Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

admin by admin
October 25, 2020
in INDIA, PUNJAB, WORLD
0
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ ਵਿਖੇ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬੱਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦੇ ਵੀ ਦੇ ਨੀਂਹ ਪੱਥਰ ਰੱਖੇ।
ਇੱਥੇ ਦੌਰਾਨ ਮੁੱਖ ਮੰਤਰੀ ਨੇ ਰਾਜਪੁਰਾ ਰੋਡ ‘ਤੇ 65 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤਿ ਆਧੁਨਿਕ ਬੱਸ ਸਟੈਂਡ ਅਤੇ ਰਾਜਪੁਰਾ ਰੋਡ ਨੂੰ ਚੌੜਾ ਕਰਨ ਦੇ 6.74 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਨੇ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੂਰੀਆਂ ਸਾਵਧਾਨੀਆਂ ਰੱਖੀਆਂ ਜਾਣ ਕਿਉਂਕਿ ਨਵੰਬਰ ਤੇ ਦਸੰਬਰ ਮਹੀਨੇ ਕੋਵਿਡ ਦਾ ਦੂਜੀ ਲਹਿਰ ਪੈਦਾ ਹੋਣ ਦਾ ਖਦਸ਼ਾ ਹੈ।
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾਵੇਗੀ, ਜਿਸ ਵਿੱਚੋਂ 60 ਕਰੋੜ ਰੁਪਏ ਇਸ ਦੇ ਪਹਿਲੇ ਪੜਾਅ ਨੂੰ ਵਿਕਸਤ ਕਰਨ ‘ਤੇ ਖ਼ਰਚੇ ਜਾਣਗੇ, ਜਿਸ ਨਾਲ ਅਕਾਦਮਿਕ ਤੇ ਪ੍ਰਬੰਧਕੀ ਬਲਾਕ, ਲੜਕੇ ਤੇ ਲੜਕੀਆਂ ਲਈ ਹੋਸਟਲ ਅਤੇ ਅੰਦਰੂਨੀ ਸੜਕਾਂ ਸਮੇਤ ਚਾਰਦਿਵਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਪਣੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ, ਜਿਨਾਂ ਦੇ ਨਾਮ ‘ਤੇ ਇਸ ਯੂਨੀਵਰਸਿਟੀ ਨੂੰ ਸਥਾਪਤ ਕੀਤਾ ਗਿਆ ਹੈ, ਦੇ ਅੱਜ ਦੁਸਹਿਰੇ ਵਾਲੇ ਦਿਨ 129ਵੇਂ ਜਨਮ ਦਿਵਸ ਮੌਕੇ ਉਨ੍ਹਾਂ ਵੱਲੋਂ ਖੇਡਾਂ ਪ੍ਰਤੀ ਦਿੱਤੀ ਗਈ ਦੇਣ ਨੂੰ ਸਾਂਝਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯੂਨੀਵਰਸਿਟੀ ਖਿਡਾਰੀਆਂ ਦਾ ਵਿਗਿਆਨਕ ਵਿਕਾਸ ਕਰਨ ‘ਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਖੇਡਾਂ ਦਾ ਧੁਰਾ ਬਣੇ ਅਤੇ ਸਾਡੇ ਖਿਡਾਰੀ ਤੇ ਕੋਚ ਵਿਗਿਆਨਕ ਸੋਚ ਨਾਲ ਲੈਸ ਹੋਣ। ਮੁੱਖ ਮੰਤਰੀ ਨੇ ਇਸ ਯੂਨੀਵਰਸਿਟੀ ਲਈ 100 ਕਿਲੇ ਦੇ ਕਰੀਬ ਜਮੀਨ ਮੁਫ਼ਤ ਪ੍ਰਦਾਨ ਕਰਨ ਵਾਲੇ ਪਿੰਡ ਸਿੱਧੂਵਾਲ ਦੇ ਸਰਪੰਚ ਤਰਸੇਮ ਸਿੰਘ, ਸਮੁੱਚੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿੰਡ ਨੇ ਪਹਿਲਾਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਲਈ ਮੁਫ਼ਤ ਜਮੀਨ ਪ੍ਰਦਾਨ ਕੀਤੀ। ਉਨ੍ਹਾਂ ਨੇ ਪਿੰਡ ਸਿੱਧੂਵਾਲ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।
ਇਸ ਖੇਡ ਯੂਨੀਵਰਸਿਟੀ ਵਿਖੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਦਾਖਲਾ ਲਏ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇੱਥੋਂ ਦਾ ਅਮਲਾ ਤੇ ਵਿਦਿਆਰਥੀ 2022 ਤੱਕ ਇਸ ਦੇ ਨਵੇਂ ਕੈਂਪਸ ਵਿਖੇ ਆ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਥੇ ਪ੍ਰਦਾਨ ਕੀਤੇ ਜਾਣ ਵਾਲੇ ਬਹੁਤ ਸਾਰੇ ਕੋਰਸ ਕੌਮਾਂਤਰੀ ਪੱਧਰ ਦੇ ਹੋਣਗੇ ਜਿਹੜੇ ਕਿ ਯੂ.ਕੇ. ਦੀ ਵਿਸ਼ਵ ਦੀ ਬਿਹਤਰ ਯੂਨੀਵਰਸਿਟੀ ਲਾਫ ਬੋਰੋ ਯੂਨੀਵਰਸਿਟੀ ਦੀ ਤਰਜ ‘ਤੇ ਵਿਕਸਤ ਕੀਤੇ ਗਏ ਹਨ। ਇਸ ਦੌਰਾਨ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਬਰਟ ਐਲੀਸਨ ਵੱਲੋਂ ਦਿੱਤਾ ਗਿਆ ਸੁਨੇਹਾ ਵੀ ਸੁਣਾਇਆ ਗਿਆ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸ ਯੂਨੀਵਰਸਿਟੀ ਨੂੰ ਜਲਦੀ ਮੁਕੰਮਲ ਲਈ ਹੋਰ ਵੀ ਫੰਡ ਮੁਹੱਈਆ ਕਰਵਾਏਗੀ।
ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਹ ਖੇਡ ਯੂਨੀਵਰਸਿਟੀ ਸਥਾਪਤ ਕਰਨੀ ਸਮੇਂ ਦੀ ਮੁੱਖ ਲੋੜ ਸੀ। ਪਰਨੀਤ ਕੌਰ ਨੇ ਪਟਿਆਲਾ ਵਾਸੀਆਂ ਨੂੰ ਇਸ ਯੂਨੀਵਰਸਿਟੀ ਦੀ ਸਥਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਤਾਂ ਸਹਾਈ ਹੋਵੇਗੀ ਹੀ ਸਗੋਂ ਰਾਜ ਅੰਦਰ ਖੇਡ ਸੱਭਿਆਚਾਰ ਵੀ ਵਿਕਸਤ ਕਰੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ ਪਾਸ ਕੀਤੇ ਗਏ ਨਵੇਂ ਕਾਨੂੰਨਾਂ ਸਮੇਤ ਪੰਜਾਬ ਤੇ ਪੰਜਾਬੀਅਤ ਲਈ ਨਿਭਾਏ ਗਈ ਅਹਿਮ ਭੂਮਿਕਾ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਆਪਣੇ ਦਾਦਾ ਜੀ ਦੇ ਨਾਮ ‘ਤੇ ਇਸ ਯੂਨੀਵਰਸਿਟੀ ਦਾ ਨਾਮ ਰੱਖਣ ਦੇ ਹੱਕ ਵਿੱਚ ਨਹੀਂ ਸਨ ਪਰੰਤੂ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀਆਂ ਨੇ ਇਹ ਫੈਸਲਾ ਲਿਆ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੇਡ ਸਿੱਖਿਆ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ ਪਰੰਤੂ ਹੁਣ ਇਹ ਯੂਨੀਵਰਸਿਟੀ ਖਿਡਾਰੀਆਂ ਦਾ ਭਵਿੱਖ ਸੰਵਾਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡ ਸਿੱਧੂਵਾਲ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਇੱਥੋਂ ਦੇ ਬੱਚਿਆਂ ਨੂੰ ਇਸ ਯੂਨੀਵਰਸਿਟੀ ‘ਚ ਸਿੱਖਿਆ ਦੇਣ ਲਈ ਵਿਸ਼ੇਸ਼ ਤਵੱਜੋ ਦੇਵੇਗੀ। ਸ੍ਰੀ ਸੋਢੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਟਿਆਲਾ ਨੂੰ ਖੇਡਾਂ ਦੇ ਖੇਤਰ ‘ਚ ਦੁਨੀਆਂ ਦੇ ਨਕਸ਼ੇ ‘ਤੇ ਉਭਾਰੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡ ਸਿੱਧੂਵਾਲ ਵਿਖੇ ਦੋ ਯੂਨੀਵਰਸਿਟੀਆਂ ਸਥਾਪਤ ਹੋਣ ਨਾਲ ਇਸ ਪਿੰਡ ਨੂੰ ਮਾਡਲ ਗ੍ਰਾਮ ਪੰਚਾਇਤ ਵਜੋਂ ਵਿਕਸਤ ਕੀਤਾ ਜਾਵੇ। ਖੇਡ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਅੰਦਰ ਖੇਡਾਂ ਅਤੇ ਖੇਡ ਸਿੱਖਿਆ ਨੂੰ ਪ੍ਰਫੁਲਤ ਕਰਨ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ।
ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਖਾਸ ਤੌਰ ‘ਤੇ ਉਹਨਾਂ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਦੇ ਖੇਡਾਂ ਪ੍ਰਤੀ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਖੁਲਾਸਾ ਕੀਤਾ ਕਿ 142 ਵਿਦਿਆਰਥੀਆਂ ਦੀ ਕੁੱਲ ਸਮਰਥਾ ਵਿੱਚੋਂ 120 ਵਿਦਿਆਰਥੀ ਸਾਲ 2021-22 ਦੇ ਅਕਾਦਮਿਕ ਸੈਸ਼ਨ ਵਿੱਚ ਦਾਖਲਾ ਲੈ ਚੁੱਕੇ ਹਨ। ਉਹਨਾਂ ਨੇ ਸਪੋਰਟਸ ਯੂਨੀਵਰਸਿਟੀ ਨੂੰ ਵਿਕਸਤ ਕਰਨ ਲਈ ਆਲ੍ਹਾ ਦਰਜੇ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ।
ਖੇਡ ਮੰਤਰੀ ਨੇ ਯੂਨੀਵਰਸਿਟੀ ਦੀ ਸਥਾਪਨਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਿਹਨਾਂ ਵਿੱਚ ਸ੍ਰੀਮਤੀ ਪਰਨੀਤ ਕੌਰ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਜੀਆ ਸੁਲਤਾਨਾ ਤੇ ਵਿਜੇ ਇੰਦਰ ਸਿੰਗਲਾ, ਬੀਬਾ ਜੈ ਇੰਦਰ ਕੌਰ, ਰਾਜਾ ਰਣਧੀਰ ਸਿੰਘ, ਰਾਜਾ ਮਾਲਵਿੰਦਰ ਸਿੰਘ, ਚੇਅਰਮੈਨ ਲਾਲ ਸਿੰਘ, ਸੀਨੀਅਰ ਸਲਾਹਕਾਰ/ਮੁੱਖ ਮੰਤਰੀ ਟੀ.ਐਸ. ਸ਼ੇਰਗਿੱਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ, ਰਾਜਿੰਦਰ ਸਿੰਘ ਸਮਾਣਾ ਅਤੇ ਸਰਪੰਚ ਤਰਸੇਮ ਸਿੰਘ, ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਸੁਖਪਾਲ ਸਿੰਘ (ਸਿੱਧੂਵਾਲ ਪੰਚਾਇਤ) ਸ਼ਾਮਲ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 10-15 ਸਾਲਾਂ ਦੇ ਸ਼ਹਿਰ ਦੇ ਵਿਕਾਸ ਦੇ ਮੱਦੇਨਜ਼ਰ ਨਵੇਂ ਹਾਈ-ਟੈੱਕ ਬੱਸ ਸਟੈਂਡ ਨਾਲ ਪਟਿਆਲਾ ਦੇ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਹਨਾਂ ਕਿਹਾ ਕਿ ਇਹ ਬੱਸ ਸਟੈਂਡ 15 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਅਤੇ ਇਹ ਆਧੁਨਿਕ ਅਤੇ ਮੁਸਾਫਰ ਪੱਖੀ ਬੱਸ ਸਟੈਂਡ ਨਾਲ ਮੌਜੂਦਾ ਬੱਸ ਸਟੈਂਡ ਦਾ ਵਿਸਥਾਰ ਹੋਵੇਗਾ ਅਤੇ ਦੋਵੇਂ ਥਾਵਾਂ ਦਰਮਿਆਨ ਆਪਸੀ ਸੰਪਰਕ ਬਣਾਉਣ ਦੇ ਨਾਲ-ਨਾਲ ਸ਼ਹਿਰ ਦੇ ਹੋਰ ਹਿੱਸਿਆਂ ਨਾਲ ਜੋੜਨ ਲਈ ਲੋੜੀਦੀਂ ਯੋਜਨਾ ਉਲੀਕੀ ਜਾ ਰਹੀ ਹੈ। ਇਸੇ ਤਰ੍ਹਾਂ ਰਾਜਪੁਰਾ ਰੋਡ ਜਿੱਥੇ ਬੱਸ ਸਟੈਂਡ ਬਣਾਇਆ ਜਾ ਰਿਹਾ ਹੈ, ਨੂੰ ਵੀ ਅਗਲੇ ਸਾਲ ਤੱਕ ਚੌੜਾ ਕੀਤਾ ਜਾਵੇਗਾ।
ਬਾਅਦ ਵਿੱਚ ਆਪਣੀ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਜਲ ਸਪਲਾਈ ਪ੍ਰੋਜੈਕਟ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਟਿਆਲਾ ਵਾਸੀਆਂ ਨੂੰ ਪੀਣ ਵਾਲਾ ਪਾਣੀ 24 ਘੰਟੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਜਿਸ ਦੀ ਆਬਾਦੀ 5 ਲੱਖ ਹੋ ਗਈ ਹੈ ਅਤੇ ਸਾਲ 2050 ਤੱਕ 9 ਲੱਖ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਮੌਜੂਦਾ ਪਟਿਆਲਾ ਨੈਵੀਗੇਸ਼ਨ ਚੈਨਲ ਰਾਹੀਂ ਭਾਖੜਾ ਨਹਿਰ ਤੋਂ ਪਾਣੀ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਵਾਟਰ ਵਰਕਸ ਅਬਲੋਵਾਲ ਵਿੱਚ ਬਣਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਪੂਰਾ ਹੋਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਨੂੰ ਚਲਾਉਣ ਅਤੇ ਰੱਖ-ਰਖਾਅ ਲਈ ਐਲ.ਐਂਡ. ਟੀ ਕੰਪਨੀ ਨੂੰ 10 ਸਾਲਾਂ ਦਾ ਠੇਕਾ ਦਿੱਤਾ ਗਿਆ ਹੈ।

ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਪਰਗਟ ਸਿੰਘ ਧੁੰਨਾ, ਵਾਈਸ ਚੇਅਰਮੈਨ ਵੇਦ ਕਪੂਰ ਤੇ ਰਾਜ ਕਮਲ ਲੱਕੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਡਾਂ ਤੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੀਵਰੇਜ ਅਜੋਏ ਸਿਨਹਾ ਤੇ ਸੀਈਓ ਅਜੋਏ ਸ਼ਰਮਾ, ਓਐਸਡੀ ਮੇਜਰ ਅਮਰਦੀਪ ਸਿੰਘ, ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਡਿਪਟੀ ਸਕੱਤਰ ਰਾਜੇਸ਼ ਕੁਮਾਰ, ਐਮ.ਪੀ. ਦੇ ਨਿਜੀ ਸਕੱਤਰ ਬਲਵਿੰਦਰ ਸਿੰਘ, ਵਾਈਸ ਚਾਂਸਲਰ ਪ੍ਰੋ. ਪੀ.ਐਸ. ਜੈਸਵਾਲ, ਡਾ. ਬੀ.ਐਸ. ਘੁੰਮਣ ਅਤੇ ਪ੍ਰੋ. ਕਰਮਜੀਤ ਸਿੰਘ, ਚੇਅਰਮੈਨ ਸੰਤ ਬਾਂਗਾ ਤੇ ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਤੇ ਅਨੁਜ ਖੋਸਲਾ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਆਈਜੀ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਵਿਕਰਮ ਜੀਤ ਦੁੱਗਲ, ਐਮ.ਸੀ ਕਮਿਸ਼ਨਰ ਪੂਨਮਦੀਪ ਕੌਰ, ਪੀ.ਡੀ.ਏ ਦੀ ਪ੍ਰਸ਼ਾਸਕ ਸੁਰਭੀ ਮਲਿਕ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਕੈਪਟਨ ਅਮਰਜੀਤ ਸਿੰਘ ਜੇਜੀ, ਐਨ.ਆਰ.ਆਈ. ਮਨਜੀਤ ਸਿੰਘ ਨਿੱਝਰ ਸਮੇਤ ਉੱਘੇ ਖਿਡਾਰੀ, ਨਗਰ ਨਿਗਮ ਦੇ ਸਮੁੱਚੇ ਕੌਂਸਲਰ, ਸੀਨੀਅਰ ਆਗੂ ਅਤੇ ਵਰਕਰਾਂ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Post Views: 34
  • Facebook
  • Twitter
  • WhatsApp
  • Telegram
  • Facebook Messenger
  • Copy Link
Tags: maharaja bhupinder singh sports university patiala

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਘਟਨਾ ਦੀ ਕੀਤੀ ਆਲੋਚਨਾ ਨੂੰ ਸਿਆਸੀ ਸ਼ੋਸ਼ੇਬਾਜੀ ਦੱਸਦਿਆਂ ਰੱਦ ਕੀਤਾ

Next Post

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਲਈ ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਸ਼ੁਰੂਆਤ

Next Post
ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਲਈ ਨਹਿਰੀ ਪਾਣੀ ‘ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਲਈ ਨਹਿਰੀ ਪਾਣੀ 'ਤੇ ਅਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਤੇ ਹੈਰੀਟੇਜ ਸਟਰੀਟ ਦੇ ਕੰਮ ਦੀ ਸ਼ੁਰੂਆਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .