Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ : ਕੁਮਾਰ ਅਮਿਤ ਡਿਪਟੀ ਕਮਿਸ਼ਨਰ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ : ਕੁਮਾਰ ਅਮਿਤ ਡਿਪਟੀ ਕਮਿਸ਼ਨਰ

admin by admin
June 14, 2020
in PUNJAB
0
ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ : ਕੁਮਾਰ ਅਮਿਤ ਡਿਪਟੀ ਕਮਿਸ਼ਨਰ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 14 ਜੂਨ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਅਰੰਭ ਕੀਤੇ ‘ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕਰਨਾ ਸਾਡੀ ਸਮੂਹਿਕ ਜਿੰਮੇਵਾਰੀ ਬਣਦੀ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਸਬੰਧੀਂ ਅਗਲੇ ਦਿਨਾਂ ‘ਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਸਮੇਂ ਸਮੁੱਚੀ ਦੁਨੀਆਂ ਕੋਵਿਡ-19 ਵਾਇਰਸ ਦੇ ਖ਼ਤਰਨਾਕ ਦੌਰ ਵਿਚੋਂ ਲੰਘ ਰਹੀ ਹੈ ਅਤੇ ਕੇਸ ਲਗਾਤਾਰ ਵੱਧ ਰਹੇ ਹਨ ਪਰੰਤੂ ਇਸ ਲਾਇਲਾਜ ਬਿਮਾਰੀ ਤੋਂ ਕੁੱਝ ਸਾਵਧਾਨੀਆਂ ਅਪਣਾ ਕੇ ਹੀ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸੂਬਾ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਇਸ ਖ਼ਤਰਨਾਕ ਬਿਮਾਰੀ ਦੀ ਲਾਗ ਤੋਂ ਬਚਾਉਣ ਲਈ ਪਹਿਲਾਂ ਕਰਫਿਊ ਅਤੇ ਫਿਰ ਲਾਕ-ਡਾਊਨ ਲਗਾਇਆ, ਜਿਸ ਵਿੱਚ ਵੱਡੀ ਸਫਲਤਾ ਮਿਲੀ ਅਤੇ ਹੁਣ ਮਿਸ਼ਨ ਫ਼ਤਿਹ ਦੀ ਸ਼ੁਰੂਆਤ ਕੀਤੀ ਗਈ ਹੈ।
ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾਸਕ ਲਗਾਉਣਾ, ਆਪਸੀ ਵਿੱਥ, ਹੱਥਾਂ ਦੀ ਸਫਾਈ, ਜਨਤਕ ਥਾਵਾਂ ‘ਤੇ ਨਾ ਥੁੱਕਣਾ ਅਤੇ ਗ਼ੈਰ ਜ਼ਰੂਰੀ ਸਫ਼ਰ ਤੋਂ ਗੁਰੇਜ਼ ‘ਤੇ ਅਮਲ ਕਰਕੇ ਆਪਾਂ ਸਾਰੇ ਇਸ ਵਾਇਰਸ ਦੀ ਲਾਗ ਤੋਂ ਬਚ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਮ ਲੋਕਾਂ ਅਤੇ ਮੀਡੀਆ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਭਵਿੱਖ ‘ਚ ਵੀ ਚੌਕਸ ਰਹਿੰਦੇ ਹੋਏ ਕੋਰੋਨਾਵਾਇਰਸ ਤੋਂ ਬਚਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਵੱਲੋਂ ਕੋਰੋਨਾਂ ਯੋਧਿਆਂ ਲਈ ਬਣਾਏ ਗਏ ਬੈਜ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਚੌਕਸੀ ਵਰਤ ਰਿਹਾ ਹੈ, ਉਥੇ ਲੋਕਾਂ ਦੀ ਜਾਗਰੂਕਤਾ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਸਾਵਧਾਨੀਆਂ ਫੈਲਾਉਣ ਲਈ ਫਲੈਕਸ ਹੋਰਡਿੰਗਜ ਲਗਾਏ ਗਏ ਅਤੇ ਅੱਜ ਪ੍ਰਚਾਰ ਵੈਨਾਂ ਨੂੰ ਰਵਾਨਾਂ ਕੀਤਾ ਗਿਆ ਹੈ। ਜਦੋਂਕਿ ਜਾਗਰੂਕਤਾ ਬਾਰੇ ਪੈਂਫਲੇਟ ਵੀ ਛਪਵਾਏ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ 15 ਜੂਨ ਤੋਂ ਇਸ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਹਰੇਕ ਕੋਰੋਨਾ ਯੋਧੇ ਦਾ ‘ਮਿਸ਼ਨ ਫਤਿਹ’ ਬੈਜ ਨਾਲ ਸਨਮਾਨਤ ਕੀਤਾ ਜਾਵੇਗਾ। 16 ਜੂਨ ਨੂੰ ਆਂਗਨਵਾੜੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਕੋਵਿਡ ਤੋਂ ਬਚਾਅ ਲਈ ਦਿੱਤੀਆਂ ਸਾਵਧਾਨੀਆਂ ਦਾ ਪਾਲਣ ਕਰਨ ਦੇ ਸੁਨੇਹਾ ਦੇਣਗੀਆਂ।
ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 17 ਜੂਨ ਨੂੰ ਪਿੰਡਾਂ ਦੇ ਸਰਪੰਚ ਮਿਸ਼ਨ ਫ਼ਤਿਹ ਦਾ ਬੈਜ ਲਗਾ ਕੇ ਆਪਣੇ ਪਿੰਡਾਂ ਵਿਚ ਲੋਕਾਂ ਨੂੰ ਮਾਸਕ ਲਗਾਉਣ, ਸੋਸ਼ਲ ਡਿਸਟੈਂਸ ਰੱਖਣ ਅਤੇ ਹੱਥਾਂ ਦੀ ਸਫਾਈ ਰੱਖਣ ਆਦਿ ਦਾ ਸੁਨੇਹਾ ਦੇਣਗੇ। 18 ਜੂਨ ਨੂੰ ਮੁੜ ਤੋਂ ਪ੍ਰਚਾਰ ਗੱਡੀਆਂ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿਚ ਪ੍ਰਚਾਰ ਕੀਤਾ ਜਾਵੇਗਾ। 19 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਵਾਲੀਆਂ ਜਿਲ੍ਹੇ ਦੀਆਂ ਗ਼ੈਰ ਸਰਕਾਰੀ ਸੰਸਥਾਵਾਂ ਆਪਣੇ ਪੱਧਰ ਉਤੇ ਲੋਕਾਂ ਨੂੰ ਸੰਦੇਸ਼ ਦੇਣ ਲਈ ਘਰ-ਘਰ ਜਾਣਗੀਆਂ।
ਏ.ਡੀ.ਸੀ. ਨੇ ਦੱਸਿਆ ਕਿ 20 ਜੂਨ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਮਿਸ਼ਨ ਫਤਿਹ ਦੇ ਬੈਜ ਲਗਾ ਕੇ ਲੋਕਾਂ ਨੂੰ ਵਾਇਰਸ ਤੋਂ ਬਚੇ ਰਹਿਣ ਲਈ ਜ਼ਰੂਰੀ ਸਾਵਧਾਨੀਆਂ ਪਾਲਣ ਕਰਨ ਦੇ ਪ੍ਰੇਰਨਾ ਦੇਣਗੇ ਅਤੇ 21 ਜੂਨ ਨੂੰ ਸਥਾਨਕ ਵੈਲਫੇਅਰ ਕਮੇਟੀਆਂ ਤੇ ਹੋਰ ਸ਼ਹਿਰ ਵਾਸੀ ਇਹੀ ਸੁਨੇਹਾ ਆਪਣੇ-ਆਪਣੇ ਇਲਾਕੇ ਵਿਚ ਘਰ-ਘਰ ਜਾ ਕੇ ਦੇਣਗੇ।
ਸ੍ਰੀਮਤੀ ਪੂਜਾ ਨੇ ਦੱਸਿਆ ਕਿਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਵਰਤਦਿਆਂ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀਆਂ ਤੇ ਸੰਸਥਾਵਾਂ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਅਤੇ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਦੇ ਕੇ ਹੌਸਲਾ ਅਫ਼ਜਾਈ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਅਤੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਸ. ਇਸ਼ਵਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।

Post Views: 14
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪੰਜਾਬ ਐਸੋਸੀਏਟਿਡ ਸਕੂਲਜ਼ ਵੈਲਫੇਅਰ ਫਰੰਟ ਦੀ ਹੋਈ ਮੀਟਿੰਗ

Next Post

एक्टर सुशांत सिंह राजपूत ने खुदकुशी की, बांद्रा में अपने घर पर लगाई फांसी

Next Post
एक्टर सुशांत सिंह राजपूत ने खुदकुशी की, बांद्रा में अपने घर पर लगाई फांसी

एक्टर सुशांत सिंह राजपूत ने खुदकुशी की, बांद्रा में अपने घर पर लगाई फांसी

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .