ਬਰਵਾਲਾ, 18 ਅਗਸਤ (ਵਿਜੇਸ਼ ਸ਼ਰਮਾ)-ਵਿਸ਼ਵ ਹਿੰਦੂ ਫੈਡਰੇਸ਼ਨ ਆਫ਼ ਇੰਡੀਆ ਦੇ ਹਰਿਆਣਾ ਸੂਬਾ ਪ੍ਰਧਾਨ ਸੰਦੀਪ ਕੁਮਾਰ ਗੌਤਮ ਦੀ ਅਗਵਾਈ ਹੇਠ ਸ਼ਲਭ ਸ਼ਰਮਾ ਵਾਸੀ ਜਲੋਲੀ, ਗੁਲਸ਼ਨ ਸ਼ਰਮਾ ਨੂੰ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਸ਼ਰਮਾ ਨੇ ਕਿਹਾ ਕਿ ਸੰਸਥਾ ਵੱਲੋਂ ਉਨ੍ਹਾਂ ਨੂੰ ਜੋ ਅਹੁਦਾ ਪ੍ਰਦਾਨ ਕੀਤਾ ਗਿਆ ਹੈ, ਉਹ ਉਨ੍ਹਾਂ ਦਾ ਮਾਣ-ਸਨਮਾਨ ਬਰਕਰਾਰ ਰੱਖੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਉਹ ਮਾਣ ਮਹਿਸੂਸ ਕਰ ਰਹੇ ਹਨ | ਇਸ ਲਈ ਉਨ੍ਹਾਂ ਵੱਲੋਂ ਜਲਦੀ ਹੀ ਜ਼ਿਲ੍ਹਾ, ਬਲਾਕ ਅਤੇ ਸ਼ਹਿਰ ਦੀ ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ।