੂਬਰ – ਵਰਸ਼ਾ ਵਰਮਾ/ਅਸ਼ੋਕ ਵਰਮਾ – 
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ਕੱਲ੍ਹ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ ਸਵਾਲ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਪੁੱਛਿਆ, ”ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ”?
ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਸੋਧ ਬਿੱਲਾਂ ਦੇ ਪ੍ਰਭਾਵ ਬਾਰੇ ਕੇਜਰੀਵਾਲ ਵੱਲੋਂ ਸ਼ੰਕੇ ਜ਼ਾਹਰ ਕਰਦਾ ਟਵੀਟ ਕਰਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਪੂਰੀ ਬੇਸਮਝੀ ਨਜ਼ਰ ਆਉਂਦੀ ਹੈ। ਸੂਬੇ ਨਾਲ ਸਬੰਧਤ ਮਸਲਿਆਂ ਬਾਰੇ ਕੇਜਰੀਵਾਲ ਨੂੰ ਗਿਆਨ ਦੀ ਕਮੀ ਹੋਣ ਬਾਰੇ ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਇਹ ਵੱਖਰੀ ਗੱਲ ਹੈ ਕਿ ਕੇਜਰੀਵਾਲ ਨੂੰ ਇਸ ਬੇਸਮਝੀ ਲਈ ਦੋਸ਼ ਨਹੀਂ ਦੇ ਸਕਦੇ ਕਿਉਂਕਿ ਦਿੱਲੀ ਅਸਲ ਵਿੱਚ ਸੂਬਾ ਹੈ ਹੀ ਨਹੀਂ ਜਿਸ ਦੇ ਨਤੀਜੇ ਵਜੋਂ ਅਜਿਹੇ ਮੁੱਖ ਮੰਤਰੀ ਦੇ ਤੌਰ ‘ਤੇ ਇਕ ਸੂਬੇ ਨੂੰ ਚਲਾਉਣ ਲਈ ਕਾਨੂੰਨੀ ਨੁਕਤਿਆਂ ਦੀ ਸਮਝ ਨਹੀਂ ਹੈ।
ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਸਨ ਕਿ ਅਜਿਹੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ ਕੇਜਰੀਵਾਲ ਨੇ ਇਨ੍ਹਾਂ ਕਾਨੂੰਨਾਂ ਬਾਰੇ ਥੋੜਾਂ ਬਹੁਤ ਹੋਮ ਵਰਕ ਕੀਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਕਿਸਾਨਾਂ ਦੇ ਹਿੱਤ ਵਿੱਚ ਜ਼ਾਹਰ ਕੀਤੇ ਸਨ ਤੇ ਉਹ ਸੋਚਦੇ ਸਨ ਕਿ ਸ਼ਾਇਦ ਤੁਸੀਂ ਵੀ ਅਜਿਹਾ ਹੀ ਸਰੋਕਾਰ ਜ਼ਾਹਰ ਕਰਦੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੋਚਦੇ ਸਨ ਕਿ ਆਮ ਆਦਮੀ ਪਾਰਟੀ ਦੇ ਆਗੂ ਨੂੰ ਆਪਣੇ ਸੰਵਿਧਾਨ ਬਾਰੇ ਵੀ ਕੁਝ ਪਤਾ ਹੋਵੇਗਾ ਜਿਸ ਵਿੱਚ ਇਹ ਸਪੱਸ਼ਟ ਤੌਰ ਉਤੇ ਦਰਜ ਹੈ ਕਿ ਧਾਰਾ 254 (II) ਤਹਿਤ ਸੂਬੇ ਸਥਾਨਕ ਅਤੇ ਹੋਰ ਸਬੰਧਤ ਲੋੜ ਅਨੁਸਾਰ ਕੇਂਦਰੀ ਕਾਨੂੰਨ ਵਿੱਚ ਸੋਧ ਕਰ ਸਕਦੇ ਹਨ ਜਿਵੇਂ ਕਿ ਕਈ ਮਾਮਲਿਆਂ ਖਾਸ ਤੌਰ ‘ਤੇ ਸੀ.ਪੀ.ਸੀ. ਅਤੇ ਸੀਆਰ.ਪੀ.ਸੀ. ਕਾਨੂੰਨਾਂ ਵਿੱਚ ਕੀਤਾ ਗਿਆ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਸ਼ਾਇਦ ਹੁਣ ਇਸ ਦੀ ਜਾਂਚ ਕਰ ਸਕਦੇ ਹੋ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਬਿੱਲਾਂ ‘ਤੇ ਸਵਾਲ ਚੁੱਕਣ ਦੀ ਬਜਾਏ ਕੇਜਰੀਵਾਲ ਲਈ ਇਹ ਬਿਹਤਰ ਹੋਵੇਗਾ ਕਿ ਉਹ ‘ਆਪਣੀ ਆਈ.ਟੀ. ਮਾਨਸਿਕਤਾ ਤੋਂ ਬਾਹਰ ਆਏ’ ਅਤੇ ਉਹ ਆਪਣੇ ਪੰਜਾਬ ਦੇ ਯੂਨਿਟ ਨੂੰ ਕਹਿਣ ਕਿ ਸਾਡੇ ਬਿੱਲਾਂ ‘ਤੇ ਸਮਰਥਨ ਕਰਨ ਦਾ ਦਿਖਾਵਾ ਕਰਨ ਦੀ ਬਜਾਏ ਕਿਸਾਨਾਂ ਦੇ ਹੱਕਾਂ ਲਈ ਸੂਬਾ ਸਰਕਾਰ ਦੀ ਲੜਾਈ ਵਿੱਚ ਸਾਥ ਦੇਣ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਗੇਂਦ ਹੁਣ ਤੁਹਾਡੇ ਪਾਲੇ ਵਿੱਚ ਹੈ ਕਿ ਤੁਸੀਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਜਾਂ ਵਿਰੋਧ ਵਿੱਚ ਖੜ੍ਹੇ ਹੋ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਸੋਧ ਬਿੱਲਾਂ ਦੇ ਮਸਲੇ ਉਤੇ ਸਪੱਸ਼ਟ ਤੌਰ ‘ਤੇ ਸਟੈਂਡ ਲੈਣ ਦੀ ਚੁਣੌਤੀ ਦਿੱਤੀ ਕਿਉਂ ਜੋ ਆਪ ਦੇ ਵਿਧਾਇਕ ਵਿਧਾਨ ਸਭਾ ਵਿੱਚ ਸਰਕਾਰ ਦਾ ਪੱਖ ਪੂਰਦੇ ਹਨ ਅਤੇ ਸਦਨ ਤੋਂ ਬਾਹਰ ਇਸ ਦੀ ਨਿੰਦਾ ਕਰਦੇ ਹਨ ਜਿਸ ਨਾਲ ਇਸ ਦਾ ਦੋਗਲਾ ਕਿਰਦਾਰ ਜੱਗ ਜ਼ਾਹਰ ਹੋ ਗਿਆ।

Post Views: 18
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼ : ਸੁਨੀਲ ਜਾਖੜ

Next Post

ਅਕਾਲੀਆਂ ਅਤੇ ਆਪ ਦੇ ਦੋਗਲੇ ਕਿਰਦਾਰ ਤੋਂ ਹੈਰਾਨ ਹਾਂ-ਕੈਪਟਨ ਅਮਰਿੰਦਰ ਸਿੰਘ

Next Post
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ

ਅਕਾਲੀਆਂ ਅਤੇ ਆਪ ਦੇ ਦੋਗਲੇ ਕਿਰਦਾਰ ਤੋਂ ਹੈਰਾਨ ਹਾਂ-ਕੈਪਟਨ ਅਮਰਿੰਦਰ ਸਿੰਘ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In