Web Desk -Harsimranjit Kaur
ਫਿਰੋਜ਼ਪੁਰ 11 ਅਕਤੂਬਰ (ਸੰਦੀਪ ਟੰਡਨ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡ ਅਲੀ ਕੇ ਰੋਡ ਵਾਰਡ ਨੰਬਰ ਇਕ ਵਿੱਚ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਜਾਣਕਾਰੀ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਉਨ੍ਹਾਂ ਦਾ ਮੁੱਖ ਉਦੇਸ ਆਪਣੀ ਜਨਮ ਭੂਮੀ ਨੂੰ ਕਰਮਭੂਮੀ ਵਿਚ ਬਦਲਣਾ ਹੈ। ਉਨ੍ਹਾਂ ਦੱਸਿਆ ਕਿ ਅਲੀ ਕੇ ਰੋਡ ਵਾਰਡ ਨੰਬਰ ਇਕ ਸਥਿਤ ਡੇਰਾ ਬਾਬਾ ਜੱਸਾ ਸਿੰਘ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਜਿਸ ਕਰਕੇ ਪਿੰਡ ਅਲੀ ਕੇ, ਹਬੀਬ ਕੇ ਦੇ ਕਰੀਬ ਦਸ ਹਜਾਰਾਂ ਲੋਕਾਂ ਨੂੰ ਆਪਸ ਵਿੱਚ ਜੋੜਨ ਦਾ ਕਮ ਕਰੇਗਾ। ਇਸ ਮੌਕੇ ਸੀਨੀਅਰ ਐਡਵੋਕੇਟ ਗੁਲਸ਼ਨ ਮੌਂਗਾ ਅਤੇ ਡੇਰਾ ਮੁਖੀ ਬਾਬਾ ਜੱਸਾ ਸਿੰਘ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਬਾਅਦ ਵੀ ਵੱਖ-ਵੱਖ ਪਾਰਟੀਆਂ ਦੀ ਸਰਕਾਰ ਦੇ ਆਗੂਆਂ ਵੱਲੋਂ ਫਿਰੋਜ਼ਪੁਰ ਦੇ ਸ਼ਹਿਰੀ ਹਲਕੇ ਵਿੱਚ ਕੋਈ ਵਿਕਾਸ ਨਹੀਂ ਹੋਇਆ ਪਰ ਜਦੋਂ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕਾ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲਈ ਹੈ, ਉਦੋਂ ਤੋਂ ਹੀ ਹਲਕਾ ਸਹਿਰੀ ਵਿਕਾਸ ਦੀ ਲੀਹ ‘ਤੇ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਉਨ੍ਹਾਂ ਨੇ ਇੱਕ-ਇੱਕ ਕਰਕੇ ਪੂਰੇ ਕੀਤੇ ਭਾਵੇਂ ਇਹ ਲੋਕਾਂ ਦੀਆਂ ਸਿਹਤ ਸਹੂਲਤਾਂ ਦੀ ਗੱਲ ਹੋਵੇ ਜਾਂ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ। ਇਸ ਮੌਕੇ ਵਿਜੇ ਗੋਰੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਾਸਟਰ ਗੁਲਜਾਰ, ਕੌਂਸਲਰ ਬੋਹੜ ਸਿੰਘ, ਕੌਂਸਲਰ ਨਵਜੋਤ ਸਿੰਘ, ਕੌਂਸਲਰ ਪਰਮਿੰਦਰ ਹਾਂਡਾ, ਗੁਰਮੀਤ ਕੰਬੋਜ਼, ਦਲਬੀਰ ਸਿੰਘ, ਕਾਲਾ ਸਿੰਘ, ਬਲੀ ਸਿੰਘ, ਮਾਰਕਸ ਭੱਟੀ ਆਦਿ ਹਾਜ਼ਰ ਸਨ।