ਕੁਲਦੀਪ ਸਿੰਘ ਤੇ ਬੇਅੰਤ ਸਿੰਘ ਵਾਸੀ ਕੋਟ ਦੁੱਨਾ ਭਲਾਈ ਕਾਰਜ ਲਈ ਆਏ ਅੱਗੇ
ਬਰਨਾਲਾ,1 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਿਵਲ ਸਰਜਨ, ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਡਾ. ਮਨਪ੍ਰੀਤ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਕੁਲਦੀਪ ਸਿੰਘ ਅਤੇ ਬੇਅੰਤ ਸਿੰਘ ਪਿੰਡ ਕੋਟ ਦੁੱਨਾ ਜੋ ਕਿ ਕੁਝ ਸਮਾਂ ਪਹਿਲਾਂ ਕਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ, ਵੱਲੋਂ ਕਰੋਨਾ ਵਾਇਰਸ ਦੇ ਮਰੀਜ਼ਾਂ ਪਲਾਜ਼ਮਾ ਦਾਨ ਕੀਤਾ ਗਿਆ।
ਸਿਵਲ ਸਰਜਨ, ਬਰਨਾਲਾ ਅਤੇ ਐਸਐਮਓ ਬਰਨਾਲਾ ਵੱਲੋਂ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਇਸ ਵਡਮੁੱਲੇ ਭਲਾਈ ਕਾਰਜ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿਵਲ ਸਰਜਨ ਨੇ ਆਖਿਆ ਕਿ ਕਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸੰਕਟ ਦੀ ਘੜੀ ਦੌਰਾਨ ਅਜਿਹੇ ਵਿਅਕਤੀ ਮਸੀਹਾ ਹਨ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਕਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹੋਰ ਵਿਅਕਤੀਆਂ ਨੂੰ ਵੀ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਜਾਨ ਬਚਾਉਣ ਲਈ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਵਿੰਗ ਵੱਲੋਂ ਸਭ ਨੂੰ ਮਿਸ਼ਨ ਫਤਿਹ ਤਹਿਤ ਕਰੋਨਾ ਵਾਇਰਸ ਤੋਂ ਬਚਾਅ ਲਈ ਦੂਜੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾ. ਅਵਿਨਾਸ਼ ਬਾਂਸਲ, ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਮੁਨੀਸ਼ ਅਤੇ ਡਾ. ਅਰਮਾਨ, ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।