Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮੁੱਖ ਮੰਤਰੀ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਦੀ ਸ਼ੁਰੂਆਤ ਮੌਕੇ ਲੋਕਾਂ ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦਾ ਸਹਿਯੋਗ ਕਰਨ ਲਈ ਸੱਦਾ - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਦੀ ਸ਼ੁਰੂਆਤ ਮੌਕੇ ਲੋਕਾਂ ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦਾ ਸਹਿਯੋਗ ਕਰਨ ਲਈ ਸੱਦਾ

Vijesh by Vijesh
January 25, 2021
in PUNJAB
0
ਮੁੱਖ ਮੰਤਰੀ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਦੀ ਸ਼ੁਰੂਆਤ ਮੌਕੇ ਲੋਕਾਂ ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦਾ ਸਹਿਯੋਗ ਕਰਨ ਲਈ ਸੱਦਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 25 ਜਨਵਰੀ – ਵਰਸ਼ਾ , ਅਸ਼ੋਕ ਵਰਮਾ – 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਬਾਲੜੀ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ।
ਮੁੱਖ ਮੰਤਰੀ ਨੇ ਪੰਜਾਬ ‘ਚ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਦੀ ਗੱਲ ਕਰਦਿਆਂ ਆਖਿਆ ਕਿ 2013-14 ‘ਚ ਲਿੰਗ ਅਨੁਪਾਤ 890/1000 ਸੀ ਜੋ 2019-20 ਦੌਰਾਨ 920/1000 ਤੱਕ ਪੁੱਜ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਧੀਆਂ ਦੀ ਲੋਹੜੀ ਲਈ ਸਮਰਪਿਤ ਕਰਕੇ ਜਾਗਰੂਕਤਾ ਵੱਲ ਹੋਰ ਕਦਮ ਵਧਾਏ ਗਏ ਹਨ।
ਧਾਰਮਿਕ ਗ੍ਰੰਥਾਂ ‘ਚ ਔਰਤ ਦੇ ਉੱਚੇ ਰੁਤਬੇ ਦੀ ਗੱਲ ਕਰਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁਤੇ ਖੇਤਰਾਂ ‘ਚ ਲੜਕੀਆਂ ਲੜਕਿਆਂ ਦੇ ਮੁਕਾਬਲੇ ਅੱਗੇ ਨਿਕਲ ਗਈਆਂ ਹਨ ਅਤੇ ਉਹ ਆਪਣੀ ਸਮਰੱਥਾ ਨੂੰ ਹਰੇਕ ਖੇਤਰ ‘ਚ ਸਾਬਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਹਰੇਕ ਖੇਤਰ ‘ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ ‘ਚ ਲੜਕੀਆਂ ਲਈ ਮੌਕੇ ਵੱਧ ਰਹੇ ਹਨ। ਉਨ੍ਹਾਂ ਅਮਰੀਕਾ ਦੇ ਨਵ-ਨਿਯੁਕਤ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਮਹਿਲਾਵਾਂ ਹਰ ਖੇਤਰ ‘ਚ ਅੱਗੇ ਵੱਧ ਰਹੀਆਂ ਹਨ ਅਤੇ ਹੁਣ ਮਹਿਲਾਵਾਂ ਫਾਈਟਰ ਜਹਾਜ਼ ਦੀਆਂ ਵੀ ਪਾਇਲਟ ਹਨ ਜੋ ਉਨ੍ਹਾਂ ਦੀ ਵੱਧ ਰਹੀ ਸ਼ਕਤੀ ਦਾ ਪ੍ਰਤੀਕ ਹੈ।
ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ‘ਚ 30 ਫ਼ੀਸਦੀ ਰਾਖਵਾਂਕਰਨ, ਪੰਚਾਇਤੀ ਅਤੇ ਸਥਾਨਕ ਚੋਣਾਂ ‘ਚ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ, ਹਰੇਕ ਜ਼ਿਲ੍ਹੇ ‘ਚ ਪੀੜਤ ਔਰਤਾਂ ਅਤੇ ਲੜਕੀਆਂ ਲਈ ਵਨ ਸਟਾਪ ਸੈਂਟਰ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸਾਂ ‘ਚ ਔਰਤਾਂ ਲਈ 50 ਫ਼ੀਸਦੀ ਕਿਰਾਇਆ ‘ਚ ਛੋਟ ਦੀ ਸਕੀਮ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਦਾ ਹਵਾਲਾ ਦਿੰਦਿਆਂ ਕਿਹਾ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਜਨਮ ਤੋਂ ਬੁਢਾਪੇ ਤੱਕ ਔਰਤਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ 8 ਲੱਖ ਔਰਤਾਂ ਨੂੰ ਸਮਰੱਥ ਬਣਾਏਗੀ। ਉਨ੍ਹਾਂ ਅੱਗੇ ਕਿਹਾ ਕਿ ਕਸਤੂਰਬਾ ਗਾਂਧੀ ਮਹਿਲਾ ਯੋਜਨਾ ਇਕ ਹੋਰ ਨਵੀਂ ਪਹਿਲਕਦਮੀ ਹੈ ਜੋ ਸਾਰੀਆਂ ਮੌਜੂਦਾ ਸਕੀਮਾਂ ਅਧੀਨ ਔਰਤਾਂ ਨੂੰ ਕਵਰ ਕਰੇਗੀ।
ਮੁੱਖ ਮੰਤਰੀ ਨੇ ਇਸ ਮੌਕੇ ਅਲੱਗ-ਅਲੱਗ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਪੰਜ ਲਾਭਪਾਤਰੀਆਂ ਸੁਮਨ, ਸਵਰੀਤ ਕੌਰ, ਸੁਮਨਪ੍ਰੀਤ ਕੌਰ, ਸ਼ਗਨਪ੍ਰੀਤ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਸਨਮਾਨਤ ਕੀਤਾ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਔਰਤਾਂ ਨੂੰ ਸੰਤੁਲਿਤ ਖੁਰਾਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਪੋਸ਼ਣ ਮਾਂਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ 27314 ਆਂਗਣਵਾੜੀ ਸੈਂਟਰਾਂ ਨੇ ਕੋਵਿਡ-19 ਦੌਰਾਨ ਮੂਹਰਲੀ ਕਤਾਰ ‘ਚ ਰਹਿਕੇ ਕੰਮ ਕੀਤਾ ਹੈ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਵਿਭਾਗ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਬਾਲੜੀ ਦਿਵਸ 24 ਜਨਵਰੀ ਨੂੰ ਸੀ, ਪਰ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਅੱਜ ਇਸ ਦਿਵਸ ਨੂੰ ਮਨਾਇਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ ਤੇ ਰਾਜਿੰਦਰ ਸਿੰਘ, ਜੈ ਇੰਦਰ ਕੌਰ, ਹਰਿੰਦਰ ਸਿੰਘ ਹੈਰੀ ਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਮਹਿਲਾ ਤੇ ਬਾਲ ਵਿਕਾਸ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਵਿਪੁਲ ਉਜਵਲ ਮੌਜੂਦ ਸਨ।

Post Views: 51
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

CAPT AMARINDER BLAMES AAP FOR ATTACK ON BITTU & ZIRA AT SINGHU BORDER, SAYS FARMERS NOT RESPONSIBLE

Next Post

ਮੁੱਖ ਮੰਤਰੀ ਵੱਲੋਂ 3 ਮਹੀਨਿਆਂ ਦੀ ਵਿਸ਼ੇਸ਼ ਮੁਹਿੰਮ ਦੀ ਸਮਾਪਤੀ ਮੌਕੇ ਕਰਜ਼ਾ ਸਰਟੀਫਿਕੇਟਾਂ ਦੀ ਵੰਡ ਲਈ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸ਼ੁਰੂਆਤ

Next Post
ਮੁੱਖ ਮੰਤਰੀ ਵੱਲੋਂ 3 ਮਹੀਨਿਆਂ ਦੀ ਵਿਸ਼ੇਸ਼ ਮੁਹਿੰਮ ਦੀ ਸਮਾਪਤੀ ਮੌਕੇ ਕਰਜ਼ਾ ਸਰਟੀਫਿਕੇਟਾਂ ਦੀ ਵੰਡ ਲਈ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ 3 ਮਹੀਨਿਆਂ ਦੀ ਵਿਸ਼ੇਸ਼ ਮੁਹਿੰਮ ਦੀ ਸਮਾਪਤੀ ਮੌਕੇ ਕਰਜ਼ਾ ਸਰਟੀਫਿਕੇਟਾਂ ਦੀ ਵੰਡ ਲਈ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸ਼ੁਰੂਆਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In