ਮੋਗਾ, 8 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਦਿੱਲੀ ਦੇ ਟਿੱਕਰੀ ਬਾਰਡਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਜੱਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਮੋਗਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਰਣਸਿੰਘ ਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਪ੍ਰਧਾਨ ਸੁਖਮਿੰਦਰ ਸਿੰਘ ਧੂਰਕੋਟ ਰਣਸੀਂਹ ਦੀ ਲਾਸ਼ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਨੁਮਾਇੰਦਿਆਂ, ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਅਤੇ ਪਿੰਡ ਵਾਸੀਆਂ ਨੇ ਅੱਖਾਂ ਵਿੱਚ ਹੰਝੂਆਂ ਨਾਲ ਅੰਤਮ ਵਿਦਾਇਗੀ ਦਿੱਤੀ ।