Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Friday, May 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

admin by admin
July 29, 2021
in PUNJAB
0
File Photo

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 28 ਜੁਲਾਈ:(ਸ਼ਿਵ ਨਾਰਾਇਣ ਜਾਂਗੜਾ):

ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਹ ਪ੍ਰਗਟਾਵਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਹੈਪਾਟਾਈਟਸ ਸੀ ਵਾਇਰਸ ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ। ਹਾਲਾਂਕਿ, ਇਸ ਪ੍ਰੋਗਰਾਮ ਦਾ ਵਿਸਥਾਰ 9 ਕੇਂਦਰੀ ਜੇਲਾਂ ਵਿਚਲੇ ਕੈਦੀਆਂ ਲਈ ਵੀ ਕੀਤਾ ਗਿਆ ਤਾਂ ਜੋ ਇਹਨਾਂ ਸਾਰੇ ਉੱਚ ਜੋਖਮ ਵਾਲੇ ਕੇਸਾਂ ਨੂੰ ਹੈਪੇਟਾਈਟਸ ਸੀ ਦੇ ਇਲਾਜ ਲਈ ਕਿਤੇ ਹੋਰ ਜਾਣਾ ਨਾ ਪਵੇ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਹੈਪੇਟਾਈਟਸ ਬੀ ਅਤੇ ਸੀ ਲਈ ਮੁਫਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ। ਉਨਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਮਹਿਲਾਵਾਂ ਦੀ ਜਲਦ ਸਿਹਤਯਾਬੀ ਲਈ ਉਹਨਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜੋ ਉਹਨਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ।

ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ, ਟੈਸਟਿੰਗ ਅਤੇ ਇਲਾਜ ਸਬੰਧੀ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 67 ਕਰ ਦਿੱਤੀ ਗਈ ਤਾਂ ਜੋ ਹਰ ਮਰੀਜ਼ ਲਈ ਹੈਪੇਟਾਈਟਸ ਸੀ ਦੇ ਇਲਾਜ ਨੂੰ ਉਪਲਬਧ ਕਰਵਾਇਆ ਜਾ ਸਕੇ। ਐਚਆਈਵੀ ਪਾਜ਼ੇਟਿਵ ਕੇਸਾਂ ਵਿੱਚ ਹੈਪਾਟਾਇਟਿਸ ਸੀ ਦਾ ਇਲਾਜ 17 ਏਆਰਟੀ ਕੇਂਦਰਾਂ ਅਤੇ ਆਈ.ਵੀ.ਡੀ.ਯੂ. (ਇੰਟਰਾਵੇਨਸ ਡਰੱਗ ਯੂਜ਼ਰਸ) ਦਰਮਿਆਨ ਹੈਪਾਟਾਈਟਸ ਸੀ ਵਾਇਰਸ ਦੇ ਪ੍ਰਬੰਧਨ ਲਈ 14 ਓਐਸਟੀ ਕੇਂਦਰਾਂ ਵਿੱਚ ਇਲਾਜ ਸੁਰੂ ਕੀਤਾ ਗਿਆ। ਉਨਾਂ ਅੱਗੇ ਕਿਹਾ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 22 ਜੂਨ 2021 ਨੂੰ ਹੈਪੇਟਾਈਟਸ ਬੀ ਦਾ ਮੁਫਤ ਵਾਇਰਲ ਲੋਡ ਟੈਸਟ ਵੀ ਸੁਰੂ ਕੀਤਾ ਗਿਆ।

ਉਨਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਭਰ ਵਿੱਚ 2 ਲੱਖ ਵਿਅਕਤੀਆਂ ਦੀ ਹੈਪੇਟਾਈਟਸ ਸੀ ਲਈ ਜਾਂਚ ਕੀਤੀ ਗਈ ਅਤੇ ਹੁਣ ਤੱਕ 97,000 ਮਰੀਜਾਂ ਨੂੰ ਹੈਪੇਟਾਈਟਸ ਸੀ ਲਈ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ। ਸੂਬੇ ਭਰ ਵਿੱਚ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਇਲਾਜ ਦਰ 93 ਫ਼ੀਸਦ ਹੈ।

ਸਿਹਤ ਮੰਤਰੀ ਨੇ ਇਸ ਮੌਕੇ ਹੈਪੇਟਾਈਟਸ ਸੀ ਅਤੇ ਬੀ ਦੀ ਰੋਕਥਾਮ ਲਈ ਪੋਸਟਰ ਅਤੇ ਹੈਪੇਟਾਈਟਸ ਸੀ ਦੇ ਪ੍ਰਬੰਧਨ ਵਿਚ ਪੰਜਾਬ ਸਰਕਾਰ ਵੱਲੋਂ 5 ਸਾਲਾਂ ਦੌਰਾਨ ਕੀਤੇ ਕਾਰਜਾਂ ਬਾਰੇ ਇਕ ਕਿਤਾਬਚਾ ਵੀ ਲਾਂਚ ਕੀਤਾ।

ਉਹਨਾਂ ਦੱਸਿਆ ਕਿ ਸੂਬੇ ਤੋਂ ਹੈਪੇਟਾਈਟਸ ਬੀ ਅਤੇ ਸੀ ਦੇ ਗੰਭੀਰ ਮਾਮਲਿਆਂ ਦੇ ਪ੍ਰਬੰਧਨ ਲਈ ਉਹਨਾਂ ਨੂੰ ਪੀਜੀਆਈ ਚੰਡੀਗੜ ਰੈਫ਼ਰ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਹੈਪੇਟਾਈਟਸ ਬੀ ਅਤੇ ਸੀ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੀਜੀਆਈ ਵਿੱਚ ਹੈਪੇਟਾਈਟਸ ਬੀ ਅਤੇ ਸੀ ਦੇ ਪ੍ਰਬੰਧਨ ਲਈ ਦਵਾਈਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਸ ਪ੍ਰੋਗਰਾਮ ਵਿੱਚ ਸ੍ਰੀ ਅਲੋਕ ਸ਼ੇਖਰ ਪੀ.ਐਸ.ਐਚ.ਐਫ.ਡਬਲਯੂ, ਹੈਪਟੋਲੋਜੀ ਪੀਜੀਆਈ ਦੇ ਪ੍ਰੋਫੈਸਰ ਅਤੇ ਮੁਖੀ ਡਾ. ਵਰਿੰਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਗੁਰਿੰਦਰ ਬੀਰ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਐਚ.ਸੀ.ਪੀ. ਡਾ. ਗਗਨਦੀਪ ਸਿੰਘ ਗਰੋਵਰ ਸ਼ਾਮਲ ਹੋਏ।

Post Views: 59
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

Next Post

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਰਜ਼ੀਆ ਸੁਲਤਾਨਾ ਵੱਲੋਂ ਪਾਣੀ ਦੇ ਸੋਮਿਆਂ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ

Next Post
MORE THAN 3500 CENTERS FOR PROVIDING SEAMLESS TRANSPORT SERVICES IN PUNJAB: RAZIA SULTANA

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਰਜ਼ੀਆ ਸੁਲਤਾਨਾ ਵੱਲੋਂ ਪਾਣੀ ਦੇ ਸੋਮਿਆਂ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .