Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ - Ozi News
  • Login
Thursday, June 19, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ

admin by admin
July 23, 2020
in PUNJAB
0
ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 22 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ’ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ।

ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਇੱਛਾ ਰੱਖਦੀ ਹੈ। ਉਨਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ ’ਚ ਵੱਧ ਤੋਂ ਵੱਧ ਬੂਟੇ ਲਾਉਣ ’ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।

ਸ. ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਜ਼ਿਲਾ ਪੱਧਰ ’ਤੇ 26 ਜੁਲਾਈ, 2020 ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਨੇ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਦੀ ਸ਼ਲਾਘਾ ਕੀਤੀ।

ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਸ੍ਰੀ ਅਸ਼ਵਨੀ ਜੋਸ਼ੀ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਨਾਂ ਦੀ ਜਥੇਬੰਦੀ ਬਣਾ ਕੇ ਸਾਲ 2010 ’ਚ ਪਹਿਲੀ ਵਾਰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਸ਼ੁਰੂ ਕੀਤਾ ਸੀ। ਇਹ ਸੰਸਥਾ ਪਿਛਲੇ 11 ਸਾਲਾਂ ਤੋਂ ਆਪਣੇ ਵਿਲੱਖਣ ਯਤਨਾਂ ਨਾਲ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਵੈ-ਇੱਛਾ ਨਾਲ ਰੁੱਖ ਲਾਉਣ ਤੇ ਉਨਾਂ ਦੀ ਸੰਭਾਲ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਇਸ ਸੰਸਥਾ ਨੇ ਸਾਲ 2010 ’ਚ ਹੋਰਨਾਂ ਅੰਤਰਰਾਸ਼ਟਰੀ ਦਿਵਸਾਂ ਦੀ ਤਰਜ਼ ’ਤੇ ਸੂੁਬੇ ਦੇ ਨਾਗਰਿਕਾਂ ਨੂੰ ਰੁੱਖਾਂ ਨਾਲ ਨਿੱਜੀ ਤੌਰ ’ਤੇ ਜੋੜਨ ਲਈ ਹਰ ਸਾਲ ਜੁਲਾਈ ਮਹੀਨੇ ਦੇ ਆਖ਼ਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਆਰੰਭ ਕੀਤਾ ਸੀ।

Post Views: 38
  • Facebook
  • Twitter
  • WhatsApp
  • Telegram
  • Facebook Messenger
  • Copy Link
Tags: DHARAMSOT EXHORTS NGOs TO COME FORWARD AND PLANT TREES FOR ENVIRONMENTAL CONSERVATION LAUDS Green Organization' FOR CELEBRATING International My Tree Day'
Previous Post

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

Next Post

ਇੰਦਰ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ ‘ਤੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾ ਕਰਨ ਵਾਲੇ ‘ਤੇ ਕੀਤਾ ਸਨਮਾਨਿਤ

Next Post
ਇੰਦਰ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ ‘ਤੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾ ਕਰਨ ਵਾਲੇ  ‘ਤੇ  ਕੀਤਾ ਸਨਮਾਨਿਤ

ਇੰਦਰ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ 'ਤੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾ ਕਰਨ ਵਾਲੇ 'ਤੇ ਕੀਤਾ ਸਨਮਾਨਿਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In