Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ, ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ - Ozi News
  • Login
Monday, June 16, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ, ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ

admin by admin
July 21, 2020
in PUNJAB
0
ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ, ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਪਰਨੀਤ ਕੌਰ ਤੇ ਓ.ਪੀ. ਸੋਨੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਲਾਜ਼ਮਾ ਬੈਂਕ ਲੋਕਾਂ ਨੂੰ ਸਮਰਪਿਤ ਕੀਤਾ
* ਕੋਵਿਡ ਦੀ ਜੰਗ ਜਿੱਤ ਚੁੱਕੇ ਮਰੀਜ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ-ਪਰਨੀਤ ਕੌਰ
* ਕੋਵਿਡ ਮਰੀਜਾਂ ਦੇ ਇਲਾਜ ਲਈ ਪੰਜਾਬ ਕੋਲ ਬਿਹਤਰ ਬੁਨਿਆਦੀ ਢਾਂਚਾ-ਓ.ਪੀ. ਸੋਨੀ
* ਠੀਕ ਹੋਏ ਕੋਵਿਡ ਮਰੀਜ ਚਾਰ ਹਫ਼ਤਿਆਂ ਬਾਅਦ ਦਾਨ ਕਰ ਸਕਦੇ ਹਨ ਪਲਾਜ਼ਮਾ
ਪਟਿਆਲਾ, 21 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਨੇ ਕੋਵਿਡ-19 ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭੇ ਮਿਸ਼ਨ ਫ਼ਤਿਹ ਤਹਿਤ ਅੱਜ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਬੈਂਕ ਸਥਾਪਤ ਕੀਤਾ ਹੈ। ਪਲਾਜ਼ਮਾ ਬੈਂਕ ਦੀ ਸਥਾਪਤੀ ਨਾਲ ਦਿੱਲੀ ਤੋਂ ਬਾਅਦ ਪੰਜਾਬ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਕੋਵਿਡ-19 ਦੇ ਗੰਭੀਰ ਮਰੀਜਾਂ ਦਾ ਇਲਾਜ ਪਲਾਜ਼ਮਾ ਥਰੈਪੀ ਨਾਲ ਕੀਤਾ ਜਾਵੇਗਾ।
ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਪੰਜਾਬ ਦੇ ਇਸ ਪਲੇਠੇ ਪਲਾਜ਼ਮਾ ਬੈਂਕ ਨੂੰ ਆਨ ਲਾਇਨ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੀ ਮੌਜੂਦ ਸਨ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੈਡੀਕਲ ਸਿੱਖਿਆ ਤੇ ਖੋਜ਼ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐਸ. ਸਿਬੀਆ, ਪਲਾਜ਼ਮਾ ਬੈਂਕ ਦੇ ਨੋਡਲ ਅਫ਼ਸਰ ਡਾ. ਰਜਨੀ ਬਸੀ ਵੀ ਮੌਜੂਦ ਸਨ।
ਵੀਡੀਓ ਕਾਨਫਰੰਸਿੰਗ ਰਾਹੀਂ ਸ੍ਰੀਮਤੀ ਪਰਨੀਤ ਕੌਰ ਨੇ ਕੋਵਿਡ-19 ਦੀ ਜੰਗ ਜਿੱਤ ਚੁੱਕੇ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਕੋਵਿਡ ਪਾਜ਼ਿਟਿਵ ਮਰੀਜਾਂ ਨੂੰ ਵੀ ਇਹ ਜੰਗ ਜਿੱਤਣ ‘ਚ ਮਦਦ ਕਰਨ ਲਈ ਆਪਣਾ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕੋਰੋਨਾ ਦੇ ਗੰਭੀਰ ਮਰੀਜ਼ਾਂ ਦੇ ਸਫਲਤਾਪੂਰਵਕ ਇਲਾਜ ਦੀ ਦਿਸ਼ਾ ‘ਚ ਪੰਜਾਬ ਸਰਕਾਰ ਵੱਲੋਂ ਚੁੱਕਿਆ ਇਹ ਇੱਕ ਇਤਿਹਾਸਕ ਕਦਮ ਹੈ ਜੋ ਕੋਰੋਨਾ ਦੇ ਗੰਭੀਰ ਮਰੀਜ਼ਾਂ ਲਈ ਆਸ ਦੀ ਇੱਕ ਨਵੀਂ ਕਿਰਨ ਸਾਬਤ ਹੋਵੇਗਾ।
ਕੈਬਨਿਟ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦਾ ਟਾਕਰਾ ਕਰਨ ਲਈ ਪੰਜਾਬ ਵਿੱਚ ਸਥਾਪਤ ਹੋਇਆ ਪਹਿਲਾ ਪਲਾਜ਼ਮਾ ਬੈਂਕ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਇਸ ਸਬੰਧੀ ਪਹਿਲਾਂ ਸੂਬੇ ‘ਚ ਵੱਖ-ਵੱਖ ਸਫਲਤਾਪੂਰਵਕ ਟ੍ਰਾਇਲ ਕੀਤੇ ਗਏ ਸਨ ਜਿਨ੍ਹਾਂ ਕਰਕੇ ਪਲਾਜ਼ਮਾ ਬੈਂਕ ਦੀ ਸਥਾਪਨਾ ਦਾ ਰਾਹ ਪੱਧਰਾ ਹੋਇਆ।
ਸ੍ਰੀ ਸੋਨੀ ਨੇ ਇਸ ਦੀ ਕਾਰਜ-ਪ੍ਰਕਿਰਿਆ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੋਰ ਬਿਮਾਰੀਆਂ ਦੇ ਪੀੜ੍ਹਤ ਜਾਂ ਗਰਭਵਤੀ ਔਰਤਾਂ ਤੋਂ ਛੁੱਟ, ਕੋਰੋਨਾ ਤੋਂ ਸਿਹਤਯਾਬ ਹੋ ਚੁੱਕਿਆ ਕੋਈ ਵੀ ਮਰੀਜ਼, 28 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਜੋ ਕਿ ਇੱਕ ਬੇਹਦ ਸਰਲ ਅਤੇ ਸੁਰੱਖਿਅਤ ਕਾਰਜਪ੍ਰਕਿਰਿਆ ਹੈ।
ਕੋਵਿਡ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਇਸ ਦਿਸ਼ਾ ਵਿੱਚ ਇੱਕ ਮੀਲ-ਪੱਥਰ ਕਰਾਰ ਦਿੰਦਿਆਂ ਸ੍ਰੀ ਸੋਨੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਨੂੰ ਘੱਟ ਤੋ ਘੱਟ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਨ ਅਤੇ ਪਲਾਜਮਾ ਬੈਂਕ ਦੀ ਸ਼ੁਰੂਆਤ ਵੀ ਇਸੇ ਦਾ ਹੀ ਸਿੱਟਾ ਹੈ।
ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਸਰਕਾਰੀ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ੍ਰੀ ਸੋਨੀ ਨੇ ਹੋਰ ਦੱਸਿਆ ਕਿ ਹਾਲ ਹੀ ਵਿੱਚ ਸਰਕਾਰ ਨੇ ਕੋਰੋਨਾ ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਮੌਜੂਦਾ ਟੈਸਟਿੰਗ ਦੀ ਸਮਰੱਥਾ 3 ਹਜ਼ਾਰ ਤੋਂ 7 ਹਜ਼ਾਰ ਤੱਕ ਵਧਾਉਣ ਲਈ 56 ਲੱਖ ਰੁਪਏ ਦੀ ਲਾਗਤ ਨਾਲ ਵੀ.ਡੀ.ਆਰ.ਐਲ ਲੈਬ ਨੂੰ ਅਪਗ੍ਰੇਡ ਕੀਤਾ ਸੀ ਅਤੇ ਪਲਾਜ਼ਮਾ ਬੈਂਕ ਸ਼ੁਰੂ ਹੋਣ ਨਾਲ ਹੁਣ ਕੋਵਿਡ ਵਿਰੁੱਧ ਜੰਗ ਵਿੱਚ ਸਮੂਹਿਕ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਕਾਨਫਰੰਸਿੰਗ ਰਾਹੀਂ ਹੀ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਰਜਿੰਦਰਾ ਹਸਤਾਲ ਵਿੱਚ ਕੋਵਿਡ ਦੇ ਮਰੀਜ਼ਾਂ ਲਈ 600 ਬਿਸਤਰਿਆਂ ਵਾਲੀ ਇਕਾਂਤਵਾਸ (ਆਈਸੋਲੇਸ਼ਨ) ਸਹੂਲੀਅਤ, ਜਿਸ ਵਿੱਚ ਹਰੇਕ ਬੈੱਡ ਨਾਲ 100 ਫੀਸਦੀ ਆਕਸਜੀਨ ਸਪਲਾਈ ਹੈ, ਤੋਂ ਇਲਾਵਾ ਗੰਭੀਰ ਰੂਪ ਵਿੱਚ ਬਿਮਾਰੀ ਮਰੀਜ਼ਾਂ ਲਈ 54 ਵੈਂਟੀਲੇਟਰ ਵੀ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੈਂਟੀਲੇਟਰਾਂ ਦੀ ਗਿਣਤੀ 100 ਤੱਕ ਪਹੁੰਚ ਜਾਵੇਗਾ।
ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋ ਪਲਾਜਮਾ ਮਸ਼ੀਨਾਂ ਨਾਲ ਲੈਸ ਪਲਾਜ਼ਮਾਂ ਬੈਂਕ ਵਿਖੇ ਛੇਤੀ ਹੀ ਤੀਜੀ ਮਸ਼ੀਨ ਵੀ ਲਿਆਂਦੀ ਜਾਵੇਗੀ ਤੇ ਐਂਟੀਬਾਡੀ ਟੈਸਟਿੰਗ ਲਈ ਟੈਸਟਿੰਗ ਕਿੱਟਾਂ ਦੀ ਕੋਈ ਘਾਟ ਨਹੀਂ। ਇਸ ਤੋਂ ਇਲਾਵਾ ਅਤਿ-ਆਧੁਨਿਕ ਟੈਸਟਿੰਗ ਸਾਜ਼-ਸਮਾਨ ਛੇਤੀ ਹੀ ਉਪਲਬਧ ਹੋਵੇਗਾ।
ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪਲਾਜਮਾ ਥੈਰੇਪੀ ਲਈ ਸਟੇਟ ਨੋਡਲ ਅਫ਼ਸਰ ਡਾ. ਨੀਲਮ ਮਰਵਾਹਾ ਦੀ ਸਲਾਹ ਨਾਲ ਚਲਾਏ ਜਾਣ ਵਾਲੇ ਇਸ ਪਲਾਜ਼ਮਾ ਬੈਂਕ ਦੀ ਬੀ.ਸੀ.ਐਲ ਕੋਵਿਡ-19 ਲੈਬ ਵਿੱਚ ਕੋੋਰੋਨਾ ਦੇ ਮਰੀਜਾਂ ਲਈ ਹਾਈ ਗ੍ਰੇਡ ਨਵੇਂ ਟੈਸਟ ਪਲਾਜ਼ਮਾ ਫਿਬਰੋਜਨ ਐਸ. ਅਤੇ ਡੀ. ਡਿਮਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇਨੇ ਕਿਹਾ ਕਿ ਪਲਾਜਮਾ ਬੈਂਕ ਕੋਵਿਡ ਦੇ ਗੰਭੀਰ ਮਰੀਜਾਂ ਦੇ ਪ੍ਰਬੰਧਨ ਇੱਕ ਬਹੁਤ ਵਧੀਆ ਸ਼ੁਰੂਆਤ ਹੈ ਜੋ ਠੀਕ ਸਮੇਂ ਤੇ ਚੁੱਕਿਆ ਇੱਕ ਵਾਜਬ ਕਦਮ ਹੈ ਜਿਸ ਦੀ ਇਸ ਸਮੇਂ ਬੇਹਦ ਲੋੜ ਸੀ। ਇਸ ਮੌਕੇ ਡਾ. ਰਮੇਸ਼ ਕੁਮਾਰ ਕੁੰਡਲ, ਡਾ. ਕੰਵਲਜੀਤ ਕੌਰ ਆਦਿ ਵੀ ਮੌਜੂਦ ਸਨ।

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHistory In Medical Science By Setting Up State's First Plasma Bank at PatialaHow To Prevent Coronavirus In punjabinternational latest news channeljust now india newsLatest News and Updates on Punjablive #Ask Captain Facebook interaction Punjab coronavirus symptomslive updateslive viral newslive viral videoLock Down PunjabMaharani of Patialamaharani sahib parneet kaurparneet kaur patiala historyParneet Kaur patiala moti mahalParneet kaur winnerPatiala Lok Sabha Election Result 2019 LIVE UpdatesPatiala Lok Sabha Election Results 2019 Live Updates: Preneet Kaur of INCpatiala lok sahba result 2019pb govt. newsPreneet Kaur (born 3 October 1944) is an Indian politicianPreneet Kaur Member of Parliament 2019press ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newsPunjab Lok Sabha Elections Results: Congress' Preneet Kaur wins in Patialapunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਇੰਟਰਮੀਡੀਏਟ ਕਲਾਸਾਂ ਦੇ ਸਾਰੇ ਵਿਦਿਆਰਥੀਆਂਨੂੰ ਅਗਲੇ ਸਮੈਸਟਰ/ਕਲਾਸ ਵਿੱਚ ਪ੍ਰਮੋਟ ਕਰਨ ਦੀ ਘੋਸ਼ਣਾ

Next Post

ਕਰੋਨਾ ਮਰੀਜ਼ਾਂ ਤੇ ਸਿਹਤਯਾਬ ਹੋਣ ਵਾਲਿਆਂ ਨਾਲ ਭਾਈਵਾਲਤਾ ਨਾਲ ਪੇਸ਼ ਆਉਣ ਦੀ ਅਪੀਲ

Next Post
ਕਰੋਨਾ ਮਰੀਜ਼ਾਂ ਤੇ ਸਿਹਤਯਾਬ ਹੋਣ ਵਾਲਿਆਂ ਨਾਲ ਭਾਈਵਾਲਤਾ ਨਾਲ ਪੇਸ਼ ਆਉਣ ਦੀ ਅਪੀਲ

ਕਰੋਨਾ ਮਰੀਜ਼ਾਂ ਤੇ ਸਿਹਤਯਾਬ ਹੋਣ ਵਾਲਿਆਂ ਨਾਲ ਭਾਈਵਾਲਤਾ ਨਾਲ ਪੇਸ਼ ਆਉਣ ਦੀ ਅਪੀਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In