Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ , ਹੋਟਲਾਂ਼, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ - Ozi News
  • Login
Thursday, October 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ , ਹੋਟਲਾਂ਼, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

admin by admin
June 6, 2020
in INDIA, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਅੱਜ 01.06.2020 ਤੋਂ 30.06.2020 ਦੇ ਸਮੇਂ ਦੌਰਾਨ ਲਾੱਕਡਾਉਨ 5-ਅਨਲੌਕ 1 ਵਿੱਚ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੁੱਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ (ਐਮ.ਐੱਚ.ਏ.), ਭਾਰਤ ਸਰਕਾਰ ਨੇ 30.05.2020 ਨੂੰ ਧਾਰਮਿਕ ਸਥਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਜ਼ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮ.ਐਚ.ਐਫ.ਡਬਲਯੂ), ਭਾਰਤ ਸਰਕਾਰ ਵੱਲੋਂ ਜਾਰੀ ਐਸ.ਓ.ਪੀਜ਼ ਦੇ ਅਨੁਸਾਰ ਮਿਤੀ 08.06.2020 ਤੋਂ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 08-06-2020 ਤੋਂ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਨ੍ਹਾਂ ਸੰਸਥਾਵਾਂ ਦੀ ਮੈਨੇਜਮੈਂਟ ਸਬੰਧਤ ਐਸ.ਓ.ਪੀ.ਜ਼ ਦੀ ਪਾਲਣਾ ਕਰੇਗੀ। ਇਸ ਤੋਂ ਇਲਾਵਾ ਮੈਨੇਜਮੈਂਟ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵੀ ਕਰੇਗੀ ਜਿਵੇਂ ਕਿ ਮਾਲ ਵਿਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੇ ਫ਼ੋਨ ਵਿੱਚ ਕੋਵਾ ਐਪ ਡਾਊਨਲੋਡ ਹੋਣਾ ਚਾਹੀਦਾ ਹੈ। ਪਰ ਇੱਕ ਪਰਿਵਾਰ ਦੇ ਮਾਮਲੇ ਵਿੱਚ ਇੱਕ ਵਿਅਕਤੀ ਕੋਲ ਐਪ ਹੋਵੇ ਤਾਂ ਮਾਲ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ। ਮਾਲ ਵਿਚ ਵਾਧੂ ਟਹਿਲਣ ਦੀ ਆਗਿਆ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਮਾਲ ਵਿੱਚ ਦਾਖਲਾ ਟੋਕਨ ਪ੍ਰਣਾਲੀ ਦੇ ਅਧਾਰ ਹੋਵੇਗਾ। ਆਦਰਸ਼ਕ ਤੌਰ ਤੇ ਮਾਲ ਵਿੱਚ ਦਾਖ਼ਲ ਹੋਣ ਵਾਲੇ ਵਿਅਕਤੀਆਂ/ਵਿਅਕਤੀਆਂ ਦੇ ਸਮੂਹ ਲਈ ਅਧਿਕਤਮ ਸਮਾਂ ਸੀਮਾ ਵੀ ਲਾਗੂ ਕੀਤੀ ਜਾਣੀ ਚਾਹੀਦੀ ਹੈ। ਮਾਲ ਵਿਚਲੀ ਹਰੇਕ ਦੁਕਾਨ ਵਿਚ ਨਿਸ਼ਚਿਤ ਵਿਅਕਤੀਆਂ ਦੀ ਵੱਧ ਤੋਂ ਵੱਧ ਸਮਰੱਥਾ 6 ਫੁੱਟ ਦੀ ਦੂਰੀ (2 ਗਜ਼ ਕੀ ਦੂਰੀ) ਦੇ ਅਧਾਰ ਤੇ ਨਿਰਧਾਰਤ ਕੀਤੀ ਜਾਏਗੀ ਭਾਵ ਦੁਕਾਨ ਵਿਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਲਈ ਲਗਭਗ 10 ` 10 ਦਾ ਖੇਤਰਫਲ। ਇਸ ਤੋਂ ਇਲਾਵਾ ਮਾਲ ਦੀ ਕੁਲ ਸਮਰੱਥਾ ਨਿਰਧਾਰਤ ਕਰਨ ਲਈ ਆਮ ਖੇਤਰਾਂ ਲਈ ਵਾਧੂ 25% ਦੀ ਇਜਾਜ਼ਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਮੈਨੇਜ਼ਮੈਂਟ ਮਾਲ ਅਤੇ ਹਰੇਕ ਦੁਕਾਨ ਦੀ ਵੱਧ ਤੋਂ ਵੱਧ ਸਮਰੱਥਾ ਦਰਸਾਉਣ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਵੇਗੀ ਅਤੇ ਵੱਧ ਤੋਂ ਵੱਧ ਸਮਰੱਥਾ ਦਾ 50 ਪ੍ਰਤੀਸ਼ਤ ਤੋਂ ਵੱਧ ਕਿਸੇ ਵੀ ਸਮੇਂ ਮਾਲ ਵਿੱਚ ਦਾਖਲ / ਕਿਸੇ ਇੱਕ ਦੁਕਾਨ ਵਿੱਚ ਮੌਜੂਦ ਨਹੀਂ ਹੋਣਾ ਚਾਹੀਦਾ । ਇਸ ਤੋਂ ਇਲਾਵਾ ਦੁਕਾਨ ਦੇ ਅੰਦਰ ਦਾਖਲ ਹੋਣ ਦਾ ਇੰਤਜ਼ਾਰ ਕਰ ਰਹੇ ਵਿਅਕਤੀਆਂ ਲਈ ਸਮਾਜਿਕ ਦੂਰੀ ਦਰਸਾਉਣ ਲਈ ਨਿਸ਼ਾਨਦੇਹੀ ਕੀਤੀ ਜਾਵੇਗੀ। ਲਿਫਟਾਂ ਦੀ ਵਰਤੋਂ ਅਪਾਹਜ ਵਿਅਕਤੀਆਂ ਜਾਂ ਡਾਕਟਰੀ ਐਮਰਜੈਂਸੀ ਦੇ ਸਿਵਾਏ ਨਹੀਂ ਕੀਤੀ ਜਾਏਗੀ। ਐਸਕਲੇਟਰਸ ਸਿਰਫ ਇੱਕ ਦੂਜੇ ਤੋਂ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਨਾਲ ਵਰਤੇ ਜਾ ਸਕਦੇ ਹਨ। ਇਸ ਤੋਂ ਇਲਾਵਾ, ਕਪੜੇ ਅਤੇ ਹੋਰ ਸਾਮਾਨ ਦੀ ਅਜ਼ਮਾਇਸ਼ ਦੀ ਆਗਿਆ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਜਿ਼ਲ੍ਹਿਆਂ ਦੀ ਸਿਹਤ ਟੀਮ ਬਾਕਾਇਦਾ ਮਾਲ ਦੀਆਂ ਦੁਕਾਨਾਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਜਾਂਚ ਕਰੇਗੀ। ਕਿਸੇ ਵੀ ਮਾਲ ਵਿੱਚ ਰੈਸਟੋਰੈਂਟ / ਫੂਡ ਕੋਰਟ ਟੇਕਵੇਅ / ਹੋਮ ਡਿਲਿਵਰੀ ਤੋਂ ਇਲਾਵਾ ਕੰਮ ਨਹੀਂ ਕਰਨਗੇ। ਇਨ੍ਹਾਂ ਥਾਵਾਂ ਦੇ ਪ੍ਰਬੰਧਨ ਲਈ ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨਗੇ। ਰੈਸਟੋਰੈਂਟਾਂ ਨੂੰ ਸਿਰਫ ਹੁਣ ਵਸਤਾਂ ਲੈ ਕੇ ਜਾਣ ਅਤੇ ਘਰ ਡਿਲੀਵਰੀ ਦੇਣ ਲਈ ਖੋਲ੍ਹਣ ਲਈ ਆਗਿਆ ਦਿੱਤੀ ਜਾਵੇਗੀ। ਅਗਲੇ ਆਦੇਸ਼ਾਂ ਤਕ ਇੱਥੇ ਕੋਈ ‘ਡਾਈਨ-ਇਨ’ ਸਹੂਲਤ ਨਹੀਂ ਹੋਵੇਗੀ। ਰਾਤ 8 ਵਜੇ ਤੱਕ ਘਰ ਵਿਚ ਡਿਲੀਵਰੀ ਦੀ ਆਗਿਆ ਹੋ ਸਕਦੀ ਹੈ। 15-06.2020 ਨੂੰ ਸਥਿਤੀ ਦਾ ਜਾਇਜ਼ਾ ਲਿਆ ਜਾਵੇ਼ਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਦੇ ਪ੍ਰਬੰਧਨ ਲਈ ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਹੋਟਲ ਰੈਸਟੋਰੈਂਟ ਬੰਦ ਰਹਿਣਗੇ ਅਤੇ ਹੋਟਲਾਂ ਵਿਚ ਮਹਿਮਾਨਾਂ ਲਈ ਸਿਰਫ ਕਮਰਿਆਂ ਵਿਚ ਖਾਣਾ ਪਰੋਸਿਆ ਜਾਵੇਗ। ਸਥਿਤੀ ਜਾਇਜ਼ਾ 15.06.2020 ਨੂੰ ਲਿਆ ਜਾਵੇਗਾ। ਰਾਤ ਦਾ ਕਰਫਿਊ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਅਕਤੀਆਂ ਦੀ ਆਵਾਜਾਈ ਸਿਰਫ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਜਾਇਜ਼ ਹੋਵੇਗੀ। ਹਾਲਾਂਕਿ, ਮਹਿਮਾਨਾਂ ਨੂੰ ਉਨ੍ਹਾਂ ਦੀ ਉਡਾਣ / ਰੇਲ ਰਾਹੀਂ ਯਾਤਰਾ ਦੇ ਨਿਯਮ ਦੇ ਅਧਾਰ ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਹੋਟਲ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਦੀ ਆਗਿਆ ਹੋਵੇਗੀ। ਹਵਾਈ / ਰੇਲ ਦੀ ਟਿਕਟ ਨੂੰ ਹੀ ਕਰਫਿਊ ਦੇ ਘੰਟਿਆਂ (ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ) ਦੌਰਾਨ ਹੋਟਲ ਅਤੇ ਆਉਣ ਵਾਲੇ ਮਹਿਮਾਨਾਂ ਲਈ ਇਕ ਵਾਰੀ ਦੇ ਆਵਾਜਾਈ ਕਰਫਿਊ ਪਾਸ ਵਜੋਂ ਵਰਤਿਆ ਜਾਵੇਗਾ।ਇਨ੍ਹਾਂ ਥਾਵਾਂ ਦੇ ਪ੍ਰਬੰਧਨ ਲਈ ਹੱਥਾਂ ਦੀ ਸਫਾਈ, ਸਮਾਜਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ੁਕਵੇਂ ਪ੍ਰਬੰਧ ਕਰਨਗੇ ।
ਉਨ੍ਹਾਂ ਕਿਹਾ ਕਿ ਪੂਜਾ / ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਪੂਜਾ ਦੇ ਸਮੇਂ ਵਿਅਕਤੀਆਂ ਦੀ ਵੱਧ ਤੋਂ ਵੱਧ ਗਿਣਤੀ 20 ਦੂਰੀ ਤੋਂ ਵੱਧ ਨਹੀਂ ਹੋਣੀ ਚਾਹੀਦੀ, ਅਤੇ ਇਸ ਲਈ ਪੂਜਾ ਦਾ ਸਮਾਂ ਛੋਟੇ ਸਮੂਹਾਂ ਵਿੱਚ ਵੰਡਿਆ ਹੋਣਾ ਚਾਹੀਦਾ ਹੈ। ਇਨ੍ਹਾਂ ਥਾਵਾਂ ਦੇ ਪ੍ਰਬੰਧਨ ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨਾ। ਪ੍ਰਸ਼ਾਦ, ਭੋਜਨ ਅਤੇ ਭੋਜਨ / ਲੰਗਰ ਦੀ ਵੰਡ ਨਹੀਂ ਕੀਤੀ ਜਾਏਗੀ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਤੇ ਤਾਲਾਬੰਦੀ ਉਪਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਆਫਤ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਅਧੀਨ, ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਏਗੀ।

ਇਹ ਫਿਰ ਦੱਸਿਆ ਜਾਂਦਾ ਹੈ ਕਿ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ ਦੇ ਐਮ.ਓ.ਐਚ.ਐਫ.ਡਬਲਯੂ ਦੇ ਐਸਓਪੀਜ਼ ਨੂੰ ਕਿਸੇ ਵੀ ਤਰੀਕੇ ਨਾਲ ਪੇਤਲਾ ਨਹੀਂ ਕੀਤਾ ਜਾਵੇਗਾ ਅਤੇ ਸੰਸਥਾਵਾਂ ਦੁਆਰਾ ਇਨ੍ਹਾਂ ਦਾ ਸਖਤੀ ਨਾਲ ਪਾਲਣ ਕੀਤੀ ਜਾਵੇਗੀ।ਜਿ਼ਲ੍ਹਾ ਅਧਿਕਾਰੀ, ਹਾਲਾਂਕਿ, ਸਥਾਨਕ ਸਥਿਤੀ ਦੇ ਉਨ੍ਹਾਂ ਦੇ ਮੁਲਾਂਕਣ ਦੇ ਅਧਾਰ ਤੇ, ਜ਼ਰੂਰੀ ਸਮਝੇ ਗਏ ਵਾਧੂ ਪਾਬੰਦੀਆਂ ਲਗਾ ਸਕਦੇ ਹਨ।

Post Views: 57
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Government of IndiaGovernment of India. He further informed that places of worship and religious placeshas issued guidelines on 30.05.2020 for opening of places of worshiphotelsofficial spokesperson of the Punjab Government said that the Ministry of Home Affairs (MHA)Punjab Government today issued guidelines regarding phased for the reopening of worship placesrestaurants & other hospitality services and shopping malls in the Lockdown.5-Unlock 1 for the period of 01.06.2020 to 30.06.2020. Disclosing this here todayrestaurants and other hospitality services and shopping malls are allowed to open from 08.06.2020. The management of these institutions would abide by the relevant SOPs. In additionrestaurants and other hospitality services and shopping malls from 08.06.2020 as per the SOPs of the Ministry of Health & Family Welfare (MoHFW)
Previous Post

Sidhu Moosewala @ Singer Shubhdeep Singh challaned for using Tainted Film on his vehicle

Next Post

ਪ੍ਰਵਾਸੀ ਮਜ਼ਦੂਰਾਂ ਦਾ ਹੁਸ਼ਿਆਰਪੁਰ ਪਹੁੰਚਣ `ਤੇ ਉਦਯੋਗ ਮੰਤਰੀ ਨੇ ਕੀਤਾ ਸਵਾਗਤ

Next Post
ਪ੍ਰਵਾਸੀ ਮਜ਼ਦੂਰਾਂ ਦਾ ਹੁਸ਼ਿਆਰਪੁਰ ਪਹੁੰਚਣ `ਤੇ ਉਦਯੋਗ ਮੰਤਰੀ ਨੇ ਕੀਤਾ ਸਵਾਗਤ

ਪ੍ਰਵਾਸੀ ਮਜ਼ਦੂਰਾਂ ਦਾ ਹੁਸ਼ਿਆਰਪੁਰ ਪਹੁੰਚਣ `ਤੇ ਉਦਯੋਗ ਮੰਤਰੀ ਨੇ ਕੀਤਾ ਸਵਾਗਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In