ਬਰਨਾਲਾ, 9 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸਡੀਐਮ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਬਰਨਾਲਾ ਦੀ ਸੈਨੀਟਾਈਜੇਸ਼ਨ ਸ਼ਾਖਾ ਵੱਲੋਂ ਸਵੱਛਤਾ ਉਪਰਾਲੇ ਜਾਰੀ ਹਨ।
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਪਿਛਲੇ ਕੁਝ ਦਿਨਾਂ ਤੋਂ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਵਿੱੱਚੋਂ ਗਾਜਰ ਬੂਟੀ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਬਰਨਾਲਾ ਵੱਲੋਂ ਹੰਡਿਆਇਆ ਰੋਡ, ਨਾਨਕਸਰ ਰੋਡ ’ਤੇ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਗਰ ਕੌਸਲ ਵੱਲੋਂ ਹੈਂਡੀ ਰੀਪਰ ਰਾਹੀ ਗਾਜਰ ਬੂਟੀ ਨੂੰ ਖਤਮ ਕੀਤਾ ਜਾ ਰਿਹਾ ਹੈ। ਕੌਂਸਲ ਵੱਲੋਂ ਹੰਡਿਆਇਆ ਚੌਕ ਤੋਂ ਕਚਿਹਰੀ ਚੌਕ ਤੱਕ ਸਫਾਈ ਕਰਵਾਉਣ ਤੋਂ ਇਲਾਵਾ ਸ਼ਹਿਰ ਦੀ ਲੱਖੀ ਕਲੋਨੀ, ਗਿੱਲ ਨਗਰ, ਕਪਿਲ ਪੈਲੇਸ ਦੀ ਬੈਕਸਾਈਡ, ਧਨੋਲਾ ਰੋਡ, ਗੁਰੂ ਰਾਮਦਾਸ ਨਗਰ, ਫਤਿਹ ਨਗਰ, ਸ਼ਹੀਦ ਭਗਤ ਸਿੰਘ ਨਗਰ, ਸ਼ਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਗਲੀਆਂ ਦੇ ਕਿਨਾਰਿਆਂ ’ਤੇ ਖੜ੍ਹੀ ਗਾਜਰ ਬੂਟੀ ਦਾ ਖਾਤਮਾ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੌਂਸਲ ਵੱਲੋਂ ਗਿੱਲੇ ਅਤੇ ਸੁੱਕੇ ਕੂੜੇ ਦੇ ਸੁਚੱਜੇ ਪ੍ਰਬੰਧਨ ਬਾਰੇ ਅਤੇ ਪਲਾਸਟਿਕ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਾਲਿਡ ਵੇਸਟ ਮੈਨੇਜਮੈਂਟ ਟੀਮ ਵੱਲੋਂ ਵਾਰਡ ਨੰਬਰ 9, 17, 18 ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖਰਾ ਇਕੱਠਾ ਕਰਨ ਬਾਰੇ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਵਾਰਡ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ।