ਦਿੱਲੀ (ਪ੍ਰੈਸ ਕੀ ਤਾਕਤ ਬਿਊਰੋ) ਦਿੱਲੀ ਵਿੱਚ ਮੋਬਾਇਲ ਇੰਟਰਨੈਟ ਸੇਵਾ ਅਗਲੇ 24 ਘੰਟਿਆਂ ਤੱਕ ਬੰਦ ਕਰ ਦਿੱਤੀ ਗਈ ਹੈ। 26 ਜਨਵਰੀ ਨੂੰ 12:00 ਵਜੇਂ ਤੋਂ 23:59 ਪੜਿਆ ਗਿਆ। ਗ੍ਰਹਿ ਮੰਤਰਾਲੇ ਨੇ ਨੋਇਡਾ ਸੈਕਟਰ 34, ਟਿੱਕਰੀ, ਸਿੰਘੂ, ਗਾਜ਼ੀਪੁਰ ਸਰਹੱਦਾਂ, ਮੁਕਰਬਾ ਚੌਂਕ, ਨੰਗਲੋਈ ਅਤੇ ਉਨ੍ਹਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਇੰਟਰਨੈਟ ਸੇਵਾਵਾਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਇਹ ਵੀ ਕਿਹਾ ਕਿ ਜਨਤਕ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਦੇਣਾ ਜ਼ਰੂਰੀ ਸੀ।