Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕੀਤਾ ਜਾਵੇਗਾ-ਕੁਮਾਰ ਅਮਿਤ - Ozi News
  • Login
Monday, June 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕੀਤਾ ਜਾਵੇਗਾ-ਕੁਮਾਰ ਅਮਿਤ

admin by admin
June 2, 2020
in PUNJAB
0
ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕੀਤਾ ਜਾਵੇਗਾ-ਕੁਮਾਰ ਅਮਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਬਾਹਰੋਂ ਪੰਜਾਬ ਆਉਣ ਵਾਲਿਆਂ ਲਈ 14 ਦਿਨਾਂ ਦਾ ਇਕਾਂਤਵਾਸ ਤੇ ਕੋਵਾ ਐਪ ਡਾਊਨਲੋਡ ਕਰਨੀ ਲਾਜਮੀ-ਡਿਪਟੀ ਕਮਿਸ਼ਨਰ
* ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸ਼ੰਭੂ ਬੈਰੀਅਰ ਦਾ ਦੌਰਾ, ਦਾਖਲਾ ਸਥਾਨ ‘ਤੇ ਚੱਲ ਰਹੀ ਪ੍ਰਕ੍ਰਿਆ ਦਾ ਮੁਲੰਕਣ
ਸ਼ੰਭੂ/ਪਟਿਆਲਾ, 2 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪੰਜਾਬ ਆਉਣ ਵਾਲਿਆਂ ਲਈ ਕੌਮੀ ਸ਼ਾਹਰਾਹ ਅੰਬਾਲਾ-ਰਾਜਪੁਰਾ ਮਾਰਗ ‘ਤੇ ਸਥਿਤ ਮੁੱਖ ਦਾਖਲਾ ਸਥਾਨ ਸ਼ੰਭੂ ਬੈਰੀਅਰ ਵਿਖੇ ਬਣਾਏ ਚੈਕ ਪੁਆਇੰਟ ਦਾ ਦੌਰਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ੰਭੂ ਰਸਤੇ ਪੰਜਾਬ ਪੁੱਜਣ ਵਾਲਿਆਂ ਦੀ ਰਜਿਸਟਰੇਸ਼ਨ, ਉਨ੍ਹਾਂ ਦੇ ਮੋਬਾਇਲ ਫੋਨਾਂ ‘ਚ ਕੋਵਾ ਐਪ ਡਾਊਨਲੋਡ ਕਰਨ ਅਤੇ 14 ਦਿਨਾਂ ਦੇ ਇਕਾਂਤਵਾਸ ਦੀ ਸ਼ਰਤ ਸਬੰਧੀਂ ਉਨ੍ਹਾਂ ਦੇ ਘੋਸ਼ਣਾ ਪੱਤਰ ਭਰਵਾਉਣ ਕੀਤੇ ਜਾ ਰਹੇ ਕਾਰਜਾਂ ਦਾ ਮੁਲੰਕਣ ਕੀਤਾ। ਇਸ ਮੌਕੇ ਰਾਹਗੀਰਾਂ ਦੀ ਸਹੂਲਤ ਲਈ ਇਸ ਚੈਕ ਪੁਆਇੰਟ ‘ਤੇ 3 ਟੀਮਾਂ ਦਾ ਵਾਧਾ ਕਰਦਿਆਂ 6 ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਦੇ ਸੁਹਿਰਦ ਯਤਨ ਕਰ ਰਿਹਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਪਟਿਆਲਾ ਜ਼ਿਲ੍ਹੇ ‘ਚ ਆਉਣ ਵਾਲੇ ਹਰ ਵਿਅਕਤੀ ਨੂੰ ਕੋਵਿਡ-19 ਪ੍ਰੋਟੋਕਾਲ ਮੁਤਾਬਕ ਨਿਰਧਾਰਤ ਸਮੇਂ 14 ਦਿਨਾਂ ਲਈ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣਾ ਹੋਵੇਗਾ ਕੀਤਾ ਜਾ ਸਕੇ। ਇਸ ਤੋਂ ਬਿਨ੍ਹਾਂ ਆਪਣੇ ਫੋਨਾਂ ਵਿੱਚ ਕੋਵਾ ਐਪ ਵੀ ਡਾਊਨ ਲੋਡ ਕਰਨੀ ਲਾਜਮੀ ਹੈ ਤਾਂ ਕਿ ਬਾਹਰੋਂ ਆਉਣ ਵਾਲਾ ਵਿਅਕਤੀ ਕੋਵਿਡ-19 ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਤੋਂ ਜਾਣੂ ਹੋ ਸਕੇ ਅਤੇ ਆਪਣੀ ਸਿਹਤ ਦੀ ਜਾਣਕਾਰੀ ਵੀ ਇਸ ਐਪ ਰਾਹੀਂ ਪ੍ਰਸ਼ਾਸਨ ਨਾਲ ਸਾਂਝੀ ਕਰ ਸਕੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਹਰਿਆਣਾ ਨਾਲ ਲਗਦੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਲਈ ਨਿਰਧਾਰਤ ਕੀਤੇ ਗਏ 4 ਸਥਾਨਾਂ ਤੋਂ ਜ਼ਿਲ੍ਹੇ ‘ਚ ਦਾਖਲ ਹੋਣ ਵਾਲੇ ਵਾਲਿਆਂ ਦੀ ਜਾਣਕਾਰੀ ਇਕੱਤਰ ਕਰਨ ਲਈ ਸਟਾਫ਼ ਤਾਇਨਾਤ ਕੀਤਾ ਗਿਆ ਹੈ ਅਤੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ ਅਤੇ ਅੱਜ ਉਨ੍ਹਾਂ ਨੇ ਆਪਣੇ ਇਸ ਦੌਰੇ ਮੌਕੇ ਸਮੁੱਚੀ ਪ੍ਰਕ੍ਰਿਆ ਦਾ ਮੁਲੰਕਣ ਕੀਤਾ ਹੈ।
ਇਸ ਮੌਕੇ ਐਸ.ਡੀ.ਐਮ. ਸ. ਖੁਸ਼ਦਿਲ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜਸ਼ਨਪ੍ਰੀਤ ਕੌਰ ਗਿੱਲ, ਡੀ.ਐਸ.ਪੀ. ਘਨੌਰ ਮਨਪ੍ਰੀਤ ਸਿੰਘ ਸਮੇਤ ਆਬਕਾਰੀ ਤੇ ਕਰ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Mission Fateh in punjab
Previous Post

ਵਿਧਾਇਕ ਅਮਨ ਅਰੋੜਾ ਨੇ ਸ਼ਰਾਬ ਮਾਫੀਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

Next Post

ਕੋਵਿਡ ਸੰਕਟ ਦੌਰਾਨ ਸਿਵਲ ਡਿਫੈਂਸ ਟੀਮ ਵੱਲੋਂ ਭਲਾਈ ਕਾਰਜ ਜਾਰੀ

Next Post
ਕੋਵਿਡ ਸੰਕਟ ਦੌਰਾਨ ਸਿਵਲ ਡਿਫੈਂਸ ਟੀਮ ਵੱਲੋਂ ਭਲਾਈ ਕਾਰਜ ਜਾਰੀ

ਕੋਵਿਡ ਸੰਕਟ ਦੌਰਾਨ ਸਿਵਲ ਡਿਫੈਂਸ ਟੀਮ ਵੱਲੋਂ ਭਲਾਈ ਕਾਰਜ ਜਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In