Web Desk- Harsimranjit Kaur
ਪਟਿਆਲਾ, 13 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਕਾਂਗਰਸ ਸਰਕਾਰ ਤੋਂ ਹਰ ਤਰ੍ਹਾਂ ਦੇ ਖਪਤਕਾਰਾਂ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਕਰਵਾਉਣ ਲਈ ਨਿਊ ਪਟਿਆਲਾ ਵੇਲਫੇਅਰ ਕਲੱਬ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਵਾਰ—ਵਾਰ ਮੰਗ ਕਰਦਾ ਆ ਰਿਹਾ ਹੈ।।ਇਸ ਮੰਗ ਨੂੰ ਲੈ ਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ lਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜੀ ਕਰ ਭਾਰੀ ਰੋਸ ਪ੍ਰਗਟਾਇਆ ਗਿਆ। ਇਸ ਦੋਰਾਨ ਰੋਸ ਜਾਹਿਰ ਕਰਦਿਆਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕਾਂ ਨੁੰ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਮਹਿੰਗੀ ਬਿਜਲੀ ਮਿਲ ਰਹੀ ਹੈ ਜਦੋਂ ਕਿ ਪੰਜਾਬ ਬਿਜਲੀ ਬਣਾਉਂਦਾ ਹੈ। ਪੰਜਾਬ ਵਾਸੀ ਹੀ ਮਹਿੰਗੀ ਬਿਜਲੀ ਦੀ ਮਾਰ ਝੱਲ ਰਹੇ ਹਨ।
ਪ੍ਰਾਈਵੇਟ ਕੰਪਨੀਆਂ ਹਰ ਅਮੀਰ ਗਰੀਬ ਨੂੰ ਲੁੱਟਣ ਲੱਗੀਆਂ ਹੋਈਆਂ ਹਨ। ਸਰਕਾਰ ਪ੍ਰਾਈਵੇਟ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੀ ਜਨਤਾ ਨੂੰ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀ ਅਜਿਹੀ ਲੋਕ ਮਾਰੂ ਨੀਤੀ ਆਮ ਲੋਕਾਂ ਦੀਆਂ ਜੇਬਾਂ ਤੇ ਡਾਕੇ ਮਾਰਨ ਦਾ ਕੰਮ ਕਰ ਰਹੀ ਹੈ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਲੇਤਾਵਾਂ, ਮੰਤਰੀਆਂ, ਅਫਸਰਾਂ ਤੇ ਹੋਰ ਸਰਕਾਰੀ ਵੱਡੇ ਅਹੁੱਦੇਦਾਰਾਂ ਨੂੰ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਇਨ੍ਹਾਂ ਸਾਰਿਆਂ ਦੇ ਬਿਜਲੀ ਬਿਲ ਵੀ ਪੰਜਾਬ ਦੀ ਜਨਤਾ ਤੋਂ ਵਸੂਲੇ ਜਾ ਰਹੇ ਹਨ ਜਿਸ ਦਾ ਖਮਿਆਜਾ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ।
ਗੁਆਂਢੀ ਸੂਬੇ ਬਾਹਰੋਂ ਬਿਜਲੀ ਖਰੀਦ ਕੇ ਵੀ ਲੋਕਾਂ ਨੂੰ 3—4 ਰੁਪਏ ਪ੍ਰਤੀ ਯੂਨਿਟ ਬਿਜਲੀ ਦੇ ਰਹੇ ਹਨ ਜਦੋਂ ਕਿ ਪੰਜਾਬ ਬਿਜਲੀ ਬਣਾਉਂਦਾ ਹੈ। ਪੰਜਾਬ ਵਾਸੀਆਂ ਨੂੰ ਹੀ ਮਹਿੰਗੀ ਬਿਜਲੀ ਕਿਉਂ ਦਿੱਤੀ ਜਾ ਰਹੀ ਹੈ। ਹੁਣ ਕਾਂਗਰਸ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਟੁੱਟ ਗਿਆ ਹੈ ਤੇ ਖੁੱਦ ਨੂੰ ਗੁੰਮਰਾਹ ਹੋਏ ਮਹਿਸੂਸ ਕਰ ਰਹੇ ਹਨ। ਇਸ ਸਰਕਾਰ ਨੇ ਪੰਜਾਬ ਵਾਸੀਆਂ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਜਿੱਥੇ ਕਾਂਗਰਸ ਦੀ ਸਰਕਾਰ ਹੈ ਉੱਥੇ ਮਹਿੰਗੀ ਬਿਜਲੀ ਦੇ ਕੇ ਪੰਜਾਬ ਦੀ ਜਨਤਾ ਨੂੰ ਲੁੱਟਿਆ ਜਾ ਰਿਹਾ ਹੈ। ਜਿੱਥੇ ਚੋਣਾਂ ਹੋਣੀਆਂ ਹਨ ਉੱਥੇ ਮੁਫਤ ਬਿਜਲੀ ਦੇ ਝੂਠੇ ਵਾਅਦੇ ਕਰ ਰਹੀ ਹੈ। ਇਹ ਸਰਕਾਰ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।
ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਜਦੋਂ ਤੱਕ ਬਿਜਲੀ 5 ਰੁਪਏ ਪ੍ਰਤੀ ਯੂਨਿਟ ਨਹੀਂ ਹੁੰਦੀ ਉਦੋਂ ਤੱਕ ਕਲੱਬ ਵੱਲੋਂ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ। ਇਸ ਮੋਕੇ ਪਰਮਜੋਤ ਸਿੰਘ, ਹੁਕਮ ਚੰਦ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਸੰਦੀਪ ਸਿੰਘ, ਸ਼ੰਕਰ ਕੁਮਾਰ, ਰਮੇਸ਼ ਕੁਮਾਰ, ਲਛਮਣ ਕੁਮਾਰ, ਸੰਤ ਸਿੰਘ, ਵਿਜੈ ਕੁਮਾਰ, ਸਾਹਿਬ ਸਿੰਘ, ਯਸ਼ਪਾਲ, ਕਰਮ ਸਿੰਘ, ਸੂਰਜ ਕੁਮਾਰ, ਸਵਰਨ ਕੁਮਾਰ, ਸੰਤ ਰਾਮ, ਸੁਖਦੇਵ ਸਿੰਘ, ਮੀਤ ਕੁਮਾਰ, ਰਾਜਨ ਕੁਮਾਰ, ਨਰੇਸ਼ ਮੰਡਲ, ਵਿਨੋਦ ਕੁਮਾਰ ਆਦਿ ਹਾਜਰ ਸਨ।