ਇੰਡੀਆਨਾ, 4 ਸਤੰਬਰ (ਪ੍ਰੈਸ ਕੀ ਤਾਕਤ ਨਿਊਜ਼ ਡੈਸਕ):- ਬੀਤੇ ਦਿਨੀਂ ਅਮਰੀਕਾ ਦੇ ਸੂਬੇ ਇੰਡੀਆਨਾ ਦੇ ਸ਼ਹਿਰ ਮਨਸੀ ਵਿਖੇ ਇਕ ਪੰਜਾਬੀ ਮੂਲ ਦੇ ਨੌਜਵਾਨ ਰਣਜੀਤ ਸਿੰਘ ਉਮਰ (26) ਸਾਲ ਦਾ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਰਣਜੀਤ ਸਿੰਘ ਦਾ ਪੰਜਾਬ ਤੋਂ ਪਿਛੋਕੜ ਜਿਲ੍ਹਾ ਪਟਿਆਲਾ ਦਾ ਪਿੰਡ ਮਾਣਕਪੁਰ ਖੇੜਾ ਸੀ। ਮ੍ਰਿਤਕ ਰੋਜ਼ੀ ਰੋਟੀ ਲਈ ਪੰਜਾਬ ਤੋਂ ਸਿਰਫ਼ ਇਕ ਸਾਲ ਪਹਿਲਾਂ ਹੀ ਅਮਰੀਕਾ ਆਇਆ ਸੀ। ਜਾਣਕਾਰੀ ਅਨੁਸਾਰ ਇੰਡੀਆਨਾ ਦੇ ਸ਼ਹਿਰ ਮਨਸੀ ਵਿਖੇ ਸਥਿੱਤ ਇਕ ਗੈਸ ਸਟੇਸ਼ਨ ਤੋਂ ਕੰਮ ਕਰਕੇ ਨੌਜਵਾਨ ਪੈਦਲ ਜਦੋਂ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਸਾਊਥ ਮੈਡੀਸਨ ਸਟ੍ਰੀਟ ‘ਤੇ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ, ਜਿਸ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ।