Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਸਰਕਾਰ ਨੇ 31 ਜੁਲਾਈ ਤੱਕ ਅਨਲੌਕ 2 ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ : ਕਾਲਜ, ਸਕੂਲ ਤੇ ਕੋਚਿੰਗ ਸੰਸਥਾਵਾਂ ਬੰਦ ਰਹਿਣਗੇ - Ozi News
  • Login
Wednesday, July 2, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਸਰਕਾਰ ਨੇ 31 ਜੁਲਾਈ ਤੱਕ ਅਨਲੌਕ 2 ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ : ਕਾਲਜ, ਸਕੂਲ ਤੇ ਕੋਚਿੰਗ ਸੰਸਥਾਵਾਂ ਬੰਦ ਰਹਿਣਗੇ

admin by admin
July 1, 2020
in INDIA, PUNJAB, WORLD
0
ਪੰਜਾਬ ਨੇ ਸਾਲ 2019-20 ਦੌਰਾਨ ਆਈ ਟੀ / ਆਈਟੀਐਸ ਅਤੇ ਈਐਸਡੀਐਮ ਖੇਤਰਾਂ ਦੇ ਨਿਵੇਸ਼ ਵਿਚ ਛੋਹਿਆ 605 ਕਰੋੜ ਦਾ ਅੰਕੜਾ: ਸੀਈਓ ਨਿਵੇਸ਼ ਪੰਜਾਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 30 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਅੱਜ 01.07.2020 ਤੋਂ 30.07.2020 ਤੱਕ ‘ਅਨਲੌਕ 2‘ ਨੂੰ ਖੋਲਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਸਰਕਾਰ ਨੇ ਜ਼ਿਲਾ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਅਜਿਹੀਆਂ ਪਾਬੰਦੀਆਂ ਲਗਾਉਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ, ਗੁਆਂਢੀ ਦੇਸ਼ਾਂ ਨਾਲ ਸੰਧੀਆਂ ਦੇ ਤਹਿਤ ਸਰਹੱਦੀ ਵਪਾਰ ‘ਚ ਸ਼ਾਮਲ ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜ ਅਤੇ ਸੂਬੇ ਅੰਦਰਲੀ ਆਵਾਜਾਈ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ।ਉਨਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਲਈ ਕਿਸੇ ਵੱਖਰੀ ਆਗਿਆ / ਪ੍ਰਵਾਨਗੀ / ਈ-ਪਰਮਿਟ ਦੀ ਲੋੜ ਨਹੀਂ ਪਵੇਗੀ।

ਉਨਾਂ ਅੱਗੇ ਦੱਸਿਆ ਕਿ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ / ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ ਜਿਸ ਲਈ ਭਾਰਤ ਸਰਕਾਰ ਦੇ ਅਮਲੇ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੁਆਰਾ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਜਾਰੀ ਕੀਤੀਆਂ ਜਾਣਗੀਆਂ।

ਉਨਾਂ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਜਿਨਾਂ ਦੀ ਆਗਿਆ ਨਹੀਂ ਹੈ ਉਨਾਂ ਵਿਚ ਮੈਟਰੋ ਰੇਲ, ਸਿਨੇਮਾ ਹਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਸਮਾਨ ਥਾਵਾਂ ਸ਼ਾਮਲ ਹਨ। ਉਨਾਂ ਅੱਗੇ ਕਿਹਾ ਕਿ ਐਮ.ਐਚ.ਏ. ਤੋ ਬਿਨਾਂ ਅੰਤਰਰਾਸ਼ਟਰੀ ਹਵਾਈ ਯਾਤਰਾ ’ਤੇ ਵੀ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਸਮਾਜਿਕ / ਰਾਜਨੀਤਿਕ / ਖੇਡਾਂ / ਮਨੋਰੰਜਨ / ਅਕਾਦਮਿਕ / ਸਭਿਆਚਾਰਕ / ਧਾਰਮਿਕ ਕਾਰਜਾਂ ਅਤੇ ਹੋਰ ਵੱਡੇ ਇਕੱਠਾਂ ’ਤੇ ਵੀ ਪਾਬੰਦੀ ਰਹੇਗੀ। ਹੋਰ ਸਾਰੀਆਂ ਗਤੀਵਿਧੀਆਂ ਦੀ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਆਜ਼ਾਦੀ ਹੋਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਾਲਾਬੰਦੀ 31 ਜੁਲਾਈ 2020 ਤੱਕ ਕੰਟੇਨਮੈਂਟ ਜ਼ੋਨਾਂ ਵਿੱਚ ਲਾਗੂ ਰਹੇਗੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮਐਚਐਫਡਬਲਯੂ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜਿਹੇ ਜ਼ੋਨਾਂ ਨੂੰ ਜ਼ਿਲਾਂ ਅਧਿਕਾਰੀਆਂ ਦੁਆਰਾ ਨਿਰਧਾਰਤ ਕੀਤਾ ਜਾਵੇਗਾ। ਕੰਟੇਨਮੈਂਟ ਜ਼ੋਨਾਂ ਵਿਚ ਸਿਰਫ ਜ਼ਰੂਰੀ ਕੰਮਾਂ ਨੂੰ ਹੀ ਆਗਿਆ ਦਿੱਤੀ ਜਾਵੇਗੀ। ਜ਼ਿਲਾ ਅਧਿਕਾਰੀ ਇਸ ਦੇ ਅਨੁਸਾਰ ਐਮ.ਐਚ.ਐਫ.ਡਬਲਯੂ, ਅਤੇ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਟੇਨਮੈਂਟ ਅਤੇ ਬਫਰ ਜ਼ੋਨਾਂ ਵਿੱਚ ਲੋੜੀਂਦੀ ਕਾਰਵਾਈ ਕਰ ਸਕਦੇ ਹਨ।

ਉਨਾਂ ਕਿਹਾ ਕਿ ਸਾਰੇ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਜ ਭਰ ਵਿੱਚ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਰੋਕ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ-ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ’ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਨਾਹੀ ਦੇ ਆਦੇਸ਼ ਜਾਰੀ ਕਰਨ ਅਤੇ ਸਖਤ ਪਾਲਣਾ ਨੂੰ ਯਕੀਨੀ ਬਣਾਉਣ।

ਇਸ ਤੋਂ ਇਲਾਵਾ, ਯਾਤਰੀ ਰੇਲ ਗੱਡੀਆਂ ਅਤੇ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ਼ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸ਼ਾਨਦੇਹੀ ਅਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐਸ.ਓ.ਪੀ.ਜ਼ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਅਤੇ ਸਿਹਤ ਦੇ ਉਦੇਸ਼ਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ / ਅੰਤਮ ਰਸਮਾਂ ਵਿਚ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਜਨਤਕ ਥਾਵਾਂ ਤੇ ਥੁੱਕਣਾ ਪੂਰੀ ਤਰਾਂ ਵਰਜਿਤ ਹੈ ਅਤੇ ਜੁਰਮਾਨੇ ਨਾਲ ਸਜਾ ਯੋਗ ਹੈ। ਜਨਤਕ ਥਾਵਾਂ ’ਤੇ ਸ਼ਰਾਬ, ਪਾਨ, ਗੁਟਕਾ, ਤੰਬਾਕੂ ਆਦਿ ਦੀ ਵਰਤੋਂ ਵਰਜਿਤ ਹੈ। ਹਾਲਾਂਕਿ, ਇਨਾਂ ਚੀਜ਼ਾਂ ਦੀ ਵਿਕਰੀ ’ਤੇ ਕੋਈ ਰੋਕ ਨਹੀਂ ਹੋਵੇਗੀ।

ਉਨਾਂ ਦੱਸਿਆ ਕਿ ਪੂਜਾ ਸਥਾਨ / ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲੇ ਰਹਿਣਗੇ। ਪੂਜਾ ਦੇ ਸਮੇਂ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ ਅਤੇ ਇਸ ਲਈ ਪੂਜਾ ਦਾ ਸਮਾਂ ਉਸ ਅਨੁਸਾਰ ਨਿਯਤ ਕੀਤਾ ਜਾਵੇ। ਇਨਾਂ ਥਾਵਾਂ ਦੇ ਪ੍ਰਬੰਧਨ ,ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਲੰਗਰ ਅਤੇ ਪ੍ਰਸਾਦ ਵੰਡਣ ਦੀ ਆਗਿਆ ਹੈ। ਧਾਰਮਿਕ ਸਥਾਨਾਂ ਵੀ ਐਸ.ਓ.ਪੀ. ਮੁਤਾਬਕ ਕਾਰਜਸ਼ੀਲ ਹੋਣਗੇ।

ਇਸੇ ਤਰਾਂ, ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਰੈਸਟੋਰੈਂਟ ਵਿਚ ਆਬਕਾਰੀ ਵਿਭਾਗ ਦੀ ਮਨਜ਼ੂਰੀ ਹੋਵੇ ਤਾਂ ਸ਼ਰਾਬ ਵਰਤਾਇਆ ਜਾ ਸਕਦਾ ਹੈ । ਹਾਲਾਂਕਿ, ਬਾਰਾਂ ਬੰਦ ਰਹਿਣਗੀਆਂ। ਪ੍ਰਬੰਧਨ ਐਸਓਪੀਜ਼ ਦੀ ਪਾਲਣਾ ਕਰੇਗਾ।

ਉਹਨਾਂ ਅੱਗੇ ਕਿਹਾ ਕਿ ਹੋਟਲਾਂ ਵਿੱਚ ਰੈਸਟੋਰੈਂਟਾਂ ਨੂੰ ਬਫ਼ੇ ਸਮੇਤ ਖਾਣਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚ ਉਨਾਂ ਦੇ ਬੈਠਣ ਦੀ ਸਮਰੱਥਾ ਦਾ 50% ਜਾਂ 50 ਮਹਿਮਾਨ, ਜੋ ਵੀ ਘੱਟ ਹੋਵੇ, ਦੀ ਆਗਿਆ ਹੋਵੇਗੀ। ਇਹ ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲੇ ਰਹਿਣਗੇ ਪਰ ਹੋਟਲ ਦੇ ਮਹਿਮਾਨਾਂ ਅਤੇ ਬਾਹਰੋਂ ਆਏ ਵਿਅਕਤੀਆਂ ਲਈ ਰਾਤ 9 ਵਜੇ ਤੱਕ ਦਾ ਸਮਾਂ ਹੋਵੇਗਾ। ਬਾਰ ਬੰਦ ਰਹਿਣਗੇ। ਹਾਲਾਂਕਿ, ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਸ਼ਰਾਬ ਕਮਰਿਆਂ ਅਤੇ ਰੈਸਟੋਰੈਂਟਾਂ ਵਿੱਚ ਵਰਤਾਈ ਜਾ ਸਕਦੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਰਾਤ ਦਾ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ਼ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਮਹਿਮਾਨਾਂ ਨੂੰ ਫਲਾਇਟ/ਰੇਲ ਰਾਹੀਂ ਉਨਾਂ ਦੇ ਯਾਤਰਾ ਦੇ ਕਾਰਜਕ੍ਰਮ ਦੇ ਅਧਾਰ ‘ਤੇ ਰਾਤ 10 ਵਜੇ ਤੋਂ 5 ਵਜੇ ਦੇ ਵਿਚਕਾਰ ਹੋਟਲ ਦੇ ਅਹਾਤੇ ਵਿੱਚ ਦਾਖ਼ਲ ਹੋਣ ਅਤੇ ਛੱਡਣ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਕਰਫਿਊ ਦੇ ਘੰਟਿਆਂ ਦੌਰਾਨ ਇਨਾਂ ਮਹਿਮਾਨਾਂ ਦੀ ਇੱਕ ਵਾਰ ਗਤੀਵਿਧੀ ਲਈ ਹਵਾਈ/ਰੇਲ ਟਿਕਟ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਟਲ ਦੀ ਬੁਕਿੰਗ ਹੋਟਲ ਆਉਣ ਅਤੇ ਜਾਣ ਲਈ ਕਰਫਿਊ ਪਾਸ ਵਜੋਂ ਕੰਮ ਕਰੇਗੀ।

ਉਹਨਾਂ ਅੱਗੇ ਦੱਸਿਆ ਕਿ ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ ‘ਓਪਨ-ਏਅਰ’ ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ਼ ਨੂੰ ਮਿਲਾ ਕੇ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ ‘1010’ ਖੇਤਰ ਦੀ ਜ਼ਰੂਰਤ ਦੇ ਅਧਾਰ ‘ਤੇ ਲੋੜੀਂਦੀ ਸਮਾਜਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 8.00 ਵਜੇ ਤੱਕ ਖੋਲਣ ਦੀ ਆਗਿਆ ਹੈ। ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲੇ ਰਹਿਣਗੇ। ਹਾਲਾਂਕਿ, ਭੀੜ-ਭੜੱਕੇ ਤੋਂ ਬਚਾਅ ਲਈ ਮੁੱਖ ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਤੇ ਰੇਹੜੀ ਬਜ਼ਾਰਾਂ ਅਤੇ ਹੋਰ ਭੀੜ ਵਾਲੀਆਂ ਥਾਵਾਂ ’ਤੇ ਸਥਿਤ ਦੁਕਾਨਾਂ ਲਈ ਜ਼ਿਲਾ ਅਧਿਕਾਰੀ ਆਪਣੀ ਮਰਜ਼ੀ ਵਰਤ ਸਕਦੇ ਹਨ। ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸਓਪੀਜ਼ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣ ਦੀ ਆਗਿਆ ਹੋਵੇਗੀ।

ਬੁਲਾਰੇ ਨੇ ਅੱਗੇ ਕਿਹਾ ਕਿ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲਾ ਰਹਿਣ ਦਿੱਤਾ ਜਾਵੇਗਾ। ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲੇ ਰਹਿਣਗੇ। ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਰਾਜ ਦੇ ਸਿਹਤ ਵਿਭਾਗ ਦੇ ਐਸਓਪੀਜ਼ ਅਨੁਸਾਰ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸ਼ਕਾਂ ਦੇ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲਣ ਦਿੱਤਾ ਜਾਵੇਗਾ। ਉਦਯੋਗਾਂ ਅਤੇ ਉਦਯੋਗਿਕ ਅਦਾਰਿਆਂ, ਨਿਰਮਾਣ ਕਾਰਜਾਂ ਆਦਿ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਅੰਤਰਰਾਜੀ ਅਤੇ ਰਾਜ ਵਿੱਚ ਬੱਸਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਪਾਬੰਦੀ ਦੇ ਆਗਿਆ ਦਿੱਤੀ ਜਾਏਗੀ ਅਤੇ ਟਰਾਂਸਪੋਰਟ ਵਾਹਨ ਬੈਠਣ ਲਈ ਸਾਰੀਆਂ ਸੀਟਾਂ ਦੀ ਵਰਤੋਂ ਕਰ ਸਕਣਗੇ।

ਵਧੇਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਉਦਯੋਗਾਂ ਅਤੇ ਹੋਰ ਅਦਾਰਿਆਂ ਨੂੰ ਉਨਾਂ ਦੇ ਕੰਮਕਾਜ ਲਈ ਵੱਖਰੀ ਆਗਿਆ ਦੀ ਲੋੜ ਨਹੀਂ ਪਵੇਗੀ। ਸਾਰੇ ਕਰਮਚਾਰੀਆਂ ਨੂੰ ਆਗਿਆ ਦਿੱਤੇ ਘੰਟਿਆਂ ਦੌਰਾਨ ਬਿਨਾਂ ਕਿਸੇ ਪਾਸ ਤੋਂ ਗਤੀਵਿਧੀ ਦੀ ਇਜਾਜ਼ਤ ਦਿੱਤੀ ਜਾਏਗੀ ਜਿਵੇਂ ਕਿ ਵੱਖ-ਵੱਖ ਅਦਾਰਿਆਂ ਲਈ ਉਪਰੋਕਤ ਪੈਰੇ ਵਿਚ ਦੱਸਿਆ ਗਿਆ ਹੈ। ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜੀ ਅਤੇ ਰਾਜ ਵਿੱਚ ਆਵਾਜਾਈ ਲਈ ਕੋਈ ਰੋਕ ਨਹੀਂ ਹੋਵੇਗੀ ਅਤੇ ਅਜਿਹੀ ਗਤੀਵਿਧੀ ਲਈ ਵੱਖਰੀ ਆਗਿਆ/ਮਨਜ਼ੂਰੀ/ਪਰਮਿਟ ਦੀ ਲੋੜ ਨਹੀਂ ਹੋਵੇਗੀ। ਅੰਤਰ-ਰਾਜ ਯਾਤਰੀਆਂ ਲਈ ਕੋਵਾ-ਐਪ ਅਤੇ ਸਵੈ-ਤਿਆਰ ਕੀਤੇ ਪਾਸ ਦੀ ਵਰਤੋਂ ਲਾਜ਼ਮੀ ਹੋਵੇਗੀ।

ਸਮਾਜਿਕ ਦੂਰੀ ਬਣਾਈ ਰੱਖਣ ਨੂੰ ਜ਼ਰੂਰੀ ਦੱਸਦਿਆਂ ਉਨਾਂ ਕਿਹਾ ਕਿ ਸਾਰੀਆਂ ਗਤੀਵਿਧੀਆਂ ਲਈ ਘੱਟੋ-ਘੱਟ 6 ਫੁੱਟ ਦੂਰੀ (ਦੋ ਗਜ਼ ਕੀ ਦੂਰੀ) ਹਮੇਸ਼ਾ ਰੱਖੀ ਜਾਵੇ। ਇਸ ਅਨੁਸਾਰ, ਜੇ ਕਿਸੇ ਗਤੀਵਿਧੀ ਕਾਰਨ ਭੀੜ ਹੁੰਦੀ ਹੈ, ਤਾਂ ਸਟੇਗਰਿੰਗ, ਰੋਟੇਸ਼ਨ, ਦਫਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਤਬਦੀਲੀ ਆਦਿ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਸਮਾਜਿਕ ਦੂਰੀਆਂ ਦੇ ਸਿਧਾਂਤਾਂ ਨਾਲ ਸਮਝੌਤਾ ਨਾ ਕੀਤਾ ਜਾਵੇ। ਕੰਮ ਕਰਨ ਵਾਲੇ ਸਥਾਨਾਂ ਸਮੇਤ ਜਨਤਕ ਥਾਵਾਂ ’ਤੇ ਸਾਰੇ ਵਿਅਕਤੀਆਂ ਦੁਆਰਾ ਮਾਸਕ ਪਹਿਨਣੇ ਲਾਜ਼ਮੀ ਹੋਣਗੇ ਅਤੇ ਇਸ ‘ਤੇ ਸਖ਼ਤੀ ਨਾਲ ਨਿਗਰਾਨੀ ਅਤੇ ਅਮਲ ਕੀਤਾ ਜਾਣਾ ਚਾਹੀਦਾ ਹੈ।

ਰਾਜ ਸਰਕਾਰ ਨੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਰੋਗਯਾ ਸੇਤੂ ਐਪ ਇਨਸਟੋਲ ਕਰਨ। ਇਸੇ ਤਰਾਂ ਲੋਕਾਂ ਨੂੰ ਵੀ ਜ਼ਿਲਾ ਅਧਿਕਾਰੀਆਂ ਦੁਆਰਾ ਇਸ ਐਪਲੀਕੇਸ਼ਨ ਨੂੰ ਇਨਸਟੋਲ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਆਪਣੀ ਸਿਹਤ ਦੀ ਸਥਿਤੀ ਨੂੰ ਨਿਯਮਤ ਤੌਰ ’ਤੇ ਐਪ ’ਤੇ ਅਪਡੇਟ ਕਰਨ ਦੀ ਸਲਾਹ ਦਿੱਤੀ ਗਈ ਹੈ। ਇਨਾਂ ਦਿਸ਼ਾ-ਨਿਰਦੇਸ਼ਾਂ ਅਤੇ ਲਾਕਡਾਊਨ ਉਪਾਵਾਂ ਦੀ ਕਿਸੇ ਵੀ ਤਰਾਂ ਦੀ ਉਲੰਘਣਾ ਨੂੰ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਅਧੀਨ, ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਸਜ਼ਾ ਦਿੱਤੀ ਜਾਏਗੀ।

Post Views: 25
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

गांव का प्रधान हो या देश का, कोई नियमों से ऊपर नहीं : मोदी

Next Post

ਕਰੋਨਾ ਵਾਇਰਸ ਪੀੜਤਾਂ ਲਈ ਪਲਾਜ਼ਮਾ ਦਾਨ ਕਰਨ ਵਾਲਿਆਂ ਦਾ ਸਨਮਾਨ

Next Post
ਕਰੋਨਾ ਵਾਇਰਸ ਪੀੜਤਾਂ ਲਈ ਪਲਾਜ਼ਮਾ ਦਾਨ ਕਰਨ ਵਾਲਿਆਂ ਦਾ ਸਨਮਾਨ

ਕਰੋਨਾ ਵਾਇਰਸ ਪੀੜਤਾਂ ਲਈ ਪਲਾਜ਼ਮਾ ਦਾਨ ਕਰਨ ਵਾਲਿਆਂ ਦਾ ਸਨਮਾਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In