Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ - Ozi News
  • Login
Tuesday, June 17, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home BREAKING

ਮਨੋਨੀਤ ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ

admin by admin
April 5, 2022
in BREAKING, COVER STORY, INDIA, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 12 ਮਾਰਚ (ਸ਼ਿਵ ਨਾਰਾਇਣ ਜਾਗੜਾ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲੀਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ  ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ ‘ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲੀਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ।
ਏਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ।
Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

मोरनी रोड़ स्थित क्लब में मुख्यमंत्री उड़न दस्ता टीम ने की छापेमारी पकड़ी अवैध विदेशी शराब।

Next Post

Tips on how to Write a Reconsideration Request Notification

Next Post

Tips on how to Write a Reconsideration Request Notification

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In