ਬਰਨਾਲਾ, 28 ਜੂੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਖੇਡ ਵਿਭਾਗ, ਬਰਨਾਲਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਸੋਹਲ ਅਤੇ ਲੇਖਾਕਾਰ ਸੰਦੀਪ ਘੰਡ ਦੀ ਅਗਵਾਈ ਵਿਚ ਵਲੰਟੀਅਰਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਯੂਥ ਵਲੰਟੀਅਰ ਲਵਪ੍ਰੀਤ ਸ਼ਰਮਾ, ਦੁਪਿੰਦਰ ਕੁਮਾਰ, ਸੰਦੀਪ ਸਿੰਘ, ਬਲਵੀਰ ਸਿੰਘ, ਸੁਸ਼ਮਾਵਤੀ, ਨਵਨੀਤ ਕੌਰ, ਗੁਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਨੇ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਬੈਨਰ ਹੇਠ ਆਪੋ ਆਪਣੇ ਬਲਾਕਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਅਤੇ ਵਿਭਾਗ ਨਾਲ ਸਬੰਧਤ ਕਲੱਬਾਂ ਵੱਲੋਂ ਵੀ ਆਪੋ-ਆਪਣੇ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ।