Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ - Ozi News
  • Login
Thursday, September 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

admin by admin
July 19, 2020
in PUNJAB
0
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜੵ 19 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ। ਇਨਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ।

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 'Shabad Gayan' competition. In this competition20410 students of secondarycompetitions dedicated to the 400th Parkash Purb of Sri Guru Tegh Bahadur JiCompetitors in all categories can present their claim by singing in 3 to 5 minutesEducation Minister Mr. Vijay Inder Singlamiddle and primary classes of government schools took part and they enthusiastically sang the hymns of Guru Tegh Bahadur Ji and expressed their devotion to Guru Sahib.Punjab school education department is organising online educational competitions dedicated to the 400th Parkash Purb of Guru Tegh Bahadurschool level singing competition is being organized by the State Council for EducationSecretary School Education Mr. Krishan Kumar
Previous Post

ਪਟਿਆਲਾ ‘ਚ ਕੋਰੋਨਾ ਧਮਾਕਾ; 80 ਪਾਜ਼ੇਟਿਵ ਕੇਸ, ਕੁੱਲ ਗਿਣਤੀ ਹੋਈ 981

Next Post

Haryana Politics : ओम प्रकाश धनखड़ हरियाणा भाजपा के प्रदेश अध्यंक्ष बने

Next Post
Haryana Politics : ओम प्रकाश धनखड़ हरियाणा भाजपा के प्रदेश अध्यंक्ष बने

Haryana Politics : ओम प्रकाश धनखड़ हरियाणा भाजपा के प्रदेश अध्यंक्ष बने

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In