Web Desk-Harsimran
ਕੱਥੂਨੰਗਲ, 11 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- CM ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ ਮੁੜ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਸਬੰਧੀ ਐਲਾਨ ਕੀਤੇ ਜਾ ਰਹੇ ਹਨ। ਕੈਪਟਨ ਸਰਕਾਰ ਨੇ ਤਾਂ ਸਾਢੇ 4 ਸਾਲ ਤੱਕ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਪਰ ਚੰਨੀ ਸਰਕਾਰ 2 ਮਹੀਨਿਆਂ ’ਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ।
ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਸ ਵੇਲੇ ਪੰਜਾਬ ਭਰ ’ਚ ਅਕਾਲੀ ਦਲ ਵਲੋਂ ਹਰੇਕ ਹਲਕੇ ’ਚ ਕੀਤੀਆਂ ਜਾ ਰਹੀਆਂ ਰੈਲੀਆਂ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਕਾਂਗਰਸ ਦਾ ਲੋਕ ਅਧਾਰ ਖ਼ਤਮ ਹੋ ਚੁੱਕਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਵੋਟਾਂ ਹਾਸਲ ਕਰਨ ਲਈ ਚੋਣ ਸਟੰਟਬਾਜ਼ੀ ਹੈ ਅਤੇ ਲੋਕ ਸਰਕਾਰ ਦੀਆਂ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਅਦਾਰਿਆਂ ’ਚ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਰਣੀਕੇ ਨੇ ਕਿਹਾ ਕਿ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ-ਬਸਪਾ ਗਠਜੋੜ ਸੂਬੇ ਦੇ ਲੋਕਾਂ ਦਾ ਫ਼ਤਵਾ ਲੈ ਕੇ ਸਰਕਾਰ ਬਣਾਏਗਾ ਅਤੇ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਧਰਮਬੀਰ ਸਿੰਘ ਸੋਹੀ, ਯਾਦਵਿੰਦਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ, ਹਰਦਲਬੀਰ ਸਿੰਘ ਸ਼ਾਹ, ਸਮਸ਼ੇਰ ਸਿੰਘ ਸੇਰਾ ਸੋਹੀ, ਜਥੇਦਾਰ ਹਰਭਜਨ ਸਿੰਘ, ਭੁਪਿੰਦਰ ਸਿੰਘ ਆਦਿ ਅਕਾਲੀ ਵਰਕਰ ਸ਼ਾਮਲ ਸਨ।