Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ - Ozi News
  • Login
Saturday, June 28, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ

admin by admin
September 16, 2020
in INDIA, PUNJAB, WORLD
0
ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 16 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਖੇਤੀ ਆਰਡੀਨੈਸਾਂ ਸਬੰਧੀ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਪੰਜਾਬ ਦੇ ਸਿਹਤ ਤੇ ਪਟਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਜੇ ਉਹ ਕਿਸਾਨਾਂ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਸੱਚੀ ਸੁੱਚੀ ਸੁਹਿਰਦ ਹਨ ਤਾਂ ਉਹ ਕਿਸਾਨੀ ਨੂੰ ਤਬਾਹ ਕਰਨ ਦੇ ਰਾਹ ਪਈ ਹੋਈ ਕੇਂਦਰ ਦੀ ਮੋਦੀ ਸਰਕਾਰ ਨਾਲੋਂ ਤੁਰੰਤ ਆਪਣਾ ਨਾਤਾ ਤੋੜਣ। ਉਨਾਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲੋਂ ਆਪਣਾ ਗਠਜੋੜ ਤੋੜ ਕੇ ਕੇਂਦਰ ਸਰਕਾਰ ਵਿਚੋਂ ਬਾਹਰ ਨਹੀਂ ਆਉਂਦਾ ਤਾਂ ਉਹ ਇਹ ਕਿਸਾਨ ਮਾਰੂ ਕਾਨੂੰਨ ਬਣਾਉਣ ਦੀ ਆਪਣੀ ਜ਼ਿਮੇਂਵਾਰੀ ਤੋਂ ਭੱਜ ਨਹੀਂ ਸਕਦਾ।

ਸ. ਸਿੱਧੂ ਨੇ ਕਿਹਾ, ‘‘ਸੁਖਬੀਰ ਬਾਦਲ ਵਲੋਂ ਕੱਲ ਲੋਕ ਸਭਾ ਵਿੱਚ ਜਰੂਰੀ ਵਸਤਾਂ ਸਬੰਧੀ ਬਿਲ ਦੇ ਵਿਰੋਧ ਵਿੱਚ ਦਿੱਤੇ ਗਏ ਢਾਈ ਮਿੰਟ ਦੇ ਭਾਸ਼ਨ ਦੇ ਉਦੋਂ ਤੱਕ ਕੋਈ ਮਾਇਨੇ ਨਹੀਂ ਹਨ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਵਿੱਚ ਭਾਈਵਾਲ ਬਣਿਆ ਹੋਇਆ ਹੈ। ਅਕਾਲੀ ਦਲ ਦੀ ਤ੍ਰਾਸਦੀ ਇਹ ਹੈ ਕਿ ਉਹ ਕਿਸਾਨਾਂ ਵਿੱਚ ਆਪਣੀ ਭੱਲ ਵੀ ਬਣਾਉਣੀ ਚਾਹੰੁਦਾ ਹੈ ਅਤੇ ਕੇਂਦਰ ਸਰਕਾਰ ਵਿੱਚ ਮਿਲੀ ਹੋਈ ਇੱਕ ਨਿਗੂਣੀ ਜਿਹੀ ਵਜ਼ੀਰੀ ਵੀ ਨਹੀਂ ਛੱਡਣਾ ਚਾਹੁੰਦਾ। ਪਰ ਉਸ ਦੀ ਇਹ ਦੋ ਬੇੜੀਆਂ ਵਿੱਚ ਸਵਾਰ ਹੋਣ ਦੀ ਗੁੰਮਰਾਹਕੁੰਨ ਨੀਤੀ ਕਤੱਈ ਕਾਮਯਾਬ ਨਹੀਂ ਹੋਣੀ ਕਿਉਂਕਿ ਜਨਤਾ ਸਭ ਕੁਝ ਜਾਣਦੀ ਹੈ।’’

ਸਿਹਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਕੱਲ ਲੋਕ ਸਭਾ ਵਿੱਚ ਜਰੂਰੀ ਵਸਤਾਂ ਸਬੰਧੀ ਬਿਲ ਦੇ ਵਿਰੋਧ ਵਿੱਚ ਲਿਆ ਗਿਆ ਸਟੈਂਡ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਹੀ ਇੱਕ ਨਵਾਂ ਪੈਂਤੜਾ ਹੈ। ਅਕਾਲੀ ਦਲ ਨੇ ਇਹ ਪੈਂਤੜਾ ਭਾਰਤੀ ਜਨਤਾ ਪਾਰਟੀ ਨਾਲ ਪਰਦੇ ਪਿੱਛੇ ਹੋਏ ਸਮਝੌਤੇ ਪਿੱਛੋਂ ਹੀ ਲਿਆ ਗਿਆ ਹੈ ਜਿਸ ਤਹਿਤ ਅਕਾਲੀ ਦਲ ਸਿਰਫ਼ ਮੂੰਹ ਰੱਖਣ ਲਈ ਹੀ ਇਹਨਾਂ ਆਰਡੀਨੈਸਾਂ ਦਾ ਵਿਰੋਧ ਕਰੇਗਾ ਅਤੇ ਭਾਰਤੀ ਜਨਤਾ ਪਾਰਟੀ ਇਸ ਵਿਰੋਧ ਨੂੰ ਨਜ਼ਰਅੰਦਾਜ ਕਰੇਗੀ।

ਸ. ਸਿੱਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਇਹ ਕਹਿਣਾ ਸਰਾਸਰ ਗਲਤ ਹੈ ਕਿ ਖੇਤੀ ਆਰਡੀਨੈਸਾਂ ਨੂੰ ਕੇਂਦਰੀ ਕੈਬਨਿਟ ਵਲੋਂ ਪ੍ਰਵਾਨਗੀ ਦੇਣ ਸਮੇਂ ਹਰਸਿਮਰਤ ਕੌਰ ਬਾਦਲ ਨੇ ਗੰਭੀਰ ਖ਼ਦਸ਼ੇ ਪ੍ਰਗਟ ਕੀਤੇ ਸਨ। ਉਹਨਾਂ ਕਿਹਾ ਕਿ ਅਜੇ ਦੋ ਦਿਨ ਪਹਿਲਾਂ ਤੱਕ ਤਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਪੂਰਾ ਅਕਲਾੀ ਦਲ ਖੇਤੀ ਆਰਡੀਨੈਸਾਂ ਦੀ ਡੱਟਕੇ ਹਿਮਾਇਤ ਕਰ ਰਿਹਾ ਸੀ। ਸ. ਸਿੱਧੂ ਨੇ ਕਿਹਾ ਕਿ ਅਕਾਲੀ ਦਲ ਤਾਂ ਬਜ਼ੁਰਗ ਆਗੂ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਇਨਾਂ ਆਰਡੀਨੈਂਸਾਂ ਦੇ ਹੱਕ ਵਿਚ ਬਿਆਨ ਦਿਵਾਕੇ ਉਹਨਾਂ ਦੇ ਬਚੇ-ਖੁਚੇ ਵਕਾਰ ਨੂੰ ਢਾਹ ਲਾਉਣ ਦੀ ਹੱਦ ਤੱਕ ਚਲਾ ਗਿਆ ਸੀ। ਅਕਾਲੀ ਦਲ ਵਲੋਂ ਹੁਣ ਵਿਰੋਧ ਦਾ ਲਿਆ ਜਾ ਰਿਹਾ ਨਵਾਂ ਪੈਂਤੜਾ ਪੰਜਾਬ ਵਿੱਚ ਖੇਤੀ ਆਰਡੀਨੈਸਾਂ ਖਿਲਾਫ ਉੱਠੇ ਜ਼ਬਰਦਸਤ ਲੋਕ ਰੋਹ ਦੇ ਡਰ ਵਿਚੋਂ ਨਿਕਲਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਬਣਾਏ ਜਾ ਰਹੇ ਨਵੇਂ ਕਾਨੂੰਨ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਘਸਿਆਰੇ ਬਣਾ ਕੇ ਰੱਖ ਦੇਣਗੇ। ਉਹਨਾਂ ਇਹ ਵੀ ਕਿਹਾ ਕਿ ਇਹ ਕਾਨੂੰਨ ਭਾਰਤੀ ਸੰਵਿਧਾਨ ਦੇ ਸੰਘੀ ਸਰੂਪ ਅਤੇ ਭਾਵਨਾ ਦੇ ਬਿਲਕੁਲ ਉਲਟ ਹਨ।

ਸ. ਸਿੱਧੂ ਨੇ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ਕਿਸਾਨਾਂ ਦੇ ਹਿੱਤਾਂ ਅਤੇ ਮੁਲਕ ਵਿੱਚ ਹਕੀਕੀ ਸੰਘੀ ਢਾਂਚਾ ਉਸਾਰਣ ਦਾ ਮੁਦੱਈ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਹਿਜ਼ ਇੱਕ ਵਜ਼ੀਰੀ ਖਾਤਰ ਆਪਣੇ ਸਿਧਾਂਤ ਅਤੇ ਇਤਿਹਾਸ ਨੂੰ ਕਲੰਕਤ ਕਰ ਰਿਹਾ ਹੈ।

Post Views: 27
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
Previous Post

Chief Minister Punjab Leads Delegation To Meet Governor for Non-Pursuance of Farm Bills By Centre Government

Next Post

ਪੰਜਾਬ ਪੁਲਿਸ ਵੱਲੋਂ ਬਾਲ ਅਧਿਕਾਰ ਅਤੇ ਸੁਰੱਖਿਆ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ

Next Post
ਪੰਜਾਬ ਪੁਲਿਸ ਵੱਲੋਂ ਬਾਲ ਅਧਿਕਾਰ ਅਤੇ ਸੁਰੱਖਿਆ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ

ਪੰਜਾਬ ਪੁਲਿਸ ਵੱਲੋਂ ਬਾਲ ਅਧਿਕਾਰ ਅਤੇ ਸੁਰੱਖਿਆ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਆਯੋਜਿਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In